Punjab Weather: ਪੰਜਾਬ ਚ ਬਦਲਿਆ ਮੌਸਮ ਦਾ ਮਿਜਾਜ਼, ਸਵੇਰ ਤੋਂ ਪੈ ਰਿਹਾ ਲਗਾਤਾਰ ਮੀਂਹ

Punjab Weather: ਪੰਜਾਬ 'ਚ ਮੌਸਮ ਨੂੰ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਭਾਰੀ ਮੀਂਹ ਪੈ ਰਿਹਾ ਜਿਸ ਨਾਲ ਠੰਡ ਵਧਣ ਦੀ ਸੰਭਾਵਨਾ ਹੈ।

By  Shameela Khan October 15th 2023 08:22 AM -- Updated: October 15th 2023 08:24 AM
Punjab Weather: ਪੰਜਾਬ ਚ ਬਦਲਿਆ ਮੌਸਮ ਦਾ ਮਿਜਾਜ਼, ਸਵੇਰ ਤੋਂ ਪੈ ਰਿਹਾ ਲਗਾਤਾਰ ਮੀਂਹ

 Punjab Weather: ਪੰਜਾਬ 'ਚ ਮੌਸਮ ਨੂੰ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਭਾਰੀ ਮੀਂਹ ਪੈ ਰਿਹਾ ਜਿਸ ਨਾਲ ਠੰਡ ਵਧਣ ਦੀ ਸੰਭਾਵਨਾ ਹੈ। ਅੱਜ ਤੋਂ ਨਰਾਤੇ ਵੀ ਸ਼ੁਰੂ ਹੋ ਰਹੇ ਹਨ ਅਤੇ ਕਿਹਾ ਜਾਂਦਾ ਹੈ ਕਿ ਨਰਾਤਿਆਂ ਤੋਂ ਬਾਅਦ ਮੌਸਮ ਬਦਲ ਜਾਂਦਾ ਹੈ ਅਤੇ ਸਰਦਾ ਸ਼ੁਰੂ ਹੋ ਜਾਂਦੀ ਹੈ। ਦਰਅਸਲ ਮੌਸਮ ਵਿਭਾਗ ਨੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ 15-16 ਅਕਤੂਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਸੀ।


ਦੇਸ਼ ਦੇ ਕਈ ਸੂਬਿਆਂ ਵਿੱਚ ਅੱਜ ਮੀਂਹ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਕਈ ਸੂਬਿਆਂ ਵਿੱਚ ਗੜੇਮਾਰੀ ਵੀ ਦਰਜ ਕੀਤੀ ਗਈ। ਦੂਜੇ ਪਾਸੇ ਪੰਜਾਬ ਅੰਦਰ ਬੇਮੌਸਮੀ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ ਅਤੇ ਨਾਲ ਹੀ ਮੰਡੀਆਂ ਵਿੱਚ ਪ੍ਰਬੰਧਾਂ ਦੀ ਪੋਲ ਵੀ ਖੁੱਲ੍ਹੀ। ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿੱਚ ਫ਼ਸਲ ਨੂੰ ਢੱਕਣ ਤੱਕ ਦੇ ਪ੍ਰਬੰਧ ਮੁਕੰਮਲ ਨਹੀਂ ਸੀ। ਕਿਸਾਨਾਂ ਨੇ ਰੋਸ ਜਾਹਿਰ ਕੀਤਾ। ਜੀ ਮੀਡੀਆ ਦੀ ਟੀਮ ਨੇ ਖੰਨਾ ਮੰਡੀ ਦਾ ਦੌਰਾ ਕੀਤਾ। ਇੱਥੇ ਬੋਰੀਆਂ ਭਿੱਜ ਰਹੀਆਂ ਸੀ। ਕਿਸਾਨਾਂ ਨੂੰ ਫਸਲ ਰੱਖਣ ਨੂੰ ਥਾਂ ਨਹੀਂ ਸੀ।

ਅਕਤੂਬਰ ਦੇ ਦੂਜੇ ਹਫ਼ਤੇ ਤੋਂ ਤਿਉਹਾਰੀ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ। ਐਤਵਾਰ ਤੋਂ ਜਦੋਂ ਸ਼ਾਰਦੀਆ ਨਵਰਾਤਰੀ ਸ਼ੁਰੂ ਹੋਵੇਗੀ ਤਾਂ ਇਸ ਦੇ ਆਲੇ-ਦੁਆਲੇ ਦੇਸ਼ ਦੇ ਵੱਖ-ਵੱਖ ਇਲਾਕਿਆਂ 'ਚ ਮੀਂਹ ਵੀ ਪੈਣਾ ਸ਼ੁਰੂ ਹੋ ਜਾਵੇਗਾ। ਸਭ ਤੋਂ ਪਹਿਲਾਂ ਪੱਛਮੀ ਗੜਬੜੀ ਉੱਤਰੀ ਭਾਰਤ ਵਿੱਚ ਆਪਣਾ ਅਸਰ ਦਿਖਾਉਣ ਜਾ ਰਹੀ ਹੈ। 14 ਅਕਤੂਬਰ ਨੂੰ ਹਿਮਾਲਿਆ ਵੱਲ ਇੱਕ ਸਰਗਰਮ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ, ਜਿਸ ਕਾਰਨ ਪੰਜਾਬ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈ ਰਿਹਾ ਹੈ।



ਦੂਜੇ ਪਾਸੇ ਭਾਰਤੀ ਮੌਸਮ ਵਿਭਾਗ (IMD) ਨੇ ਸ਼ਨੀਵਾਰ (ਅਕਤੂਬਰ 14) ਨੂੰ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਉੱਥੇ ਦੇ ਕੁਝ ਇਲਾਕਿਆਂ 'ਚ ਮਜ਼ਬੂਤ ​​ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਅਗਲੇ ਦੋ-ਤਿੰਨ ਦਿਨਾਂ ਤੱਕ ਭਾਰੀ ਮੀਂਹ ਅਤੇ ਬਰਫਬਾਰੀ ਦੀ ਚਿਤਾਵਨੀ ਦਿੱਤੀ ਗਈ ਹੈ। ਆਈਐਮਡੀ ਦੇ ਅਨੁਸਾਰ, ਇਹ ਸੀਜ਼ਨ ਦੀ ਪਹਿਲੀ ਤੀਬਰ ਪੱਛਮੀ ਗੜਬੜ ਹੈ, ਜਿਸਦਾ ਪ੍ਰਭਾਵ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ 17 ਅਕਤੂਬਰ ਤੱਕ ਦਿਖਾਈ ਦੇਵੇਗਾ।

ਇਹ ਵੀ ਪੜ੍ਹੋ:  ਜਲੰਧਰ: 'ਆਪ' ਨੇਤਾ ਮੁਕੇਸ਼ ਸੇਠੀ ਕਿਡਨੈਪ ਅਤੇ ਜਾਨੋਂ ਮਾਰਨ ਦੀ ਕੋਸ਼ਿਸ਼ ਦੇ ਇਲਜ਼ਾਮਾਂ ਤਹਿਤ ਗ੍ਰਿਫ਼ਤਾਰ

Related Post