ਮੁੱਖ ਮੰਤਰੀ ਮਾਨ ਨੇ ਡਾਕਟਰਾਂ ਤੇ ਲੈਬ ਟੈਕਨੀਸ਼ੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ

By  Ravinder Singh January 16th 2023 03:36 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਵਿਭਾਗ ਨੂੰ ਮਜ਼ਬੂਤ ​​ਕਰਨ ਲਈ ਵੱਖ-ਵੱਖ ਅਸਾਮੀਆਂ 'ਤੇ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਹ ਪ੍ਰੋਗਰਾਮ ਅੱਜ ਸਵੇਰੇ ਸੈਕਟਰ-35 ਸਥਿਤ ਮਿਉਂਸਪਲ ਭਵਨ ਵਿਖੇ ਕਰਵਾਇਆ ਗਿਆ। ਮਾਨ ਨੇ ਅੱਜ ਕੁੱਲ 271 ਸਪੈਸ਼ਲਿਸਟ ਡਾਕਟਰਾਂ, 90 ਲੈਬ ਟੈਕਨੀਸ਼ੀਅਨ ਅਤੇ 17 ਚੌਥੇ ਦਰਜੇ ਦੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ।


ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ। ਸੀ.ਐਮ ਮਾਨ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਗੱਲ ਨੂੰ ਦੁਹਰਾਇਆ ਕਿ 6 ਹਜ਼ਾਰ ਤੋਂ ਵੱਧ ਕੱਚੇ ਕਾਮਿਆਂ ਨੂੰ ਪੱਕੇ ਤੌਰ 'ਤੇ ਰੁਜ਼ਗਾਰ ਦੇਣ ਦਾ ਰਾਹ ਪੱਧਰਾ ਹੋ ਗਿਆ ਹੈ। ਨੇ ਦੱਸਿਆ ਕਿ ਸਿਰਫ਼ ਕਾਗਜ਼ੀ ਕੰਮ ਬਾਕੀ ਹੈ, ਜਿਸ ਨੂੰ ਪੂਰਾ ਕਰਨ ਤੋਂ ਬਾਅਦ ਪੱਕੇ ਕਰਨ ਦੇ ਹੁਕਮ ਜਾਰੀ ਕੀਤੇ ਜਾਣਗੇ।

ਇਹ ਵੀ ਪੜ੍ਹੋ : ਲਤੀਫਪੁਰਾ ਮੁੜ ਵਸੇਬਾ ਮੋਰਚੇ ਦੇ ਸੱਦੇ 'ਤੇ ਹਾਈਵੇ ਤੇ ਰੇਲਵੇ ਟਰੈਕ ਜਾਮ, ਕੈਬਨਿਟ ਮੰਤਰੀ ਬੈਂਸ ਜਾਮ 'ਚ ਫਸੇ

ਗੌਰਤਲਬ ਹੈ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਤੋਂ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਵਾਪਸ ਲੈ ਲਈ ਸੀ। ਹੁਣ ਸਿਹਤ ਵਿਭਾਗ ਨੂੰ ਮਜ਼ਬੂਤ ​​ਕਰਨ ਦੀ ਜ਼ਿੰਮੇਵਾਰੀ ਡਾ. ਬਲਬੀਰ ਸਿੰਘ ਨੂੰ ਸੌਂਪੀ ਗਈ ਹੈ। ਸਿਹਤ ਮੰਤਰੀ ਬਣਨ ਤੋਂ ਬਾਅਦ ਇਹ ਪਹਿਲਾ ਮੌਕਾ ਹੈ, ਜਦੋਂ ਸੀਐਮ ਮਾਨ ਸਿਹਤ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ 'ਤੇ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

Related Post