ਮੁੱਖ ਮੰਤਰੀ ਭਗਵੰਤ ਮਾਨ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ’ਚ ਫਸਾਉਣ ਲਈ ਪੱਬਾਂ ਭਾਰ: ਅਕਾਲੀ ਦਲ

By  Amritpal Singh April 6th 2024 06:11 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ਵਿਚ ਫਸਾਉਣਾ ਚਾਹੁੰਦੇ ਹਨ ਤੇ ਉਹਨਾਂ ਮੰਨਿਆ ਹੈ ਕਿ ਉਹ ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਖਿਲਾਫ ਦਰਜ ਕੀਤੇ ਪੁਰਾਣੇ ਝੂਠੇ ਕੇਸ ਦੀ ਫਾਈਲ ਨੂੰ ਮੁੜ ਲਿਖ ਰਹੇ ਹਨ।


ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਮੁੱਖ ਮੰਤਰੀ ਦੀ ਇੰਟਰਵਿਊ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਭਗਵੰਤ ਮਾਨ ਨੇ ਮਜੀਠੀਆ ਖਿਲਾਫ ਦਰਜ ਝੂਠੇ ਨਸ਼ਾ ਕੇਸ ਦੇ ਮੁੱਖ ਜਾਂਚਕਰਤਾ ਦੀ ਜ਼ਿੰਮੇਵਾਰੀ ਆਪ ਸੰਭਾਲ ਲਈ ਹੈ। ਉਹਨਾਂ ਕਿਹਾ ਕਿ ਅਜਿਹਾ ਇਸ ਕਰ ਕੇ ਕੀਤਾ ਜਾ ਰਿਹਾ ਹੈ ਕਿ ਕਿਉਂਕਿ ਅਕਾਲੀ ਆਗੂ ਨੂੰ ਕੋਰਟ ਤੋਂ ਜ਼ਮਾਨਤ ਮਿਲ ਗਈ ਕਿਉਂਕਿ ਅਕਾਲੀ ਆਗੂ ਨੂੰ ਨਸ਼ਾ ਤਸਕਰੀ ਨਾਲ ਜੋੜਨ ਦਾ ਕੋਈ ਸਬੂਤ ਜਾਂ ਲਿੰਕ ਨਹੀਂ ਹੈ।

LIVE

ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਪ੍ਰੈੱਸ ਕਾਨਫਰੰਸ ਕਰ ਭਗਵੰਤ ਮਾਨ ਨੂੰ ਘੇਰਿਆ....#Live

Posted by Shiromani Akali Dal on Friday, April 5, 2024


ਇਸਨੂੰ ਮਜੀਠੀਆ ਦੇ ਅਕਸ ਨੂੰ ਢਾਹ ਲਾਉਣ ਅਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਅਸਫਲਤਾਵਾਂ ਤੋਂ ਧਿਆਨ ਪਾਸੇ ਕਰਨ ਦਾ ਯਤਨ ਕਰਾਰ ਦਿੰਦਿਆਂ ਐਡਵੋਕੇਟ ਕਲੇਰ ਨੇ ਕਿਹਾ ਕਿ ਆਪ ਸਰਕਾਰ ਮਜੀਠੀਆ ਦੇ ਖਿਲਾਫ ਕੇਸ ਵਿਚ ਵਾਰ-ਵਾਰ ਐਸ ਆਈ ਟੀ ਦਾ ਪੁਨਰਗਠਨ ਕਰਨ ਦੇ ਬਾਵਜੂਦ ਕੋਈ ਸਬੂਤ ਇਕੱਠਾ ਨਹੀਂ ਕਰ ਸਕੀ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ  ਇਕ ਪਾਸੇ ਪ੍ਰਵਾਨ ਕਰ ਰਹੇ ਹਨ ਕਿ ਕੇਸ ਜੋ ਪਿਛਲੀ ਕਾਂਗਰਸ ਸਰਕਾਰ ਨੇ ਦਰਜ ਕੀਤਾ, ਉਹ ਝੂਠਾ ਹੈ ਪਰ ਇਸਦੇ ਬਾਵਜੂਦ ਉਹ ਸਿਆਸੀ ਬਦਲਾਖੋਰੀ ਜਾਰੀ ਰੱਖਣਾ ਚਾਹੁੰਦੇ ਹਨ।

ਐਡਵੋਕੇਟ ਕਲੇਰ ਨੇ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਨੇ ਨਸ਼ਾ ਤਸਕਰੀ ਕੇਸ ਵਿਚ ਜਾਂਚ ਵਾਸਤੇ ਐਸ ਆਈ ਟੀ ਦੇ ਮੁਖੀ ਵਾਰ-ਵਾਰ ਬਦਲੇ ਤਾਂ ਜੋ ਅਕਾਲੀ ਆਗੂ ਦੇ ਖਿਲਾਫ ਪਹਿਲਾਂ ਤੋਂ ਤੈਅ ਨਤੀਜਾ ਲਿਆ ਜਾ ਸਕੇ। ਉਹਨਾਂ ਕਿਹਾ ਕਿ ਬਜਾਏ ਅਜਿਹੇ ਕੰਮਾਂ ਵਿਚ ਉਲਝਣ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਧਿਆਨ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਦਰੁੱਸਤ ਕਰਨ ਨਸ਼ਾ ਤਸਕਰੀ ਵਿਚ ਹੋਏ ਚੋਖੇ ਵਾਧੇ ਨੂੰ ਨਕੇਲ ਪਾਉਣ ਅਤੇ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੀ ਰਾਜਨੀਤੀ ਦੀ ਚੋਣ ਮੁਹਿੰਮਾਂ ਦੀ ਫੰਡਿੰਗ ਰੋਕਣ ਵੱਲ ਲਗਾਉਣਾ ਚਾਹੀਦਾ ਹੈ।

Related Post