ਚੀਫ਼ ਜਸਟਿਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 10 ਐਡੀਸ਼ਨਲ ਜੱਜਾਂ ਨੂੰ ਚੁਕਾਈ ਸਹੁੰ

By  Pardeep Singh November 2nd 2022 08:57 PM

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ  ਰਵੀ ਸ਼ੰਕਰ ਝਾਅ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 10 ਨਵੇ ਵਧੀਕ ਜੱਜਾਂ ਨੂੰ ਇੱਕ  ਸਮਾਗਮ ਦੌਰਾਨ ਅਹੁਦੇ ਦੀ ਸਹੁੰ ਚੁਕਾਈ।

ਹਾਈਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਜ਼ਿੰਨ੍ਹਾਂ ਨੂੰ ਸਹੁੰ ਚੁਕਾਈ ਗਈ ਉਨ੍ਹਾਂ ਵਿੱਚ ਵਧੀਕ ਜੱਜ  ਕੁਲਦੀਪ ਤਿਵਾੜੀ,  ਗੁਰਬੀਰ ਸਿੰਘ, ਦੀਪਕ ਗੁਪਤਾ,  ਅਮਰਜੋਤ ਭੱਟੀ, ਰਿਤੂ ਟੈਗੋਰ, ਮਨੀਸ਼ਾ ਬੱਤਰਾ,  ਹਰਪ੍ਰੀਤ ਕੌਰ ਜੀਵਨ, ਸੁਖਵਿੰਦਰ ਕੌਰ, ਸੰਜੀਵ ਬੇਰੀ ਅਤੇ ਵਿਕਰਮ ਅਗਰਵਾਲ ਸ਼ਾਮਲ ਹਨ। ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਵਕੀਲ ਵੀ ਸ਼ਾਮਲ ਸਨ। ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੀ ਗਿਣਤੀ 56 ਤੋਂ  ਵੱਧ ਕੇ 66 ਹੋ ਗਈ ਹੈ।

ਇਹ ਵੀ ਪੜ੍ਹੋ : ਵਿੱਤ ਵਿਭਾਗ ਦਾ ਵਿਭਾਗਾਂ ਨੂੰ ਫ਼ਰਮਾਨ: ਆਮਦਨ ਦਾ ਟੀਚਾ ਪੂਰਾ ਨਾ ਹੋਇਆ ਅਧਿਕਾਰੀਆਂ 'ਤੇ ਗਿਰੇਗੀ ਗਾਜ

Related Post