ਮੌਸਮ ਦਾ ਬਦਲਿਆ ਮਿਜ਼ਾਜ, ਜਾਣੋ ਆਪਣੇ ਸ਼ਹਿਰ 'ਚ ਠੰਢ ਦਾ ਹਾਲ

By  Ravinder Singh December 5th 2022 09:56 AM

ਨਵੀਂ ਦਿੱਲੀ : ਦੇਸ਼ ਦੇ ਕਈ ਹਿੱਸਿਆਂ 'ਚ ਠੰਢ ਹੁਣ ਆਪਣਾ ਅਸਰ ਦਿਖਾ ਰਹੀ ਹੈ। ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਰਾਜਸਥਾਨ ਸਮੇਤ ਕਈ ਰਾਜਾਂ 'ਚ ਹਿਮਾਲੀਅਨ ਖੇਤਰਾਂ 'ਚ ਹੋ ਰਹੀ ਭਾਰੀ ਬਰਫਬਾਰੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਰਾਜਧਾਨੀ ਦਿੱਲੀ ਵਿੱਚ ਅੱਜ ਕੜਾਕੇ ਦੀ ਠੰਢ ਪੈ ਸਕਦੀ ਹੈ। ਰਾਤ ਦੇ ਸਮੇਂ ਤਾਪਮਾਨ ਵਿੱਚ ਗਿਰਾਵਟ ਵੀ ਆ ਸਕਦੀ ਹੈ। ਦੂਜੇ ਪਾਸੇ ਦੱਖਣੀ ਭਾਰਤ ਦੇ ਰਾਜਾਂ ਵਿੱਚ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਇੱਥੇ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਤੱਕ ਰਾਹਤ ਦੀ ਕੋਈ ਗੁਜਾਇਸ਼ ਨਜ਼ਰ ਨਹੀਂ ਆ ਰਹੀ।


ਮੌਸਮ ਦੀ ਰਿਪੋਰਟ ਮੁਤਾਬਕ ਸੋਮਵਾਰ ਨੂੰ ਰਾਜਧਾਨੀ ਦਿੱਲੀ 'ਚ ਰਾਤ ਦੇ ਸਮੇਂ ਠੰਢ ਵਧ ਸਕਦੀ ਹੈ। ਜਿੱਥੇ ਐਤਵਾਰ ਨੂੰ ਦਿੱਲੀ ਦਾ ਤਾਪਮਾਨ 11 ਡਿਗਰੀ ਸੈਲਸੀਅਸ ਸੀ, ਉੱਥੇ ਸੋਮਵਾਰ ਨੂੰ ਵੀ ਇਹ 11 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਉੱਤਰ ਪ੍ਰਦੇਸ਼ 'ਚ ਅੱਜ ਮੌਸਮ ਸਾਫ ਰਹੇਗਾ ਪਰ ਸੂਬੇ 'ਚ ਠੰਢ ਵਧ ਰਹੀ ਹੈ। ਮੌਸਮ ਦੀ ਰਿਪੋਰਟ ਮੁਤਾਬਕ ਅੱਜ ਯੂਪੀ ਵਿੱਚ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ, ਜਦੋਂ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ 10 ਡਿਗਰੀ ਸੈਲਸੀਅਸ ਤੱਕ ਡਿੱਗਣ ਦੀ ਸੰਭਾਵਨਾ ਹੈ।


ਮੁੰਬਈ ਵਿੱਚ ਅੱਜ ਮੌਸਮ ਸਾਫ਼ ਰਹੇਗਾ। ਇੱਥੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਅਗਲੇ ਕੁਝ ਦਿਨਾਂ ਤੱਕ ਮੁੰਬਈ 'ਚ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਆ ਸਕਦੀ ਹੈ।

ਇਹ ਵੀ ਪੜ੍ਹੋ :Gujarat Elections-2022 Live Updates-ਗੁਜਰਾਤ 'ਚ ਦੂਜੇ ਪੜਾਅ ਲਈ ਵੋਟਿੰਗ ਸ਼ੁਰੂ, ਪੀਐਮ ਮੋਦੀ ਨੇ ਅਹਿਮਦਾਬਾਦ 'ਚ ਪਾਈ ਵੋਟ

ਰਾਜਸਥਾਨ ਵਿੱਚ ਅੱਜ ਮੌਸਮ ਸਾਫ਼ ਰਹੇਗਾ। ਰਾਜਸਥਾਨ 'ਚ ਵੀ ਆਉਣ ਵਾਲੇ ਦਿਨਾਂ 'ਚ ਠੰਢ ਵਧ ਸਕਦੀ ਹੈ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਸੂਬੇ ਦੇ ਘੱਟੋ-ਘੱਟ ਤਾਪਮਾਨ 'ਚ ਬਦਲਾਅ ਹੋਇਆ ਹੈ ਅਤੇ ਅੱਜ ਇਹ 11 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਇਸ ਦੇ ਨਾਲ ਹੀ ਇੱਥੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਹੋ ਸਕਦਾ ਹੈ। ਅੱਜ ਸੋਮਵਾਰ ਨੂੰ ਰਾਜਸਥਾਨ 'ਚ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅੱਜ ਹਰਿਆਣਾ ਵਿੱਚ ਮੌਸਮ ਸਾਫ਼ ਰਹੇਗਾ। ਹਰਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਤਾਪਮਾਨ ਵਿੱਚ ਗਿਰਾਵਟ ਕਾਰਨ ਇੱਥੇ ਵੀ ਠੰਢ ਵਧੇਗੀ। ਅਗਲੇ ਕੁਝ ਦਿਨਾਂ ਤੱਕ ਇੱਥੇ ਤਾਪਮਾਨ 12-13 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਸੰਭਾਵਨਾ ਹੈ।

Related Post