Sadhu Singh Dharamsot ਅਤੇ ਪੁੱਤਰ ਗੁਰਪ੍ਰੀਤ ਖਿਲਾਫ਼ ਦੋਸ਼ ਤੈਅ , ਇਕ ਪੁੱਤਰ ਹਰਪ੍ਰੀਤ ਸਿੰਘ ਨੂੰ ਪਹਿਲਾਂ ਹੀ ਐਲਾਨਿਆ ਜਾ ਚੁੱਕਿਆ ਭਗੌੜਾ
Sadhu Singh Dharamsot News : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਦਾਲਤ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਉਨ੍ਹਾਂ ਦੇ ਲੜਕੇ ਹਰਪ੍ਰੀਤ ਸਿੰਘ ਤੇ ਗੁਰਪ੍ਰੀਤ ਸਿੰਘ ਖਿਲਾਫ਼ 60 ਲੱਖ ਰੁਪਏ 'ਚ ਪਲਾਟ ਖਰੀਦ ਕੇ ਸਾਜਿਸ਼ ਤਹਿਤ ਉਸੇ ਦਿਨ ਸਿਰਫ 25 ਲੱਖ ਰੁਪਏ 'ਚ ਵੇਚਣ ਖਿਲਾਫ਼ ਦਰਜ ਮਾਮਲੇ 'ਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਸਾਧੂ ਸਿੰਘ ਤੇ ਗੁਰਪ੍ਰੀਤ ਸਿੰਘ 'ਤੇ ਦੋਸ਼ ਤੈਅ ਕਰ ਦਿੱਤੇ ਜਦਕਿ ਹਰਪ੍ਰੀਤ ਸਿੰਘ ਨੂੰ ਅਦਾਲਤ ਵੱਲੋਂ ਪਹਿਲਾਂ ਹੀ ਭਗੌੜਾ ਐਲਾਨਿਆ ਜਾ ਚੁੱਕਿਆ ਹੈ।
Sadhu Singh Dharamsot News : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਦਾਲਤ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਉਨ੍ਹਾਂ ਦੇ ਲੜਕੇ ਹਰਪ੍ਰੀਤ ਸਿੰਘ ਤੇ ਗੁਰਪ੍ਰੀਤ ਸਿੰਘ ਖਿਲਾਫ਼ 60 ਲੱਖ ਰੁਪਏ 'ਚ ਪਲਾਟ ਖਰੀਦ ਕੇ ਸਾਜਿਸ਼ ਤਹਿਤ ਉਸੇ ਦਿਨ ਸਿਰਫ 25 ਲੱਖ ਰੁਪਏ 'ਚ ਵੇਚਣ ਖਿਲਾਫ਼ ਦਰਜ ਮਾਮਲੇ 'ਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਸਾਧੂ ਸਿੰਘ ਤੇ ਗੁਰਪ੍ਰੀਤ ਸਿੰਘ 'ਤੇ ਦੋਸ਼ ਤੈਅ ਕਰ ਦਿੱਤੇ ਜਦਕਿ ਹਰਪ੍ਰੀਤ ਸਿੰਘ ਨੂੰ ਅਦਾਲਤ ਵੱਲੋਂ ਪਹਿਲਾਂ ਹੀ ਭਗੌੜਾ ਐਲਾਨਿਆ ਜਾ ਚੁੱਕਿਆ ਹੈ। ਵਿਜੀਲੈਂਸ ਦੇ ਕੇਸ 'ਚ ਈ.ਡੀ. ਨੇ ਵੱਖਰੇ ਤੌਰ 'ਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਤੇ ਮਾਮਲਾ ਦਰਜ ਕੀਤਾ ਸੀ।
ਇਸ ਤੋਂ ਪਹਿਲਾਂ ਮੋਹਾਲੀ ਦੀ ਇੱਕ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਦਾਲਤ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁੱਤਰ ਹਰਪ੍ਰੀਤ ਸਿੰਘ ਨੂੰ 2024 ਦੇ ਪ੍ਰੀਵੈਨਸ਼ਨ ਆਫ ਮਨੀ ਲਾਂਡਰਿੰਗ ਐਕਟ (PMLA) ਮਾਮਲੇ ਵਿੱਚ ਭਗੌੜਾ ਕਰਾਰ ਦਿੱਤਾ ਸੀ। ਅਦਾਲਤ ਨੇ ਫੌਜਦਾਰੀ ਜ਼ਾਬਤੇ (CrPC) ਦੀ ਧਾਰਾ 83 ਤਹਿਤ ਕੁਰਕੀ ਦੀ ਕਾਰਵਾਈ ਕਰਨ ਲਈ ਹਰਪ੍ਰੀਤ ਸਿੰਘ ਦੀਆਂ ਜਾਇਦਾਦਾਂ ਦੇ ਵੇਰਵੇ ਮੰਗੇ ਸਨ।