Chandigarh ਦੀ ਸੁਖਨਾ ਲੇਕ ਦਾ ਪਾਣੀ ਪਹੁੰਚਿਆ ਖ਼ਤਰੇ ਦੇ ਨਿਸ਼ਾਨ ਤੇ, ਖੋਲ੍ਹੇ ਗਏ ਫਲੱਡ ਗੇਟ
Sukhna Lake Opened flood gates : ਲਗਾਤਾਰ ਹੋ ਰਹੀਆਂ ਬਾਰਿਸ਼ਾਂ ਕਾਰਨ ਚੰਡੀਗੜ੍ਹ ਦੀ ਸੁਖਨਾ ਲੇਕ ਦਾ ਵਾਟਰ ਲੈਵਲ ਤੇਜ਼ੀ ਨਾਲ ਵਧ ਗਿਆ ਹੈ। ਵਾਟਰ ਲੈਵਲ ਵੱਧਣ ਨਾਲ ਸਥਿਤੀ ‘ਤੇ ਕਾਬੂ ਪਾਉਣ ਲਈ ਪ੍ਰਸ਼ਾਸਨ ਨੇ ਫਲੱਡ ਗੇਟ ਖੋਲ੍ਹਣ ਦਾ ਫੈਸਲਾ ਲਿਆ ਹੈ। ਇਸ ਸੀਜ਼ਨ ਦੌਰਾਨ ਇਹ ਚੌਥੀ ਵਾਰ ਹੈ ਕਿ ਸੁਖਨਾ ਲੇਕ ਦੇ ਫਲੱਡ ਗੇਟ ਖੋਲ੍ਹੇ ਜਾ ਰਹੇ ਹਨ। ਇਸ ਦੌਰਾਨ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ 1163 ਫੁੱਟ ਤੋਂ ਥੋੜਾ ਹੀ ਘੱਟ ਸੀ
Sukhna Lake Opened flood gates : ਲਗਾਤਾਰ ਹੋ ਰਹੀਆਂ ਬਾਰਿਸ਼ਾਂ ਕਾਰਨ ਚੰਡੀਗੜ੍ਹ ਦੀ ਸੁਖਨਾ ਲੇਕ ਦਾ ਵਾਟਰ ਲੈਵਲ ਤੇਜ਼ੀ ਨਾਲ ਵਧ ਗਿਆ ਹੈ। ਵਾਟਰ ਲੈਵਲ ਵੱਧਣ ਨਾਲ ਸਥਿਤੀ ‘ਤੇ ਕਾਬੂ ਪਾਉਣ ਲਈ ਪ੍ਰਸ਼ਾਸਨ ਨੇ ਫਲੱਡ ਗੇਟ ਖੋਲ੍ਹਣ ਦਾ ਫੈਸਲਾ ਲਿਆ ਹੈ। ਇਸ ਸੀਜ਼ਨ ਦੌਰਾਨ ਇਹ ਚੌਥੀ ਵਾਰ ਹੈ ਕਿ ਸੁਖਨਾ ਲੇਕ ਦੇ ਫਲੱਡ ਗੇਟ ਖੋਲ੍ਹੇ ਜਾ ਰਹੇ ਹਨ। ਇਸ ਦੌਰਾਨ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ 1163 ਫੁੱਟ ਤੋਂ ਥੋੜਾ ਹੀ ਘੱਟ ਸੀ।
ਜਾਣਕਾਰੀ ਅਨੁਸਾਰ ਅਗਸਤ ਮਹੀਨੇ ’ਚ ਚਾਰ ਵਾਰ ਫਲੱਡ ਗੇਟ ਖੋਲ੍ਹ ਚੁੱਕੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸੁਖਨਾ ਲੇਕ ਦਾ ਪਾਣੀ ਨਿਰਧਾਰਤ ਸੀਮਾ ਤੋਂ ਉੱਪਰ ਜਾਣ ਕਾਰਨ ਗੇਟ ਖੋਲ੍ਹਣ ਲਾਜ਼ਮੀ ਹੋ ਗਿਆ ਸੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਸਥਿਤੀ ਨਾ ਬਣੇ। ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਲੇਕ ਦੇ ਨੇੜੇ ਬਿਨਾਂ ਕਾਰਨ ਨਾ ਜਾਣ ਦੀ ਅਪੀਲ ਕੀਤੀ ਹੈ।
ਦੱਸ ਦੇਈਏ ਕਿ ਇਸ ਮਹੀਨੇ ਵਿੱਚ ਚੌਥੀ ਵਾਰ ਫਲੱਡ ਗੇਟ ਖੋਲ੍ਹੇ ਗਏ ਹਨ। ਇਸ ਤੋਂ ਪਹਿਲਾਂ ਸੁਖਨਾ ਝੀਲ ਦਾ ਇਕ-ਇਕ ਫਲੱਡ ਗੇਟ ਖੋਲ੍ਹਿਆ ਗਿਆ ਸੀ, ਜੋ ਕਿ ਕੁਝ ਸਮੇਂ ਬਾਅਦ ਬੰਦ ਕਰ ਦਿੱਤਾ ਸੀ। ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸੁਖਨਾ ਝੀਲ ’ਤੇ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ। ਜੇਕਰ ਸੁਖਨਾ ਝੀਲ ਵਿੱਚ ਮੁੜ ਤੋਂ ਪਾਣੀ ਦਾ ਪੱਧਰ ਵਧਦਾ ਹੈ ਤਾਂ ਫਲੱਡ ਗੇਟ ਫੇਰ ਖੋਲ੍ਹ ਦਿੱਤੇ ਜਾਣਗੇ।
ਜ਼ਿਕਰਯੋਗ ਹੈ ਕਿ ਅਗਸਤ ਮਹੀਨੇ ’ਚ 4-ਵਾਰ ਫਲੱਡ ਗੇਟ ਖੋਲ੍ਹਣ ਦੇ ਬਾਵਜੂਦ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਫਿਰ ਖਤਰੇ ਦੇ ਨਿਸ਼ਾਨ ਤੱਕ ਪਹੁੰਚ ਰਿਹਾ ਹੈ। ਮੀਂਹ ਕਾਰਨ ਝੀਲ ਦਾ ਪਾਣੀ 1162.5 ਫੁੱਟ ਦੇ ਆਲੇ-ਦੁਆਲੇ ਪਹੁੰਚ ਰਿਹਾ ਹੈ, ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਮੰਨਿਆ ਜਾਂਦਾ ਹੈ। 1163 ਫੁੱਟ ਦਾ ਅੰਕ ਛੂਹਣ ਤੋਂ ਪਹਿਲਾਂ ਫਲੱਡ ਗੇਟ ਖੋਲ੍ਹਣਾ ਲਾਜ਼ਮੀ ਹੋ ਜਾਂਦਾ ਹੈ।