PTC News
Search

ਹੁਣ ਨਾਰਾਜ਼ਗੀ ਦੂਰ ਹੋ ਚੁੱਕੀ ਹੈ... ਰਾਜਾ ਵੜਿੰਗ ਦੇ ਅਸਤੀਫ਼ੇ ਪਿੱਛੋਂ ਸਾਬਕਾ CM ਚੰਨੀ ਤੇ ਪ੍ਰਤਾਪ ਬਾਜਵਾ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

Charanjit Channi Partap Bajwa on Raja warring resignation : 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਰਾਜਾ ਵੜਿੰਗ ਨੂੰ ਪ੍ਰਧਾਨਗੀ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਪ੍ਰਤਾਪ ਸਿੰਘ ਬਾਜਵਾ ਦਾ ਪਹਿਲਾ ਬਿਆਨ ਸੁਰਖੀਆਂ 'ਚ ਹੈ।

By  KRISHAN KUMAR SHARMA October 1st 2026 10:44 AM -- Updated: October 1st 2026 11:27 AM

Raja warring resignation : ਪੰਜਾਬ ਕਾਂਗਰਸ (Punjab Congress New President) ਦੇ ਪ੍ਰਧਾਨ ਅਮਰਿੰਦਰ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ, ਪਰ ਹੁਣ ਸਵਾਲ ਇਹ ਹੈ ਕਿ ਕੀ ਕਾਂਗਰਸ 'ਚ ਉਭਰ ਰਹੀ ਧੜੇਬੰਦੀ ਖ਼ਤਮ ਹੋ ਜਾਵੇਗੀ ਜਾਂ ਇਹ ਹੋਰ ਵਧੇਗੀ ? ਇਸ ਸਬੰਧੀ ਰਾਜਾ ਵੜਿੰਗ ਦੇ ਅਸਤੀਫੇ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Channi) ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਨਾਰਾਜਗੀ ਦੂਰ ਹੋ ਚੁੱਕੀ ਹੈ ਅਤੇ ਹੁਣ ਮਿਲ ਕੇ ਕੰਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਨੇ ਰਾਜਾ ਵੜਿੰਗ ਦੀ ਪ੍ਰਧਾਨਗੀ ਖੁੱਸਣ ਬਾਰੇ ਤਿੱਖਾ ਤੰਜ ਕੱਸਿਆ ਹੈ।

ਜਾਣਕਾਰੀ ਅਨੁਸਾਰ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਕਿਹਾ, "ਜਦੋਂ ਵੀ ਮੈਂ ਦਿੱਲੀ ਆਉਂਦਾ ਹਾਂ, ਮੈਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਦਾ ਹਾਂ ਅਤੇ ਅਸ਼ੀਰਵਾਦ ਲੈਂਦਾ ਹਾਂ।"

ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਇੱਕ ਵਾਰ ਫਿਰ ਕਾਂਗਰਸ ਪਾਰਟੀ ਵਿੱਚ ਧੜੇਬੰਦੀ 'ਤੇ ਗੱਲ ਕੀਤੀ। 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜਾ ਵੜਿੰਗ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇਣ ਬਾਰੇ, ਉਨ੍ਹਾਂ ਨੇ ਕਿਹਾ, "ਜਦੋਂ ਵੀ ਕਿਸੇ ਅਹੁਦੇ ਦੀ ਨਿਯੁਕਤੀ ਜਾਂ ਬਦਲੀ ਕਰਨਾ ਕਾਂਗਰਸ ਹਾਈ ਕਮਾਂਡ ਅਤੇ ਰਾਹੁਲ ਗਾਂਧੀ ਦਾ ਵਿਸ਼ੇਸ਼ ਅਧਿਕਾਰ ਹੈ।"

ਉਨ੍ਹਾਂ ਨਾਲ ਹੀ, ਪੰਜਾਬ 'ਚ ਕਾਂਗਰਸ ਦੇ ਨਵੇਂ ਇੰਚਾਰਜ ਬਣਾਏ ਸਚਿਨ ਪਾਇਲਟ ਬਾਰੇ ਕਿਹਾ ਕਿ ਉਹ ਗੁਆਂਢੀ ਰਾਜ ਤੋਂ ਆਉਂਦੇ ਹਨ ਅਤੇ ਉਨ੍ਹਾਂ ਦੇ ਆਉਣ ਨਾਲ ਪੰਜਾਬ ਕਾਂਗਰਸ ਦੇ ਵਰਕਰਾਂ ਵਿੱਚ ਨਵੀਂ ਉਮੀਦ ਅਤੇ ਊਰਜਾ ਪੈਦਾ ਹੋਈ ਹੈ।

ਰਾਜਾ ਵੜਿੰਗ ਦੇ ਅਸਤੀਫੇ ਤੋਂ ਧੜੇਬੰਦੀ ਖਤਮ ਹੋਣ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ, "ਹੁਣ ਪੰਜਾਬ ਕਾਂਗਰਸ ਵਿੱਚ ਸਾਰੀਆਂ ਦੂਰੀਆਂ ਅਤੇ ਮਤਭੇਦ ਖਤਮ ਹੋ ਗਏ ਹਨ; ਅਸੀਂ ਸਾਰੇ ਮਿਲ ਕੇ ਕੰਮ ਕਰਾਂਗੇ।"

ਪ੍ਰਤਾਪ ਬਾਜਵਾ ਨੇ ਵੀ ਲਈ ਚੁਟਕੀ

ਉਧਰ, ਪ੍ਰਤਾਪ ਸਿੰਘ ਬਾਜਵਾ (Partap Bajwa) ਨੇ ਵੀ ਰਾਜਾ ਵੜਿੰਗ ਦੇ ਅਸਤੀਫੇ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਦੋਂ ਮੌਸਮ ਬਦਲ ਜਾਵੇ ਤੇ ਕਦੋਂ ਕਿਸੇ ਪਾਰਟੀ ਦਾ ਪ੍ਰਧਾਨ ਬਦਲ ਜਾਵੇ, ਇਸ ਬਾਰੇ ਕੁੱਝ ਕਿਹਾ ਨਹੀਂ ਜਾ ਸਕਦਾ।

ਇਹ ਵੀ ਪੜ੍ਹੋ...

ਮਹਿੰਗਾਈ ਦਾ ਵੱਡਾ ਝਟਕਾ ! ਗੈਸ ਸਿਲੰਡਰ ਦੀਆਂ ਕੀਮਤਾਂ 'ਚ 60 ਤੋਂ 71 ਰੁਪਏ ਦਾ ਹੋਇਆ ਵਾਧਾ

1 October Rule Changes : ਹਾਏ ਮਹਿੰਗਾਈ ! ਟੀਵੀ ਤੋਂ ਲੈ ਕੇ AC ਤੱਕ ਉਤਪਾਦਾਂ ਦੀਆਂ ਵਧੀਆਂ ਕੀਮਤਾਂ, FD ਤੋਂ ਲੈ ਕੇ KYC ਨਿਯਮਾਂ 'ਚ ਵੀ ਬਦਲਾਅ

Related Post