Sangrur ਦੇ ਨੇੜਲੇ ਪਿੰਡ ਤੁੰਗਾਂ ਚ ਪਤੰਗ ਚੜਾਉਂਦੇ ਸਮੇਂ ਤੀਜੀ ਮੰਜ਼ਿਲ ਤੋਂ ਡਿੱਗ ਕੇ 12 ਸਾਲਾਂ ਬੱਚੇ ਦੀ ਹੋਈ ਮੌਤ
Sangrur News : ਸੰਗਰੂਰ ਦੇ ਨਜ਼ਦੀਕੀ ਪਿੰਡ ਤੁੰਗਾਂ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ , ਜਿਸ ਨੇ ਪੂਰੇ ਇਲਾਕੇ ਨੂੰ ਸੋਗ ਵਿੱਚ ਡੁਬੋ ਦਿੱਤਾ ਹੈ। ਪਤੰਗ ਚੜਾਉਂਦੇ ਸਮੇਂ ਆਪਣੇ ਹੀ ਘਰ ਦੀ ਤੀਜੀ ਮੰਜ਼ਿਲ ਤੋਂ ਡਿੱਗ ਕੇ 12 ਸਾਲਾ ਹਰਜੋਤ ਸਿੰਘ ਦੀ ਮੌਤ ਹੋ ਗਈ। ਹਰਜੋਤ ਛੇਵੀਂ ਕਲਾਸ ਦਾ ਵਿਦਿਆਰਥੀ ਸੀ ਅਤੇ ਆਪਣੇ ਮਾਪਿਆਂ ਦਾ ਇਕੱਲਾ ਪੁੱਤ ਸੀ
Sangrur News : ਸੰਗਰੂਰ ਦੇ ਨਜ਼ਦੀਕੀ ਪਿੰਡ ਤੁੰਗਾਂ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ , ਜਿਸ ਨੇ ਪੂਰੇ ਇਲਾਕੇ ਨੂੰ ਸੋਗ ਵਿੱਚ ਡੁਬੋ ਦਿੱਤਾ ਹੈ। ਪਤੰਗ ਚੜਾਉਂਦੇ ਸਮੇਂ ਆਪਣੇ ਹੀ ਘਰ ਦੀ ਤੀਜੀ ਮੰਜ਼ਿਲ ਤੋਂ ਡਿੱਗ ਕੇ 12 ਸਾਲਾ ਹਰਜੋਤ ਸਿੰਘ ਦੀ ਮੌਤ ਹੋ ਗਈ। ਹਰਜੋਤ ਛੇਵੀਂ ਕਲਾਸ ਦਾ ਵਿਦਿਆਰਥੀ ਸੀ ਅਤੇ ਆਪਣੇ ਮਾਪਿਆਂ ਦਾ ਇਕੱਲਾ ਪੁੱਤ ਸੀ।
ਜਾਣਕਾਰੀ ਮੁਤਾਬਕ ਬੀਤੇ ਕੱਲ 11 ਜਨਵਰੀ ਨੂੰ ਸ਼ਾਮ ਦੇ ਸਮੇਂ ਹਰਜੋਤ ਆਪਣੇ ਤਿੰਨ ਮੰਜ਼ਿਲਾਂ ਘਰ ਦੀ ਛੱਤ ਉੱਤੇ ਪਤੰਗ ਉਡਾ ਰਿਹਾ ਸੀ। ਘਰ ਵਿੱਚ ਲੱਗੀ ਲਿਫਟ ਵਾਲੀ ਜਗ੍ਹਾ ਦੇ ਉੱਪਰ ਗਰਿਲਾਂ ਕੋਲ ਖੜ੍ਹ ਕੇ ਪਤੰਗ ਚੜਾਉਂਦੇ ਹੋਏ ਅਚਾਨਕ ਸੰਤੁਲਨ ਬਿਗੜ ਗਿਆ ਅਤੇ ਉਹ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਪਿਆ। ਹਾਦਸੇ ਵਿੱਚ ਹਰਜੋਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਹਾਦਸੇ ਤੋਂ ਤੁਰੰਤ ਬਾਅਦ ਪਰਿਵਾਰਕ ਮੈਂਬਰ ਹਰਜੋਤ ਨੂੰ ਸੰਗਰੂਰ ਦੇ ਇੱਕ ਪ੍ਰਾਈਵੇਟ ਹਸਪਤਾਲ ਲੈ ਕੇ ਪਹੁੰਚੇ। ਉਥੋਂ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਪਟਿਆਲਾ ਦੇ ਅਮਰ ਹਸਪਤਾਲ ਰੈਫਰ ਕਰ ਦਿੱਤਾ ਪਰ ਦੁਖਦਾਈ ਗੱਲ ਇਹ ਰਹੀ ਕਿ ਰਸਤੇ ਵਿੱਚ ਹੀ ਹਰਜੋਤ ਸਿੰਘ ਨੇ ਦਮ ਤੋੜ ਦਿੱਤਾ। ਅੱਜ ਸਵੇਰੇ ਕਰੀਬ 11 ਵਜੇ ਬੱਚੇ ਦਾ ਅੰਤਿਮ ਸਸਕਾਰ ਕੀਤਾ ਗਿਆ।
ਪਰਿਵਾਰ ਨੇ ਆਰੋਪ ਲਗਾਇਆ ਹੈ ਕਿ ਚਾਈਨਾ ਡੋਰ ਦੀ ਬੇਰੋਕ-ਟੋਕ ਵਿਕਰੀ ਕਾਰਨ ਅਜਿਹੇ ਹਾਦਸੇ ਵਾਪਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਚਾਈਨਾ ਡੋਰ ਨਾ ਮਿਲੇ ਤਾਂ ਬੱਚੇ ਪਤੰਗ ਚੜਾਉਣ ਸਮੇਂ ਆਪਣੀ ਜਾਨ ਨਾ ਗਵਾਉਣ। ਪਰਿਵਾਰ ਨੇ ਪੰਜਾਬ ਸਰਕਾਰ ਤੋਂ ਚਾਈਨਾ ਡੋਰ ਦੀ ਵਿਕਰੀ ‘ਤੇ ਪੂਰਨ ਪਾਬੰਦੀ ਲਗਾਉਣ ਅਤੇ ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।