ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਰੇੜਕਾ ਹੋਇਆ ਖ਼ਤਮ, ਇਸ ਦਿਨ ਹੋਣਗੀਆਂ ਚੋਣਾਂ

By  Aarti January 24th 2024 03:54 PM

Chandigarh Nagar Nigam Election: ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਅਹਿਮ ਫੈਸਲਾ ਸੁਣਾਇਆ। ਦੱਸ ਦਈਏ ਕਿ ਚੰਡੀਗੜ੍ਹ ਨਗਰ ਨਿਗਮ ਚੋਣ ਆਉਣ ਵਾਲੀ 30 ਜਨਵਰੀ ਨੂੰ ਹੋਵੇਗੀ। 

30 ਜਨਵਰੀ ਨੂੰ ਹੋਣਗੀਆਂ ਚੋਣਾਂ

ਦੱਸ ਦਈਏ ਕਿ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 30 ਜਨਵਰੀ ਨੂੰ ਚੋਣਾਂ ਕਰਵਾਈਆਂ ਜਾਣਗੀਆਂ। ਹਾਈਕੋਰਟ ਨੇ ਇਹ ਵੀ ਕਿਹਾ ਹੈ ਕਿ ਚੋਣਾਂ ਵਾਲੇ ਦਿਨ ਕੋਈ ਵੀ ਕੌਂਸਲਰ ਆਪਣੇ ਸਮਰਥਕਾਂ ਜਾਂ ਕਿਸੇ ਸੁਰੱਖਿਆ ਮੁਲਾਜ਼ਮ ਨੂੰ ਨਾਲ ਨਹੀਂ ਲੈ ਕੇ ਜਾਵੇਗਾ।ਚੰਡੀਗੜ੍ਹ ਪ੍ਰਸ਼ਾਸਨ ਇਨ੍ਹਾਂ ਕੌਂਸਲਰਾਂ ਨੂੰ ਪੂਰੀ ਸੁਰੱਖਿਆ ਪ੍ਰਦਾਨ ਕਰੇਗਾ। 

ਪ੍ਰਸ਼ਾਸਨ ਨੇ ਦਿੱਤੀ ਇਹ ਦਲੀਲ

ਪ੍ਰਸ਼ਾਸਨ ਨੇ ਹਾਈਕੋਰਟ ਵਿੱਚ ਵਿਸਥਾਰਤ ਰਿਪੋਰਟ ਦਾਇਰ ਕਰਦਿਆਂ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਉਹ 6 ਫਰਵਰੀ ਤੋਂ ਪਹਿਲਾਂ ਚੋਣਾਂ ਨਹੀਂ ਕਰਵਾ ਸਕਦੇ। ਜਿਸ ਤੋਂ ਬਾਅਦ ਅਦਾਲਤ ਨੇ 30 ਜਨਵਰੀ ਨੂੰ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ।

ਚੋਣ ਸਮੇਂ ਹੋਵੇਗੀ ਵੀਡੀਓਗ੍ਰਾਫੀ-ਹਾਈਕੋਰਟ 

ਹਾਈਕੋਰਟ ਨੇ ਇਹ ਹੁਕਮ ਦਿੱਤੇ ਹਨ ਕਿ ਪੂਰੇ ਚੋਣਾਂ ਦੀ ਤੈਅ ਕਾਨੂੰਨ ਦੇ ਤਹਿਤ ਵੀਡੀਓਗ੍ਰਾਫੀ ਕਰਵਾਈ ਜਾਵੇਗੀ। ਇਸਦੀ ਪੂਰੀ ਜਾਣਕਾਰੀ ਚੰਡੀਗੜ੍ਹ ਪ੍ਰਸ਼ਾਸਨ ਦੀ ਹੋਵੇਗੀ।

ਹਾਈਕੋਰਟ ’ਚ ਦਾਇਰ ਕੀਤੀਆਂ ਗਈਆਂ ਸੀ ਦੋ ਪਟੀਸ਼ਨਾਂ  

ਕਾਬਿਲੇਗੌਰ ਹੈ ਕਿ 'ਆਪ'-ਕਾਂਗਰਸ ਗਠਜੋੜ ਦੇ ਮੇਅਰ ਅਹੁਦੇ ਦੇ ਉਮੀਦਵਾਰ ਅਤੇ 'ਆਪ' ਕੌਂਸਲਰ ਕੁਲਦੀਪ ਟੀਟਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਉਨ੍ਹਾਂ ਨੇ ਚੋਣਾਂ ਰੱਦ ਹੋਣ ਤੋਂ ਤੁਰੰਤ ਬਾਅਦ 18 ਜਨਵਰੀ ਨੂੰ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਉਨ੍ਹਾਂ ਜਲਦੀ ਤੋਂ ਜਲਦੀ ਚੋਣਾਂ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਨੇ 19 ਜਨਵਰੀ ਨੂੰ ਦੂਜੀ ਪਟੀਸ਼ਨ ਦਾਇਰ ਕੀਤੀ ਸੀ। ਇਸ ਵਿੱਚ ਉਨ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਦੇ 6 ਫਰਵਰੀ ਨੂੰ ਚੋਣਾਂ ਕਰਵਾਉਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।

18 ਜਨਵਰੀ ਨੂੰ ਹੋਣੀਆਂ ਸੀ ਚੋਣਾਂ 

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਨਗਰ ਨਿਗਮ ਵਿੱਚ ਮੇਅਰ, ਸੀਨੀਅਰ ਡਿਪਟੀ, ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 18 ਜਨਵਰੀ ਨੂੰ ਹੋਣੀਆਂ ਸਨ।

ਇਹ ਵੀ ਪੜ੍ਹੋ: CM ਮਾਨ ਤੇ ਪੁਲਿਸ ਦੀ ਘਿਨੌਣੀ ਕਾਰਵਾਈ ਨੂੰ ਹਰ ਪੱਧਰ ’ਤੇ ਕਰਾਂਗੇ ਜਨਤਕ- ਐਡਵੋਕੇਟ ਧਾਮੀ

Related Post