Patiala Rajindra Hospital ’ਚ ਵਾਰ-ਵਾਰ ਬਿਜਲੀ ਗੁੱਲ ਹੋਣ ਦਾ ਮਾਮਲਾ, ਪੰਜਾਬ ਸਰਕਾਰ ਦੀ ਇਸ ਗਲਤੀ ਕਾਰਨ ਹੋ ਰਹੀ ਸੀ ਪਰੇਸ਼ਾਨੀ !

ਮੁੱਖ ਸਕੱਤਰ ਵੱਲੋਂ ਦਿੱਤੀ ਗਈ ਇਸ ਜਾਣਕਾਰੀ ਤੋਂ ਬਾਅਦ ਹਾਈ ਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ, ਪਰ ਨਾਲ ਹੀ ਪਟੀਸ਼ਨਰ ਨੂੰ ਇਹ ਆਜ਼ਾਦੀ ਦਿੱਤੀ ਕਿ ਜੇਕਰ ਸਰਕਾਰ ਆਪਣੇ ਭਰੋਸੇ 'ਤੇ ਕੋਈ ਕਾਰਵਾਈ ਨਹੀਂ ਕਰਦੀ ਹੈ ਤਾਂ ਉਹ ਦੁਬਾਰਾ ਹਾਈ ਕੋਰਟ ਵਿੱਚ ਪਹੁੰਚ ਕਰ ਸਕਦੀ ਹੈ।

By  Aarti February 25th 2025 12:25 PM -- Updated: February 25th 2025 12:26 PM

Rajindra Hospital Patiala News : ਪਿਛਲੇ ਕਾਫੀ ਸਮੇਂ ਤੋਂ ਪਟਿਆਲਾ ਦਾ ਰਾਜਿੰਦਰਾ ਹਸਪਤਾਲ ’ਚ ਬਿਜਲੀ ਜਾਣ ਦਾ ਮਾਮਲਾ ਕਾਫੀ ਸੁਰਖੀਆਂ ’ਚ ਰਿਹਾ ਹੈ। ਇਨ੍ਹਾਂ ਹੀ ਨਹੀਂ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਗਿਆ। ਹੁਣ ਇਸ ਮਾਮਲੇ ’ਚ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੇ ਗਲਤੀ ਮੰਨ ਲਈ ਹੈ। ਜੀ ਹਾਂ ਪੰਜਾਬ ਹਰਿਆਣਾ ਹਾਈਕੋਰਟ ’ਚ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਵਾਰ-ਵਾਰ ਬਿਜਲੀ ਜਾਣ ਦੇ ਮਾਮਲੇ ’ਚ ਸੁਣਵਾਈ ਹੋਈ। 

ਪੰਜਾਬ ਦੇ ਮੁੱਖ ਸਕੱਤਰ ਨੇ ਮੰਨਿਆ ਕਿ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਬਿਜਲੀ ਖਰਾਬ ਹੋਣ ਤੋਂ ਬਾਅਦ ਕੋਈ ਆਟੋਮੈਟਿਕ ਸਵਿੱਚ ਓਵਰ ਨਹੀਂ ਸੀ, ਹੁਣ ਉਨ੍ਹਾਂ ਕਿਹਾ ਕਿ 1 ਮਾਰਚ ਤੱਕ ਨਾ ਸਿਰਫ਼ ਰਾਜਿੰਦਰਾ ਹਸਪਤਾਲ ਸਗੋਂ ਸੂਬੇ ਦੇ ਹੋਰ ਸਰਕਾਰੀ ਹਸਪਤਾਲਾਂ ਜਿੱਥੇ ਕੋਈ ਆਟੋਮੈਟਿਕ ਸਵਿੱਚ ਓਵਰ ਨਹੀਂ ਹੈ, ਨੂੰ ਵੀ ਇਹ ਸਹੂਲਤ ਪ੍ਰਦਾਨ ਕੀਤੀ ਜਾਵੇਗੀ।

ਮੁੱਖ ਸਕੱਤਰ ਵੱਲੋਂ ਦਿੱਤੀ ਗਈ ਇਸ ਜਾਣਕਾਰੀ ਤੋਂ ਬਾਅਦ ਹਾਈ ਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ, ਪਰ ਨਾਲ ਹੀ ਪਟੀਸ਼ਨਰ ਨੂੰ ਇਹ ਆਜ਼ਾਦੀ ਦਿੱਤੀ ਕਿ ਜੇਕਰ ਸਰਕਾਰ ਆਪਣੇ ਭਰੋਸੇ 'ਤੇ ਕੋਈ ਕਾਰਵਾਈ ਨਹੀਂ ਕਰਦੀ ਹੈ ਤਾਂ ਉਹ ਦੁਬਾਰਾ ਹਾਈ ਕੋਰਟ ਵਿੱਚ ਪਹੁੰਚ ਕਰ ਸਕਦੀ ਹੈ।

ਇਹ ਵੀ ਪੜ੍ਹੋ :  Punjab Vidhan Sabha Session 2nd Day : ਪੰਜਾਬ ਵਿਧਾਨਸਭਾ ’ਚ ਜ਼ਬਰਦਸਤ ਹੰਗਾਮਾ; ਪ੍ਰਤਾਪ ਬਾਜਵਾ ਤੇ ਮੰਤਰੀ ਹਰਭਜਨ ਈਟੀਓ ਵਿਚਾਲੇ ਗਹਿਮਾ-ਗਹਿਮੀ

Related Post