School Timings: ਚੰਡੀਗੜ੍ਹ ਚ ਬਦਲਿਆ ਸਕੂਲਾਂ ਦਾ ਸਮਾਂ...ਪ੍ਰਸ਼ਾਸਨ ਨੇ ਜਾਰੀ ਕੀਤੀਆਂ ਹਦਾਇਤਾਂ
Chandigarh School Timings: ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਮਾਂ ਬਦਲਣ ਦੇ ਨਾਲ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਨਵੇਂ ਸਮੇਂ ਅਨੁਸਾਰ ਸਕੂਲ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ 20 ਮਈ ਤੋਂ ਲਾਗੂ ਹੋ ਜਾਣਗੇ।

Chandigarh School Timings Changes: ਸਿਟੀ ਬਿਊਟੀਫੁੱਲ 'ਚ ਵੀ ਚੰਡੀਗੜ੍ਹ ਪ੍ਰਸ਼ਾਸਨ ਨੇ ਗਰਮੀ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਮਾਂ ਬਦਲਣ ਦੇ ਨਾਲ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਨਵੇਂ ਸਮੇਂ ਅਨੁਸਾਰ ਸਕੂਲ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ 20 ਮਈ ਤੋਂ ਲਾਗੂ ਹੋ ਜਾਣਗੇ।
ਚੰਡੀਗੜ੍ਹ ਪ੍ਰਸ਼ਾਸਨ ਦੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਦਾ ਇਹ ਫੈਸਲਾ 20 ਮਈ ਤੋਂ ਲਾਗੂ ਹੋ ਜਾਵੇਗਾ। ਇਸ ਦੇ ਨਾਲ ਪ੍ਰਸ਼ਾਸਨ ਨੇ ਚੰਡੀਗੜ੍ਹ ਦੇ ਸਕੂਲਾਂ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਦੱਸ ਦਈਏ ਕਿ ਪਹਿਲਾਂ ਸਕੂਲਾਂ ਦਾ ਸਮਾਂ 1 ਵਜੇ ਤੱਕ ਸੀ।
ਦੱਸ ਦਈਏ ਕਿ ਗਰਮੀ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਵੀ ਗਰਮੀ ਦੇ ਪ੍ਰਭਾਵ ਨੂੰ ਲੈ ਕੇ 21 ਤੇ 22 ਮਈ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ 'ਚ ਜਿਥੇ ਸ਼ਨੀਵਾਰ ਨੂੰ ਪਾਰਾ 43.7 ਡਿਗਰੀ ਰਿਹਾ, ਉਥੇ ਐਤਵਾਰ ਨੂੰ ਇਹ 44 ਡਿਗਰੀ ਤੱਕ ਪਹੁੰਚ ਗਿਆ।