Sri Muktsar Sahib News : ਗੁਰਦੁਆਰਾ ਸਾਹਿਬ ਦੀ ਕਮੇਟੀ ਨੂੰ ਲੈ ਕੇ ਦੋ ਧਿਰਾਂ ਵਿੱਚ ਖੂਨੀ ਟਕਰਾਅ, ਫਾਇਰਿੰਗ ਵਿੱਚ 4 ਜ਼ਖ਼ਮੀ

Gurdwara Sahib Clash : ਦੱਸਿਆ ਜਾਂਦਾ ਹੈ ਕਿ ਅੱਜ ਇਹ ਧਿਰਾ ਆਪ ਪਾਰਟੀ ਦੇ ਸਰਪੰਚ ਅਮਨਦੀਪ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਗਈ। ਮੌਕੇ ‘ਤੇ ਪਹੁੰਚਣ ਤੋਂ ਬਾਅਦ ਗੁਰਦੁਆਰਾ ਸਾਹਿਬ ਵਿੱਚ ਲੱਗੇ ਕੈਮਰੇ ਉਤਾਰ ਦਿੱਤੇ ਗਏ, ਜਿਸ ਤੋਂ ਬਾਅਦ ਦੋਨਾਂ ਧਿਰਾਂ ਵਿਚਕਾਰ ਤਣਾਅ ਵਧ ਗਿਆ।

By  KRISHAN KUMAR SHARMA March 6th 2026 03:53 PM -- Updated: March 6th 2026 03:55 PM

Sri Muktsar Sahib News : ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੂੰਦੜ ਦੇ ਗੁਰਦੁਆਰਾ ਸਾਹਿਬ ਵਿਖੇ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਖੂਨੀ ਟਕਰਾਅ ਹੋ ਗਿਆ। ਮੌਕੇ 'ਤੇ ਮੌਜੂਦ ਲੋਕਾਂ ਮੁਤਾਬਕ ਗੁਰੂ ਘਰ ਦੀ ਸੇਵਾ-ਸੰਭਾਲ ਨੂੰ ਲੈ ਕੇ ਇਹ ਵਿਵਾਦ ਕਾਫੀ ਸਮੇਂ ਤੋਂ ਚੱਲ ਰਿਹਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੀ ਕਮੇਟੀ ਪਹਿਲਾਂ ਮਹਿੰਦਰ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੀ ਸੀ। ਇਸ ਦੌਰਾਨ ਪਿੰਡ ਦੇ ਕੁਝ ਹੋਰ ਵਿਅਕਤੀ ਗੁਰੂ ਘਰ ਦੀ ਸੇਵਾ-ਸੰਭਾਲ ਆਪਣੇ ਹੱਥਾਂ ਵਿੱਚ ਲੈਣਾ ਚਾਹੁੰਦੇ ਸਨ। ਦੱਸਿਆ ਜਾਂਦਾ ਹੈ ਕਿ ਅੱਜ ਇਹ ਧਿਰਾ ਆਪ ਪਾਰਟੀ ਦੇ ਸਰਪੰਚ ਅਮਨਦੀਪ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਗਈ। ਮੌਕੇ ‘ਤੇ ਪਹੁੰਚਣ ਤੋਂ ਬਾਅਦ ਗੁਰਦੁਆਰਾ ਸਾਹਿਬ ਵਿੱਚ ਲੱਗੇ ਕੈਮਰੇ ਉਤਾਰ ਦਿੱਤੇ ਗਏ, ਜਿਸ ਤੋਂ ਬਾਅਦ ਦੋਨਾਂ ਧਿਰਾਂ ਵਿਚਕਾਰ ਤਣਾਅ ਵਧ ਗਿਆ।

ਦੋਨਾਂ ਧਿਰਾਂ ਵਿਚਕਾਰ ਬਹਿਸ ਬਾਅਦ ਮਾਮਲਾ ਹੱਥੋ-ਪਾਈ ਅਤੇ ਫਿਰ ਫਾਇਰਿੰਗ ਤੱਕ ਪਹੁੰਚ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸਾਬਕਾ ਸਰਪੰਚ ਸੁਖਦੇਵ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ 'ਤੇ ਗੋਲੀਆਂ ਚਲਾਈਆਂ ਗਈਆਂ। ਟਕਰਾਅ ਦੌਰਾਨ ਤਿੰਨ ਗੱਡੀਆਂ ਦੀ ਵੀ ਭੰਨਤੋੜ ਹੋਣ ਦੀ ਜਾਣਕਾਰੀ ਮਿਲੀ ਹੈ।

ਗੋਲਕ ਖੋਲ੍ਹਣ ਨੂੰ ਲੈ ਕੇ ਹੋਇਆ ਵਿਵਾਦ : ਐਸ.ਐਚ.ਓ.

ਉੱਧਰ ਮੌਕੇ ‘ਤੇ ਪਹੁੰਚੇ ਥਾਣਾ ਕੋਟਭਾਈ ਦੇ ਐੱਸ.ਐੱਚ.ਓ. ਦੀਪਕ ਕੰਬੋਜ ਨੇ ਹਾਲਾਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਗੋਲਕ ਖੋਲ੍ਹਣ ਨੂੰ ਲੈ ਕੇ ਦੋਨਾਂ ਧਿਰਾਂ ਵਿਚਕਾਰ ਵਿਵਾਦ ਹੋ ਗਿਆ ਸੀ। ਇਕ ਧਿਰ ਦੀ ਅਗਵਾਈ ਮਹਿੰਦਰ ਸਿੰਘ ਕਰ ਰਹੇ ਸਨ ਜਦਕਿ ਦੂਜੀ ਧਿਰ ਦੀ ਅਗਵਾਈ ਸਰਪੰਚ ਅਮਨਦੀਪ ਸਿੰਘ ਕਰ ਰਹੇ ਸਨ।

ਐੱਸ.ਐੱਚ.ਓ. ਨੇ ਦੱਸਿਆ ਕਿ ਫਾਇਰਿੰਗ ਦੌਰਾਨ ਸੁਖਦੇਵ ਸਿੰਘ, ਬਲਵਿੰਦਰ ਸਿੰਘ, ਮਹਿੰਦਰ ਸਿੰਘ ਦੇ ਗੋਲੀ ਦੇ ਛਰਲੇ ਲੱਗੇ, ਜਦਕਿ ਦੂਜੇ ਵਿਅਕਤੀ ਦੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਹਨ। ਜਿਨ੍ਹਾਂ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਲਾਤਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ।

Related Post