ਚੰਡੀਗੜ੍ਹ ਯੂਨੀਵਰਸਿਟੀ ਨੇ ਕੀਤੀ ਸਾਇੰਸ ਪ੍ਰਦਰਸ਼ਨੀ ਬੱਸ ਦੀ ਸ਼ੁਰੂਆਤ

By  Jasmeet Singh December 6th 2022 05:06 PM -- Updated: December 6th 2022 05:24 PM

ਚੰਡੀਗੜ੍ਹ, 6 ਦਸੰਬਰ: ਚੰਡੀਗੜ੍ਹ ਯੂਨੀਵਰਸਿਟੀ ਦੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ ਇੱਕ ਨਵੇਕਲੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਅਧੀਨ ਵਿਗਿਆਨ ਅਤੇ ਤਕਨਾਲੋਜੀ ਵਿੱਚ ਦੇਸ਼ ਨੂੰ ਆਤਮ-ਨਿਰਭਰ ਬਣਾਉਣ ਬਣਾਉਣ ਲਈ ਇੱਕ ਸਾਇੰਸ ਬੱਸ ਦੀ ਸ਼ੁਰੂਆਤ ਕੀਤੀ ਗਈ।

ਵਿਦਿਆਰਥੀਆਂ ਨੂੰ ਵਿਗਿਆਨ ਵਿੱਚ ਆਪਣਾ ਕਰੀਅਰ ਬਣਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਅੱਜ ਇਸ ਵਿਗਿਆਨ ਪ੍ਰਦਰਸ਼ਨੀ ਬੱਸ ਦਾ ਆਗਾਜ਼ ਕੀਤਾ ਗਿਆ। ਇਹ ਬੱਸ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੈ ਜਿਸ ਰਾਹੀਂ ਵਿਦਿਆਰਥੀ ਆਧੁਨਿਕ ਵਿਗਿਆਨ ਦੇ ਤਜਰਬੇ ਕਰ ਸਕਦੇ ਹਨ। ਇਹ ਵਿਗਿਆਨ ਪ੍ਰਦਰਸ਼ਨੀ ਬੱਸ ਨੈਸ਼ਨਲ ਕੌਂਸਲ ਆਫ਼ ਸਾਇੰਸ ਮਿਊਜ਼ੀਅਮ ਦਾ ਮਿਸ਼ਨ ਹੈ ਅਤੇ ਚੰਡੀਗੜ੍ਹ ਯੂਨੀਵਰਸਿਟੀ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ।

ਇਸ ਦਾ ਉਦਘਾਟਨ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਸਿੰਘ ਵੱਲੋਂ ਕੀਤਾ ਗਿਆ। ਇੱਕ ਕਰੋੜ ਦੀ ਲਾਗਤ ਨਾਲ ਬਣੀ ਇਸ ਅਤਿ-ਆਧੁਨਿਕ ਪ੍ਰਯੋਗਸ਼ਾਲਾ ਦਾ ਮੁੱਖ ਮੰਤਵ ਸਕੂਲੀ ਬੱਚਿਆਂ ਵਿੱਚ ਉਤਸੁਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਵਿਗਿਆਨ ਵਿੱਚ ਸਫਲ ਕਰੀਅਰ ਬਣਾਉਣ ਲਈ ਪ੍ਰੇਰਿਤ ਕਰਨਾ ਹੈ। 

ਇਹ ਵਿਗਿਆਨ ਪ੍ਰਦਰਸ਼ਨੀ ਬੱਸ 6 ਮਹੀਨਿਆਂ ਦੌਰਾਨ ਨਿਯਮਤ ਤੌਰ 'ਤੇ ਚੰਡੀਗੜ੍ਹ ਤੇ ਪੰਜਾਬ ਦੇ ਵੱਖ-ਵੱਖ ਸ਼ਹਿਰੀ ਅਤੇ ਪੇਂਡੂ ਸਕੂਲਾਂ ਦਾ ਦੌਰਾ ਕਰੇਗੀ। ਜਿੱਥੇ 12ਵੀਂ ਜਮਾਤ ਤੱਕ ਦੇ ਸਾਰੇ ਵਿਗਿਆਨ ਨਾਲ ਸਬੰਧਤ ਪ੍ਰਯੋਗ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਗਿਆਨੀਆਂ ਅਤੇ ਫੈਕਲਟੀ ਮੈਂਬਰਾਂ ਦੀ ਨਿਗਰਾਨੀ ਹੇਠ ਕਰਵਾਏ ਜਾਣਗੇ।

- ਰਿਪੋਰਟਰ ਅੰਕੁਸ਼ ਮਹਾਜਨ ਦੇ ਸਹਿਯੋਗ ਨਾਲ 

Related Post