ਲੁਧਿਆਣਾ ਚ ਦੋ ਗੁੱਟਾਂ ਵਿਚਾਲੇ ਹੋਈ ਝੜਪ, ਚੱਲੀਆਂ ਗੋਲੀਆਂ, 2 ਜ਼ਖਮੀ

By  Shameela Khan October 8th 2023 02:33 PM -- Updated: October 8th 2023 03:49 PM

ਲੁਧਿਆਣਾ:  ਲੁਧਿਆਣਾ ਵਿੱਚ ਸਵੇਰੇ 2.30 ਵਜੇ ਦੋ ਧਿਰਾਂ ਵਿੱਚਕਾਰ ਜਬਰਦਸਤ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਸਾਊਥ ਸਿਟੀ ਨੇੜੇ ਇੱਕ ਪ੍ਰਾਈਵੇਟ ਰੈਸਟੋਰੈਂਟ ਵਿੱਚ ਪਾਰਟੀ ਦਾ ਆਯੋਜਨ ਕੀਤਾ ਜਾ ਰਿਹਾ ਸੀ। ਇਸ ਗੱਲ ਨੂੰ ਲੈ ਕੇ ਪਾਰਟੀ ਵਿੱਚ ਦੋ ਧਿਰਾਂ ਵਿੱਚਕਾਰ ਤਕਰਾਰ ਹੋ ਗਈ। ਸ਼ਰਾਬ ਦੇ ਨਸ਼ੇ ਵਿੱਚ ਦੋਵੇਂ ਧੜਿਆਂ ਨੇ ਇੱਕ ਦੂਜੇ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਕਿਸੇ ਤਰ੍ਹਾਂ ਰੈਸਟੋਰੈਂਟ ਪ੍ਰਬੰਧਕਾਂ ਵੱਲੋਂ ਮਾਮਲਾ ਸ਼ਾਂਤ ਕਰਵਾਇਆ ਗਿਆ।

ਇਸ ਦੌਰਾਨ ਦੇਰ ਰਾਤ ਦੋਵੇਂ ਧੜੇ ਢੱਕਾ ਕਲੋਨੀ ਦੇ ਮੈਦਾਨ ਵਿੱਚ ਆਹਮੋ-ਸਾਹਮਣੇ ਹੋ ਗਏ। ਇੱਕ ਗਰੁੱਪ ਦੇ ਨੌਜਵਾਨ ਐਕਟਿਵਾ 'ਤੇ ਜਾ ਰਹੇ ਸਨ। ਇਸ ਦੌਰਾਨ ਕੁਝ ਨੌਜਵਾਨ ਕਰੀਬ 4 ਤੋਂ 5 ਵਾਹਨਾਂ ਤੋਂ ਹੇਠਾਂ ਉਤਰੇ ਅਤੇ ਬਾਅਦ ਵਿੱਚ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਬਾਰੀ ਦੌਰਾਨ ਦੋ ਨੌਜਵਾਨਾਂ ਨੂੰ ਗੋਲੀਆਂ ਲੱਗੀਆਂ। ਜ਼ਖ਼ਮੀਆਂ ਦੀ ਪਛਾਣ ਅਭੈਜੀਤ ਸਿੰਘ ਅਤੇ ਮੁਦੱਤ ਸੂਦ ਵਜੋਂ ਹੋਈ ਹੈ। ਜ਼ਖਮੀਆਂ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ।  ਮੁਦੱਤ ਸੂਦ ਡੀ.ਐੱਮ.ਸੀ ਹਸਪਤਾਲ ਵਿੱਚ ਦਾਖ਼ਲ ਹਨ। 

ਅਭੈਜੀਤ ਨੂੰ ਦੀਪ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮਾਡਲ ਟਾਊਨ ਥਾਣੇ ਦੀ ਐੱਸ.ਐੱਚ.ਓ ਗੁਰਸ਼ਿੰਦਰ ਕੌਰ ਅਨੁਸਾਰ ਸੀ.ਸੀ.ਟੀ.ਵੀ ਚੈਕਿੰਗ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਗੁੱਟਾਂ ਦੀ ਪੁਰਾਣੀ ਦੁਸ਼ਮਣੀ ਸੀ, ਜਿਸ ਕਾਰਨ ਦੇਰ ਰਾਤ ਗੈਂਗਵਾਰ ਸ਼ੁਰੂ ਹੋ ਗਈ।

Related Post