ਰਾਜਸਥਾਨ ’ਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਕਰੈਸ਼, ਰਾਹਤ ਬਚਾਅ ਕਾਰਜ ਜਾਰੀ

ਰਾਜਸਥਾਨ ਦੇ ਭਰਤਪੁਰ ਸ਼ਹਿਰ ਤੋਂ ਹਵਾਈ ਸੈਨਾ ਦਾ ਇੱਕ ਲੜਾਕੂ ਜਹਾਜ਼ ਕਰੈਸ਼ ਹੋ ਗਿਆ। ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਰਾਹਤ ਬਚਾਅ ਕਾਰਜ ਜਾਰੀ ਹੈ।

By  Aarti January 28th 2023 01:09 PM

Chartered plane crashes in Rajasthan: ਰਾਜਸਥਾਨ ਦੇ ਭਰਤਪੁਰ ਸ਼ਹਿਰ ਤੋਂ ਹਵਾਈ ਫੌਜ ਦਾ ਇੱਕ ਲੜਾਕੂ ਜਹਾਜ਼ ਕਰੈਸ਼ ਹੋ ਜਾਣ ਦੀ ਜਾਣਕਾਰੀ ਹਾਸਿਲ ਹੋਈ ਹੈ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਰਾਹਤ ਬਚਾਅ ਕਾਰਜ ਲਗਾਤਾਰ ਜਾਰੀ ਹੈ। ਜ਼ਿਲ੍ਹਾ ਕੁਲੈਕਟਰ ਆਲੋਕ ਰੰਜਨ ਖੁਦ ਮੌਕੇ 'ਤੇ ਪਹੁੰਚ ਗਏ ਹਨ।


ਦੱਸ ਦਈਏ ਕਿ ਭਰਤਪੁਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਪਹਿਲਾਂ ਚਾਰਟਰ ਜੈੱਟ ਦੀ ਪੁਸ਼ਟੀ ਕੀਤੀ ਸੀ। ਰੱਖਿਆ ਸੂਤਰਾਂ ਨੇ ਪੁਸ਼ਟੀ ਕੀਤੀ ਕਿ ਭਾਰਤੀ ਹਵਾਈ ਫੌਜ ਦਾ ਜੈੱਟ ਆਸਪਾਸ ਦੇ ਖੇਤਰ ਵਿੱਚ ਕਰੈਸ਼ ਹੋ ਗਿਆ। 

ਰਾਜਸਥਾਨ ਦੇ ਡੀਐਸਪੀ ਭਰਤਪੁਰ ਅਜੈ ਸ਼ਰਮਾ ਨੇ ਦੱਸਿਆ ਕਿ ਸਵੇਰੇ ਕਰੀਬ 10 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇੱਕ ਜਹਾਜ਼ ਕਰੈਸ਼ ਹੋ ਗਿਆ ਹੈ। ਮੌਕੇ 'ਤੇ ਆ ਕੇ ਪਤਾ ਲੱਗਾ ਕਿ ਇਹ ਹਵਾਈ ਸੈਨਾ ਦਾ ਲੜਾਕੂ ਜਹਾਜ਼ ਹੈ। ਇਹ ਪਤਾ ਨਹੀਂ ਕਿਸ ਸ਼੍ਰੇਣੀ ਦਾ ਲੜਾਕੂ ਹੈ। ਪਾਇਲਟ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ। 

ਇਹ ਵੀ ਪੜ੍ਹੋ: ਮੱਧ ਪ੍ਰਦੇਸ਼ 'ਚ ਵਾਪਰਿਆ ਵੱਡਾ ਹਾਦਸਾ, ਭਾਰਤੀ ਹਵਾਈ ਫੌਜ ਦੇ ਸੁਖੋਈ-30 ਤੇ ਮਿਰਾਜ਼-2000 ਕਰੈਸ਼

Related Post