Chandigarh Encounter News : ਚੰਡੀਗੜ੍ਹ ਪੁਲਿਸ ਨੇ ਗੈਂਗਸਟਰ ਗੋਲੂ ਗੁਹਾਣਾ ਦਾ ਕੀਤਾ ਐਨਕਾਊਂਟਰ, 6 ਤੋਂ 7 ਕੇਸਾਂ ’ਚ ਲੋੜੀਂਦਾ ਸੀ ਗੈਂਗਸਟਰ
ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈੱਲ ਨੇ ਸੈਕਟਰ-25 ਵਿੱਚ ਇੱਕ ਮੁਕਾਬਲੇ ਤੋਂ ਬਾਅਦ ਬਦਨਾਮ ਅਪਰਾਧੀ 'ਗੋਲੂ ਗੋਹਾਣਾ' ਨੂੰ ਗ੍ਰਿਫ਼ਤਾਰ ਕੀਤਾ।
ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈੱਲ ਇੱਕ ਵੱਡੀ ਕਾਰਵਾਈ ਕਰਦੇ ਹੋਏ ਗੈਂਗਸਟਰ "ਗੋਲੂ ਗੋਹਾਣਾ" ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੂੰ ਬੁੱਧਵਾਰ ਸਵੇਰੇ ਸੈਕਟਰ 25 ਦੇ ਰੈਲੀ ਗਰਾਊਂਡ ਨੇੜੇ ਗ੍ਰਿਫ਼ਤਾਰ ਕਰ ਲਿਆ ਗਿਆ।
ਪੁਲਿਸ ਦੇ ਅਨੁਸਾਰ, ਮੁਲਜ਼ਮ ਨੇ ਕਾਰਵਾਈ ਦੌਰਾਨ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲਿਸ ਨੂੰ ਜਵਾਬੀ ਗੋਲੀਬਾਰੀ ਕਰਨੀ ਪਈ। ਗੋਲੀ ਉਸਦੇ ਪੈਰ ਵਿੱਚ ਲੱਗੀ, ਜਿਸ ਤੋਂ ਬਾਅਦ ਉਹ ਕਾਬੂ ਹੋ ਗਿਆ। ਜ਼ਖਮੀ ਮੁਲਜ਼ਮ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਪੁਲਿਸ ਸੂਤਰਾਂ ਅਨੁਸਾਰ ਗੋਲੂ ਗੋਹਾਣਾ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਹਰਿਆਣਾ ਪੁਲਿਸ ਨੂੰ ਵੀ ਲੋੜੀਂਦਾ ਹੈ। ਪੁਲਿਸ ਇਸ ਸਮੇਂ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਸਦੇ ਨੈੱਟਵਰਕ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਦੀ ਜਾਂਚ ਕਰ ਰਹੀ ਹੈ।