ਮੁੱਖ ਮੰਤਰੀ ਮਾਨ ਕਿਸਾਨਾਂ ਨੂੰ ਮੁਆਵਜ਼ੇ ਦੇ ਨਾਂਅ 'ਤੇ ਬਣਾ ਰਹੇ ਲੋਕਾਂ ਨੂੰ ਮੂਰਖ: ਰਾਜੇਵਾਲ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਰੀ ਮੀਂਹ ਅਤੇ ਹਨੇਰੀ ਕਾਰਨ ਫਸਲਾਂ ਦੇ ਹੋਏ ਭਾਰੀ ਨੁਕਸਾਨ ਬਾਰੇ ਕੀਤੇ ਐਲਾਨਾਂ 'ਤੇ ਉਨ੍ਹਾਂ ਦੀ ਨਿੰਦਾ ਕੀਤੀ ਹੈ। ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਬੇਮੌਸਮੀ ਬਰਸਾਤ ਨੇ ਸੂਬੇ ਵਿੱਚ ਕਣਕ, ਸਰ੍ਹੋਂ ਅਤੇ ਕਈ ਸਬਜ਼ੀਆਂ ਦੀ ਫ਼ਸਲਾਂ ਦਾ ਨੁਕਸਾਨ ਕੀਤਾ ਹੈ।

By  Jasmeet Singh April 2nd 2023 02:21 PM

ਚੰਡੀਗੜ: ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਰੀ ਮੀਂਹ ਅਤੇ ਹਨੇਰੀ ਕਾਰਨ ਫਸਲਾਂ ਦੇ ਹੋਏ ਭਾਰੀ ਨੁਕਸਾਨ ਬਾਰੇ ਕੀਤੇ ਐਲਾਨਾਂ 'ਤੇ ਉਨ੍ਹਾਂ ਦੀ ਨਿੰਦਾ ਕੀਤੀ ਹੈ। ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਬੇਮੌਸਮੀ ਬਰਸਾਤ ਨੇ ਸੂਬੇ ਵਿੱਚ ਕਣਕ, ਸਰ੍ਹੋਂ ਅਤੇ ਕਈ ਸਬਜ਼ੀਆਂ ਦੀ ਫ਼ਸਲਾਂ ਦਾ ਨੁਕਸਾਨ ਕੀਤਾ ਹੈ। ਇਸ ਨੂੰ ਆਰਥਿਕ ਤਬਾਹੀ ਦੱਸਦਿਆਂ ਰਾਜੇਵਾਲ ਨੇ ਕਿਹਾ ਕਿ ਇਹ ਬਹੁਤ ਗੰਭੀਰ ਮੁੱਦਾ ਹੈ ਪਰ ਬਦਕਿਸਮਤੀ ਨਾਲ 'ਆਪ' ਸਰਕਾਰ ਇਸ ਨੂੰ ਹਲਕੇ ਵਿੱਚ ਲੈ ਰਹੀ ਹੈ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿੱਚ ਲੋਕਾਂ ਨੂੰ ਮੂਰਖ ਬਣਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ 15,000 ਰੁਪਏ ਦੀ ਬਜਾਏ 50,000 ਰੁਪਏ ਪ੍ਰਤੀ ਏਕੜ ਦੇਵੇ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦਾਅਵਾ ਕਰ ਰਹੀ ਹੈ ਕਿ ਗਿਰਦਾਵਰੀ ਦੀ ਪ੍ਰਕਿਰਿਆ ਪਹਿਲਾਂ ਹੀ ਕੀਤੀ ਜਾ ਰਹੀ ਹੈ ਪਰ ਰਾਜ ਪਟਵਾਰੀਆਂ ਦੀ ਘਾਟ ਨਾਲ ਨਜਿੱਠ ਰਿਹਾ ਹੈ ਕਿਉਂਕਿ ਕੁੱਲ ਪਟਵਾਰੀਆਂ ਵਿੱਚੋਂ ਸਿਰਫ਼ ਇੱਕ ਚੌਥਾਈ ਹੀ ਆਪਣੀ ਡਿਊਟੀ ਨਿਭਾ ਰਹੇ ਹਨ। ਅਜਿਹੇ ਹਾਲਾਤ ਵਿੱਚ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਅਨੁਸਾਰ ਵਿਸਾਖੀ ਤੱਕ ਗਿਰਦਾਵਰੀ ਪ੍ਰਕਿਰਿਆ ਨੂੰ ਪੂਰਾ ਕਰਨਾ ਸੰਭਵ ਨਹੀਂ ਹੈ। 

Related Post