ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਚ ਹੰਗਾਮਾ, ਮੇਅਰ ਨੇ ਭਾਜਪਾ ਕੌਂਸਲਰ ਕੀਤਾ ਸਸਪੈਂਡ
ਭਾਜਪਾ ਕੌਂਸਲਰ ਸੌਰਵ ਜੋਸ਼ੀ ਨੇ ਕਿਹਾ ਕਿ ਉਨ੍ਹਾਂ ਨੂੰ ਮੀਟਿੰਗ ਵਿੱਚ ਵਿਕਾਸ ਦੇ ਮੁੱਦਿਆਂ 'ਤੇ ਬੋਲਣ ਨਹੀਂ ਦਿੱਤਾ ਜਾ ਰਿਹਾ। ਰੋਸ ਵੱਜੋਂ ਭਾਜਪਾ ਕੌਂਸਲਰਾਂ ਵੱਲੋਂ ਨਗਰ ਨਿਗਮ ਦੇ ਦਫਤਰ ਅੱਗੇ ਰੋਸ ਮਾਰਚ ਵੀ ਕੀਤਾ ਗਿਆ।
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ 'ਚ ਹੰਗਾਮਾ ਹੋਣ ਦੀ ਖ਼ਬਰ ਹੈ। ਮੀਟਿੰਗ ਵਿੱਚ ਇੱਕ ਪਾਸੇ ਭਾਜਪਾ ਕੌਂਸਲਰ ਅਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਤੇ ਕਾਂਗਰਸੀ ਕੌਂਸਲਰ ਆਹਮੋ-ਸਾਹਮਣੇ ਵਿਖਾਈ ਦਿੱਤੇ। ਮੇਅਰ ਵੱਲੋਂ ਮੀਟਿੰਗ ਵਿੱਚ ਹੰਗਾਮਾ ਕੀਤੇ ਜਾਣ ਦੀ ਸੂਰਤ ਵਿੱਚ ਭਾਜਪਾ ਕੌਂਸਲਰ ਸੌਰਵ ਜੋਸ਼ੀ ਖਿਲਾਫ਼ ਕਾਰਵਾਈ ਕਰਦੇ ਹੋਏ ਮੀਟਿੰਗ ਵਿਚੋਂ ਸਸਪੈਂਡ ਕਰ ਦਿੱਤਾ ਗਿਆ।
ਭਾਜਪਾ ਕੌਂਸਲਰਾਂ ਵੱਲੋਂ ਮੇਅਰ ਦੀ ਇਸ ਕਾਰਵਾਈ ਖਿਲਾਫ਼ ਸਦਨ ਦਾ ਬਾਈਕਾਟ ਕਰ ਦਿੱਤਾ ਗਿਆ ਹੈ। ਭਾਜਪਾ ਕੌਂਸਲਰ ਸੌਰਵ ਜੋਸ਼ੀ ਨੇ ਕਿਹਾ ਕਿ ਉਨ੍ਹਾਂ ਨੂੰ ਮੀਟਿੰਗ ਵਿੱਚ ਵਿਕਾਸ ਦੇ ਮੁੱਦਿਆਂ 'ਤੇ ਬੋਲਣ ਨਹੀਂ ਦਿੱਤਾ ਜਾ ਰਿਹਾ। ਰੋਸ ਵੱਜੋਂ ਭਾਜਪਾ ਕੌਂਸਲਰਾਂ ਵੱਲੋਂ ਨਗਰ ਨਿਗਮ ਦੇ ਦਫਤਰ ਅੱਗੇ ਰੋਸ ਮਾਰਚ ਵੀ ਕੀਤਾ ਗਿਆ।
ਚੰਡੀਗੜ੍ਹ ਨਗਰ ਨਿਗਮ ਦੀ ਇਹ 335ਵੀਂ ਮੀਟਿੰਗ ਹੋ ਰਹੀ ਸੀ। ਮੀਟਿੰਗ ਦੀ ਪ੍ਰਧਾਨਗੀ ਆਮ ਆਦਮੀ ਪਾਰਟੀ ਦੇ ਮੇਅਰ ਵੱਲੋਂ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਵਾਰ ਮੀਟਿੰਗ 'ਚ ਸੰਸਦ ਮੈਂਬਰ ਸ਼ਾਮਲ ਨਹੀਂ ਰਿਹਾ, ਜਦਕਿ ਪਹਿਲਾਂ ਭਾਜਪਾ ਦੀ ਕਿਰਨ ਖੇਰ, ਸੰਸਦ ਹੋਣ ਵੱਜੋਂ ਮੀਟਿੰਗ ਵਿੱਚ ਹਿੱਸਾ ਲੈਂਦੇ ਰਹੇ ਹਨ।