CM Marriage Anniversary: ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਵਿਆਹ ਦੀ ਵਰ੍ਹੇਗੰਢ ਅੱਜ

By  Jasmeet Singh July 7th 2023 10:19 AM

CM Marriage Anniversary: ਅੱਜ ਸੀ.ਐਮ. ਪੰਜਾਬ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਦੇ ਵਿਆਹ ਦੀ ਵਰ੍ਹੇਗੰਢ ਹੈ। ਦੱਸਿਆ ਜਾ ਰਿਹਾ ਕਿ ਇਸ ਦੇ ਲਈ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਹੀ ਰਾਜਿੰਦਰਾ ਪਾਰਕ ਦੇ ਨਾਲ ਸਥਿਤ ਚੰਡੀਗੜ੍ਹ ਕਲੱਬ ਵਿਖੇ ਸਮਾਗਮ ਦਾ ਆਯੋਜਨ ਰੱਖਿਆ ਗਿਆ ਹੈ। ਇਹ ਵੀ ਦੱਸਿਆ ਗਿਆ ਕਿ ਪੰਜਾਬ-ਦਿੱਲੀ ਤੋਂ ਕਈ ਮੰਤਰੀ, ਵਿਧਾਇਕ, ਸੰਸਦ ਮੈਂਬਰਾਂ ਤੋਂ ਇਲਾਵਾ ਮੁੱਖ ਮੰਤਰੀ ਮਾਨ ਦੇ ਪੰਜਾਬੀ ਫ਼ਿਲਮ ਅਤੇ ਸੰਗੀਤ ਜਗਤ ਸਬੰਧਿਤ ਸਾਥੀਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ।



ਇਹ ਵੀ ਪੜ੍ਹੋ: ਸੰਨੀ ਦਿਓਲ ਨਹੀਂ ਇਹ ਸ਼ਖਸ 'ਗਦਰ' ਦਾ ਅਸਲੀ 'ਤਾਰਾ ਸਿੰਘ'; ਜਾਣੋ ਕੌਣ ਸੀ ਬੂਟਾ ਸਿੰਘ ਅਤੇ ਉਸਦੀ ਅਸਲ ਕਹਾਣੀ

ਡਾਕਟਰ ਗੁਰਪ੍ਰੀਤ ਕੌਰ 3 ਭੈਣਾਂ 'ਚ ਸਭ ਤੋਂ ਛੋਟੀ
ਮੀਡੀਆ ਰਿਪੋਰਟਾਂ ਮੁਤਾਬਕ ਸੀ.ਐਮ. ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਆਪਣੀਆਂ ਤਿੰਨ ਭੈਣਾਂ ਵਿੱਚੋਂ ਸਭ ਤੋਂ ਛੋਟੇ ਹਨ। ਉਨ੍ਹਾਂ ਦੀ ਵੱਡੀ ਭੈਣ ਨੀਰੂ ਦਾ ਵਿਆਹ ਅਮਰੀਕਾ ਵਿੱਚ ਹੋਇਆ ਹੈ, ਜਦੋਂ ਕਿ ਇੱਕ ਹੋਰ ਭੈਣ ਜੱਗੂ ਆਪਣੇ ਪਰਿਵਾਰ ਨਾਲ ਆਸਟ੍ਰੇਲੀਆ ਵਿੱਚ ਰਹਿੰਦੇ ਹਨ। ਗੁਰਪ੍ਰੀਤ ਕੌਰ ਦੇ ਪਿਤਾ ਇੰਦਰਜੀਤ ਸਿੰਘ ਕੋਲ ਕੈਨੇਡਾ ਦੀ ਨਾਗਰਿਕਤਾ ਹੈ, ਜਦੋਂ ਕਿ ਉਨ੍ਹਾਂ ਦੀ ਮਾਤਾ ਰਾਜ ਹਰਜਿੰਦਰ ਕੌਰ ਘਰੇਲੂ ਮਹਿਲਾ ਹਨ।



ਇਹ ਵੀ ਪੜ੍ਹੋ: ਬੈਚਲਰ ਨੂੰ ਪੈਨਸ਼ਨ ਦੇਣ ਵਾਲਾ ਪਹਿਲਾ ਸੂਬਾ ਬਣਿਆ ਹਰਿਆਣਾ, ਮੁੱਖ ਮੰਤਰੀ ਨੇ ਕੀਤਾ ਐਲਾਨ

ਰਾਜਨੀਤੀ ਬਣੀ ਪਹਿਲੀ ਪਤਨੀ ਨਾਲ ਤਲਾਕ ਦੀ ਵਜ੍ਹਾ 
ਸੀ.ਐਮ ਮਾਨ ਦੇ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ ਰਿਸ਼ਤੇ ਸਿਆਸਤ ਕਾਰਨ ਵਿਗੜ ਗਏ ਸਨ। ਸਾਲ 2014 ਵਿੱਚ ਉਨ੍ਹਾਂ ਸੰਗਰੂਰ ਲੋਕ ਸਭਾ ਸੀਟ ਤੋਂ ਲੋਕ ਸਭਾ ਚੋਣ ਲੜੀ ਸੀ। ਫਿਰ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨੇ ਵੀ ਚੋਣ ਪ੍ਰਚਾਰ ਕੀਤਾ। ਹਾਲਾਂਕਿ ਅਗਲੇ ਸਾਲ ਹੀ ਰਿਸ਼ਤਾ ਵਿਗੜਨ ਦੀਆਂ ਖ਼ਬਰਾਂ ਨੇ ਚਰਚਾ ਫੜ ਲਈ। ਚਰਚਾਵਾਂ ਸਨ ਕਿ ਮਾਨ ਆਪਣੇ ਪਰਿਵਾਰ ਨੂੰ ਸਮਾਂ ਨਹੀਂ ਦੇ ਪਾ ਰਹੇ ਸਨ, ਜੋ ਅਲੱਗ ਹੋਣ ਦੀ ਵਜ੍ਹਾ ਬਣੀ। ਤਲਾਕ ਮਗਰੋਂ ਉਨ੍ਹਾਂ ਦੀ ਪਤਨੀ ਉਨ੍ਹਾਂ ਦੇ ਪੁੱਤਰ ਅਤੇ ਧੀ ਨਾਲ ਅਮਰੀਕਾ ਚਲੇ ਗਏ।



ਇਹ ਵੀ ਪੜ੍ਹੋ: ਪਤੰਗ ਨੂੰ ਚਾਈਨਾ ਡੋਰ ਨਾਲ ਉਡਾਉਣ ਵਾਲੇ ਹੋ ਜਾਓ ਸਾਵਧਾਨ, ਪੰਜਾਬ ਸਰਕਾਰ ਨੇ ਜਾਰੀ ਕੀਤੇ ਇਹ ਸਖ਼ਤ ਹੁਕਮ

ਵਿਰੋਧੀ ਧਿਰਾਂ ਨੇ ਵਿਆਹ ਨੂੰ ਲੈ ਕੇ CM ਮਾਨ 'ਤੇ ਕੱਸਿਆ ਤੰਜ
ਪੰਜਾਬ 'ਚ 'ਆਪ' ਦੀ ਸਰਕਾਰ ਬਣਨ ਅਤੇ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਵਿਰੋਧੀ ਧਿਰਾਂ ਨੇ ਉਨ੍ਹਾਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਵਿਰੋਧੀ ਧਿਰ ਦੇ ਨੇਤਾਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਦੂਜੇ ਵਿਆਹ ਨੂੰ ਲੈ ਕੇ ਵੀ ਕਈ ਤਾਅਨੇ ਮਾਰੇ।

Related Post