Chandigarh Weather: ਚੰਡੀਗੜ੍ਹ 'ਚ ਬਦਲਿਆ ਮੌਸਮ, ਭਾਰੀ ਮੀਂਹ ਕਾਰਨ ਡਿੱਗਿਆ ਪਾਰਾ

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਮੁਤਾਬਕ ਸ਼ੁੱਕਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3 ਡਿਗਰੀ ਵੱਧ ਸੀ।

By  Amritpal Singh April 27th 2024 05:23 PM

Weather Today: ਸ਼ਨੀਵਾਰ ਦੁਪਹਿਰ ਨੂੰ ਚੰਡੀਗੜ੍ਹ 'ਚ ਕਾਲੇ ਬੱਦਲ ਛਾ ਗਏ ਅਤੇ ਤੇਜ਼ ਬਾਰਿਸ਼ ਸ਼ੁਰੂ ਹੋ ਗਈ, ਇਸ ਨਾਲ ਤਾਪਮਾਨ 'ਚ ਕਮੀ ਆਈ ਹੈ।

ਚੰਡੀਗੜ੍ਹ 'ਚ ਸ਼ੁੱਕਰਵਾਰ ਨੂੰ ਸੀਜ਼ਨ 'ਚ ਪਹਿਲੀ ਵਾਰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ। ਸ਼ੁੱਕਰਵਾਰ ਦੀ ਗਰਮੀ ਨੇ ਸਾਲ 2023 ਦਾ ਰਿਕਾਰਡ ਤੋੜ ਦਿੱਤਾ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਮੌਸਮ 'ਚ ਬਦਲਾਅ ਦੀ ਭਵਿੱਖਬਾਣੀ ਕੀਤੀ ਸੀ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਮੁਤਾਬਕ ਸ਼ੁੱਕਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3 ਡਿਗਰੀ ਵੱਧ ਸੀ। ਪਿਛਲੇ ਸਾਲ ਅਪ੍ਰੈਲ ਮਹੀਨੇ 'ਚ ਵੱਧ ਤੋਂ ਵੱਧ ਤਾਪਮਾਨ 18 ਅਪ੍ਰੈਲ ਨੂੰ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ ਪਰ ਇਸ ਵਾਰ ਇਹ 40.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ ਸਾਲ 2022 ਵਿੱਚ ਤਾਪਮਾਨ 42.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ। 

ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਜਾ ਰਿਹਾ ਸੀ ਪਰ ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ ਹੇਠਾਂ ਹੈ। ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 20.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 2 ਡਿਗਰੀ ਸੈਲਸੀਅਸ ਘੱਟ ਸੀ। ਹਾਲਾਂਕਿ ਹੁਣ ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 1 ਮਾਰਚ ਤੋਂ 26 ਅਪ੍ਰੈਲ ਸ਼ਾਮ 5.30 ਵਜੇ ਤੱਕ ਸ਼ਹਿਰ 'ਚ 32.3 ਮਿਲੀਮੀਟਰ ਬਾਰਿਸ਼ ਹੋਈ ਹੈ, ਜੋ ਕਿ ਆਮ ਨਾਲੋਂ ਲਗਭਗ 2.2 ਫੀਸਦੀ ਜ਼ਿਆਦਾ ਹੈ।

Related Post