ਦਿੱਲੀ, ਯੂ.ਪੀ., ਪੰਜਾਬ 'ਚ ਬਰਸਾਤ ਕਰਨਗੇ ਬੱਦਲ, ਜਾਣੋ ਬਾਕੀ ਸੂਬਿਆਂ ਦਾ ਮੌਸਮ

By  Jasmeet Singh March 13th 2024 08:36 AM

Weather Update: ਅੱਜ 13 ਮਾਰਚ ਨੂੰ ਪੰਜਾਬ, ਹਰਿਆਣਾ ਅਤੇ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਦੇ ਉੱਤਰੀ ਹਿੱਸਿਆਂ ਵਿੱਚ ਬਿਜਲੀ ਅਤੇ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਆਓ ਜਾਣਦੇ ਹਾਂ ਦੇਸ਼ ਭਰ ਦੇ ਮੌਸਮ ਦੀ ਸਥਿਤੀ।

ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਠੰਡ ਨੇ ਅਲਵਿਦਾ ਕਹਿ ਦਿੱਤੀ ਹੈ। ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਸਮੇਤ ਦੇਸ਼ ਦੇ ਕਈ ਹੋਰ ਰਾਜਾਂ 'ਚ ਦੁਪਹਿਰ ਤੋਂ ਬਾਅਦ ਲੋਕਾਂ ਨੇ ਗਰਮੀ ਮਹਿਸੂਸ ਕਰਨੀ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਸਵੇਰ ਅਤੇ ਸ਼ਾਮ ਨੂੰ ਲੋਕ ਹਲਕੀ ਠੰਡ ਮਹਿਸੂਸ ਕਰ ਰਹੇ ਹਨ। 

ਮੌਸਮ ਵਿਭਾਗ ਮੁਤਾਬਕ ਪੱਛਮੀ ਹਿਮਾਲੀਅਨ ਖੇਤਰਾਂ 'ਚ 13 ਅਤੇ 14 ਮਾਰਚ ਨੂੰ ਮੀਂਹ ਅਤੇ ਬਰਫਬਾਰੀ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ। ਪਹਾੜਾਂ 'ਤੇ ਬਰਫਬਾਰੀ ਦਾ ਹਲਕਾ ਪ੍ਰਭਾਵ ਆਲੇ-ਦੁਆਲੇ ਦੇ ਮੈਦਾਨੀ ਇਲਾਕਿਆਂ 'ਚ ਵੀ ਦੇਖਿਆ ਜਾ ਸਕਦਾ ਹੈ।

ਦੇਸ਼ ਦੀ ਰਾਜਧਾਨੀ ਦੀ ਸਥਿਤੀ

ਮੌਸਮ ਵਿਭਾਗ ਮੁਤਾਬਕ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਅੱਜ ਘੱਟੋ-ਘੱਟ ਤਾਪਮਾਨ 14 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਅੱਜ ਨਵੀਂ ਦਿੱਲੀ ਵਿੱਚ ਹਲਕੀ ਬਾਰਿਸ਼ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ। ਇਸ ਦੇ ਨਾਲ ਹੀ ਦਿੱਲੀ 'ਚ 14 ਮਾਰਚ ਤੋਂ ਆਸਮਾਨ ਸਾਫ ਰਹੇਗਾ।

ਪੰਜਾਬ ਸਣੇ ਦੂਜੇ ਰਾਜਾਂ ਦੀ ਸਥਿਤੀ

ਅੱਜ 13 ਮਾਰਚ ਨੂੰ ਪੰਜਾਬ, ਹਰਿਆਣਾ ਅਤੇ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਦੇ ਉੱਤਰੀ ਹਿੱਸਿਆਂ ਵਿੱਚ ਬਿਜਲੀ ਅਤੇ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਮੁਤਾਬਕ ਪੱਛਮੀ ਹਿਮਾਲਿਆ 'ਚ ਅੱਜ ਤੋਂ ਮੀਂਹ ਅਤੇ ਬਰਫਬਾਰੀ ਕਾਫੀ ਵਧ ਜਾਵੇਗੀ ਅਤੇ 14 ਮਾਰਚ ਤੋਂ ਬਾਅਦ ਘੱਟ ਜਾਵੇਗੀ। ਨਾਲ ਹੀ ਗੰਗਾ ਪੱਛਮੀ ਬੰਗਾਲ ਅਤੇ ਕੇਰਲ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। 

ਇਹ ਖ਼ਬਰਾਂ ਵੀ ਪੜ੍ਹੋ: 

Related Post