ਤਵਾਂਗ 'ਚ ਹਿੰਸਕ ਝੜਪ ਨੂੰ ਲੈ ਕੇ ਚੀਨ ਦਾ ਵੱਡਾ ਬਿਆਨ, ਜਾਣੋ ਕੀ ਕਿਹਾ

By  Pardeep Singh December 13th 2022 03:26 PM

India China Face-Off: 9 ਦਸੰਬਰ ਨੂੰ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਵਿੱਚ ਭਾਰਤ-ਚੀਨ ਸੈਨਿਕਾਂ ਵਿਚਾਲੇ ਹੋਈ ਹਿੰਸਕ ਝੜਪ ਦੀ ਘਟਨਾ ਤੋਂ ਬਾਅਦ ਮੰਗਲਵਾਰ  ਨੂੰ ਚੀਨ ਵੱਲੋਂ ਪਹਿਲਾ ਬਿਆਨ ਸਾਹਮਣੇ ਆਇਆ ਹੈ। ਚੀਨ ਨੇ ਕਿਹਾ ਕਿ ਹਿੰਸਕ ਘਟਨਾਵਾਂ ਦੀਆਂ ਰਿਪੋਰਟਾਂ ਤੋਂ ਬਾਅਦ ਭਾਰਤ ਸਰਹੱਦ 'ਤੇ ਸਥਿਤੀ 'ਸਥਿਰ' ਹੈ।

ਇਸ ਦੇ ਨਾਲ ਹੀ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਚੀਨ 'ਤੇ ਪਿਛਲੇ ਹਫ਼ਤੇ ਵਿਵਾਦਿਤ ਹਿਮਾਲੀਅਨ ਸਰਹੱਦ 'ਤੇ ਇੱਕਤਰਫ਼ਾ ਸਥਿਤੀ ਨੂੰ ਬਦਲਣ ਦੀ ਕੋਸ਼ਿਸ਼ ਕਰਨ ਦਾ ਇਲਜ਼ਾਮ ਲਗਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕ ਸਭਾ ਅਤੇ ਰਾਜ ਸਭਾ 'ਚ ਕਿਹਾ ਕਿ ਇਸ ਝੜਪ 'ਚ ਭਾਰਤੀ ਫੌਜ ਦੇ ਜਵਾਨਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਕੋਈ ਵੀ ਫੌਜੀ ਸ਼ਹੀਦ ਨਹੀਂ ਹੋਇਆ ਹੈ।

 ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਘਰ, ਉਨ੍ਹਾਂ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ, ਸੀਡੀਐਸ ਲੈਫਟੀਨੈਂਟ ਜਨਰਲ ਅਨਿਲ ਚੌਹਾਨ ਅਤੇ ਤਿੰਨਾਂ ਸੈਨਾਵਾਂ ਦੇ ਮੁਖੀ, ਐਨਐਸਏ ਅਜੀਤ ਡੋਵਾਲ ਸਮੇਤ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਇਸ ਬੈਠਕ 'ਚ ਭਾਰਤ-ਚੀਨ ਸਰਹੱਦੀ ਵਿਵਾਦ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਸੈਨਾ ਮੁਖੀ ਨੇ ਰਾਜਨਾਥ ਸਿੰਘ ਨੂੰ ਚੀਨ ਦੇ ਨਾਲ ਅਸਲ ਕੰਟਰੋਲ ਰੇਖਾ 'ਤੇ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਦਿੱਤੀ। ਦੂਜੇ ਪਾਸੇ ਵਿਰੋਧੀ ਧਿਰ ਵੀ ਇਸ ਮੁੱਦੇ 'ਤੇ ਸਰਕਾਰ ਨੂੰ ਘੇਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ।

Related Post