ਸੀਐਮ ਭਗਵੰਤ ਮਾਨ ਤੇ ਕੇਜਰੀਵਾਲ ਨੇ 400 ਨਵੇਂ ਮੁਹੱਲਾ ਕਲੀਨਿਕ ਲੋਕਾਂ ਦੇ ਸਪੁਰਦ ਕੀਤੇ

By  Ravinder Singh January 27th 2023 03:02 PM

ਅੰਮ੍ਰਿਤਸਰ : ਆਮ ਆਦਮੀ ਪਾਰਟੀ ਸਰਕਾਰ ਨੇ ਨਵੇਂ 400 ਮੁਹੱਲਾ ਕਲੀਨਿਕ ਅੱਜ ਲੋਕਾਂ ਦੇ ਹਵਾਲੇ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਪੁੱਜੇ ਅਤੇ ਮੁਹੱਲਾ ਕਲੀਨਿਕ ਲੋਕਾਂ ਦੇ ਸਪੁਰਦ ਕੀਤੇ। ਦੂਜੇ ਪੜਾਅ ਤਹਿਤ 400 ਹੋਰ ਮੁਹੱਲਾਂ ਕਲੀਨਿਕ ਆਮ ਜਨਤਾ ਨੂੰ ਸਮਰਪਿਤ ਕੀਤੇ।


ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਆਜ਼ਾਦੀ ਦਿਵਸ ਮੌਕੇ 15 ਅਗਸਤ 2022 ਵਿੱਚ ਪਹਿਲੇ ਪੜਾਅ ਦੌਰਾਨ 100 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਸੀ।  ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਦਾ ਕਹਿਣਾ ਹੈ ਕਿ 15 ਅਗਸਤ, 2022 ਤੋਂ ਹੁਣ ਤੱਕ 100 ਆਮ ਆਦਮੀ ਕਲੀਨਿਕਾਂ ਵਿੱਚ 10 ਲੱਖ ਮਰੀਜ਼ਾਂ ਨੇ ਸਿਹਤ ਲਾਭ ਲਿਆ ਹੈ। ਤਿੰਨ ਲੱਖ ਤੋਂ ਵੱਧ ਲੋਕਾਂ ਦੀ ਮੁਫ਼ਤ ਜਾਂਚ ਵੀ ਕੀਤੀ ਜਾ ਚੁੱਕੀ ਹੈ। 

ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੇ ਇਕ ਹੋਰ ਗਰੰਟੀ ਪੂਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੌਲੀ-ਹੌਲੀ ਪਿੰਡ-ਪਿੰਡ ਵਿਚ ਮੁਹੱਲਾ ਕਲੀਨਿਕ ਬਣਾਏ ਜਾਣਗੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੇ ਆਮ ਆਦਮੀ ਪਾਰਟੀ ਕੋਈ ਵੀ ਮੰਤਰੀ ਕੋਈ ਭ੍ਰਿਸ਼ਟਾਚਾਰ ਕਰੇਗਾ ਉਸ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿਚ ਲਾਅ ਐਂਡ ਆਰਡਰ ਆਮ ਆਦਮੀ ਪਾਰਟੀ ਕੋਲ ਨਹੀਂ ਹੈ ਪਰ ਪੰਜਾਬ ਵਿਚ ਲਾਅ ਐਂਡ ਆਰਡਰ ਨੂੰ ਪਹਿਲੇ ਨੰਬਰ ਉਤੇ ਲਿਆ ਕੇ ਦਿਖਾਵਾਂਗੇ।

ਇਹ ਵੀ ਪੜ੍ਹੋ : ਸਾਨੀਆ ਮਿਰਜ਼ਾ ਨੇ ਟੈਨਿਸ ਨੂੰ ਕਿਹਾ ਅਲਵਿਦਾ, ਵਿਦਾਇਗੀ ਭਾਸ਼ਣ ਦੌਰਾਨ ਹੋਈ ਭਾਵੁਕ, ਦੇਖੋ ਵੀਡੀਓ

ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦਾ ਵਿਰੋਧ ਕਰਨ ਲਈ ਕਿਸਾਨ ਪੁੱਜੇ ਸਨ। ਸਮਾਗਮ ਵਾਲੇ ਸਥਾਨ ਤੋਂ ਥੋੜ੍ਹੀ ਦੂਰੀ ਉਤੇ ਕਿਸਾਨਾਂ ਨੂੰ ਪੁਲਿਸ ਨੇ ਰੋਕ ਦਿੱਤਾ। ਇਸ ਕਾਰਨ ਉਥੇ ਸਥਿਤੀ ਤਣਾਅਪੂਰਨ ਬਣ ਗਈ।

Related Post