ਲੁਧਿਆਣਾ 'ਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿਚਾਲੇ ਝੜਪ, 5 ਜ਼ਖ਼ਮੀ

By  Ravinder Singh November 19th 2022 12:31 PM

ਲੁਧਿਆਣਾ : ਲੁਧਿਆਣਾ ਦੇ ਮੁੱਲਾਂਪੁਰ ਰੋਡ ਉਤੇ ਬਣੀ ਯੂਨੀਵਰਸਿਟੀ ਦੇ ਵਿਦਿਆਰਥੀ ਦਰਮਿਆਨ ਜ਼ਬਰਦਸਤ ਝੜਪ ਹੋ ਗਈ। ਵਿਦਿਆਰਥੀਆਂ ਵਿਚਾਲੇ ਹੋਈ ਖ਼ੂਨੀ ਝੜਪ 'ਚ 5 ਵਿਦਿਆਰਥੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ।  ਜ਼ਖਮੀ ਨੌਜਵਾਨ ਲੁਧਿਆਣਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਨੌਜਵਾਨਾਂ ਦੀ ਲੜਾਈ ਦਾ ਕਾਰਨ ਇੰਸਟਾਗ੍ਰਾਮ 'ਤੇ ਕੀਤਾ ਗਿਆ ਕੁਮੈਂਟ ਦੱਸਿਆ ਜਾ ਰਿਹਾ ਹੈ।


 ਯੂਨੀਵਰਸਿਟੀ ਵੱਲੋਂ ਕਨਵੋਕੇਸ਼ਨ ਦੀ ਪੋਸਟ ਸੋਸ਼ਲ ਮੀਡੀਆ 'ਤੇ ਪਾ ਦਿੱਤੀ ਗਈ ਸੀ। ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀਆਂ ਨੇ ਉਸ ਪੋਸਟ 'ਤੇ ਟਿੱਪਣੀਆਂ ਦਿੱਤੀਆਂ ਸਨ ਕਿ ਇਹ ਪੋਸਟ ਸਹੀ ਢੰਗ ਨਾਲ ਪੋਸਟ ਨਹੀਂ ਕੀਤੀ ਗਈ। ਇਸ ਦਾ ਯੂਨੀਵਰਸਿਟੀ ਵਿੱਚ ਪੜ੍ਹਦੇ ਮੌਜੂਦਾ ਵਿਦਿਆਰਥੀਆਂ ਵੱਲੋਂ ਵਿਰੋਧ ਕੀਤਾ ਗਿਆ। ਯੂਨੀਵਰਸਿਟੀ ਦੀ ਕਨਵੋਕੇਸ਼ਨ ਦੌਰਾਨ ਪੁਰਾਣੇ ਵਿਦਿਆਰਥੀ ਆਪਣੀਆਂ ਡਿਗਰੀਆਂ ਲੈਣ ਪੁੱਜੇ ਹੋਏ ਸਨ। ਯੂਨੀਵਰਸਿਟੀ ਵਿੱਚ ਜੂਨੀਅਰ ਵਿਦਿਆਰਥੀਆਂ ਨਾਲ ਬਹਿਸ ਹੋ ਗਈ।

ਇਹ ਵੀ ਪੜ੍ਹੋ : ਨਾਇਬ ਤਹਿਸੀਲਦਾਰ ਭਰਤੀ ਘੁਟਾਲਾ: ਦੂਜੀ ਪੁਜੀਸ਼ਨ ਹਾਸਲ ਕਰਨ ਵਾਲੇ ਨੌਜਵਾਨ ਸਮੇਤ ਦੋ ਗ੍ਰਿਫ਼ਤਾਰ

ਇਸ ਦੌਰਾਨ 5 ਪੁਰਾਣੇ ਵਿਦਿਆਰਥੀ ਯੂਨੀਵਰਸਿਟੀ ਦੇ ਬਾਹਰ ਇਕੱਠੇ ਹੋਏ ਤੇ ਜੂਨੀਅਰ ਵਿਦਿਆਰਥੀਆਂ ਨਾਲ ਝੜਪ ਹੋ ਗਈ। ਜੂਨੀਅਰ ਵਿਦਿਆਰਥੀਆਂ ਦੀ ਗਿਣਤੀ 30 ਤੋਂ 35 ਦੱਸੀ ਜਾਂਦੀ ਹੈ ਜਿਨ੍ਹਾਂ ਕੋਲ ਤੇਜ਼ਧਾਰ ਹਥਿਆਰ ਅਤੇ ਬੇਸਬਾਲ ਬੈਟ ਆਦਿ ਸਨ। ਕੁਝ ਹੀ ਸਮੇਂ ਵਿੱਚ ਯੂਨੀਵਰਸਿਟੀ ਦੇ ਬਾਹਰ ਜੰਗ ਦਾ ਮੈਦਾਨ ਬਣ ਗਿਆ। ਦੋਵਾਂ ਧਿਰਾਂ ਵਿੱਚ ਝੜਪ ਹੋ ਗਈ। ਝੜਪ ਦੌਰਾਨ ਪੁਰਾਣੇ ਵਿਦਿਆਰਥੀਆਂ ਵਿੱਚੋਂ 4 ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦੀ ਪਛਾਣ ਜਾਨੂ ਸ਼ਰਮਾ, ਗੌਰਵ, ਮਨਜੀਤ ਮੱਟੂ, ਗੁਰਸ਼ਰਨ ਵਜੋਂ ਹੋਈ ਹੈ। ਜਾਨੂ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ। ਇਸ ਕਾਰਨ ਉਹ ਕਾਫੀ ਗੰਭੀਰ ਜ਼ਖ਼ਮੀ ਹੋ ਗਿਆ।

Related Post