Horrible Train Accident : ਛੱਤੀਸਗੜ੍ਹ ਚ ਵਾਪਰਿਆ ਵੱਡਾ ਰੇਲ ਹਾਦਸਾ: ਦੋ ਗੱਡੀਆਂ ਦੀ ਹੋਈ ਆਪਸ ’ਚ ਟੱਕਰ, 6 ਲੋਕਾਂ ਦੀ ਮੌਤ
ਛੱਤੀਸਗੜ੍ਹ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਇੱਕ ਯਾਤਰੀ ਰੇਲਗੱਡੀ ਅਤੇ ਇੱਕ ਮਾਲ ਗੱਡੀ ਦੀ ਟੱਕਰ ਹੋ ਗਈ। ਹਾਦਸੇ ਵਿੱਚ ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।
Horrible Train Accident : ਛੱਤੀਸਗੜ੍ਹ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਮੰਗਲਵਾਰ ਸ਼ਾਮ ਨੂੰ ਇੱਕ ਵੱਡਾ ਰੇਲ ਹਾਦਸਾ ਵਾਪਰਿਆ। ਬਿਲਾਸਪੁਰ ਵਿੱਚ ਇੱਕ ਯਾਤਰੀ ਰੇਲਗੱਡੀ ਅਤੇ ਇੱਕ ਮਾਲ ਗੱਡੀ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਹ ਹਾਦਸਾ ਅੱਜ ਸ਼ਾਮ 4 ਵਜੇ ਦੇ ਕਰੀਬ ਉਦੋਂ ਵਾਪਰਿਆ ਜਦੋਂ ਯਾਤਰੀ ਰੇਲਗੱਡੀ ਉਲਟ ਦਿਸ਼ਾ ਤੋਂ ਆ ਰਹੀ ਇੱਕ ਮਾਲ ਗੱਡੀ ਨਾਲ ਟਕਰਾ ਗਈ।
ਟੱਕਰ ਇੰਨੀ ਭਿਆਨਕ ਸੀ ਕਿ ਯਾਤਰੀ ਰੇਲਗੱਡੀ ਦੇ ਕਈ ਡੱਬੇ ਬੁਰੀ ਤਰ੍ਹਾਂ ਨੁਕਸਾਨੇ ਗਏ, ਅਤੇ ਕੁਝ ਮਾਲ ਗੱਡੀ ਦੇ ਉੱਪਰ ਢੇਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਮਾਲ ਗੱਡੀ ਦੇ ਕਈ ਡੱਬੇ ਵੀ ਪਟੜੀ ਤੋਂ ਉਤਰ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਬਚਾਅ ਕਰਮਚਾਰੀ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।
ਇਹ ਵੀ ਪੜ੍ਹੋ : Nepal Avalanche : ਨੇਪਾਲ 'ਚ ਬੇਸ ਕੈਂਪ 'ਤੇ ਬਰਫ਼ ਦੇ ਤੋਦੇ ਡਿੱਗਣ ਕਾਰਨ 7 ਲੋਕਾਂ ਦੀ ਮੌਤ, 4 ਲਾਪਤਾ