Sugarcane Price : ਗੰਨੇ ਦੇ ਭਾਅ ਚ 15 ਰੁਪਏ ਦਾ ਵਾਧਾ, ਸੀਐਮ ਮਾਨ ਨੇ 416 ਰੁਪਏ ਕੁਇੰਟਲ ਐਲਾਨਿਆ ਭਾਅ

Sugarcane Price : ਇਸ ਵਾਧੇ ਨਾਲ ਹੁਣ ਗੰਨੇ ਦਾ ਭਾਅ 416 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਮੁੱਖ ਮੰਤਰੀ ਵੱਲੋਂ ਇਹ ਐਲਾਨ ਗੁਰਦਾਸਪੁਰ ਵਿਖੇ ਨਵੀਂ ਸ਼ੂਗਰ ਮਿੱਲ ਅਤੇ ਕੋ-ਜਨਰੇਸ਼ਨ ਪਲਾਂਟ ਪਨਿਆੜ ਵਿਖੇ ਉਦਘਾਟਨ ਕਰਨ ਦੌਰਾਨ ਕੀਤਾ ਗਿਆ।

By  KRISHAN KUMAR SHARMA November 26th 2025 01:39 PM -- Updated: November 26th 2025 02:10 PM

Sugarcane Price Hike : ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਗੰਨੇ ਦੇ ਭਾਅ ਵਿੱਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰ ਦਿੱਤਾ ਹੈ। ਇਸ ਵਾਧੇ ਨਾਲ ਹੁਣ ਗੰਨੇ ਦਾ ਭਾਅ 416 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ।

ਪੰਜਾਬ 'ਚ ਹਰਿਆਣਾ ਨਾਲੋਂ 1 ਰੁਪਏ ਵੱਧ ਹੈ ਗੰਨੇ ਭਾਅ

ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਬਿਆਨ ਦੀਨਾਨਗਰ ਵਿੱਚ ਇੱਕ ਨਵੀਂ ਖੰਡ ਮਿੱਲ ਦੇ ਉਦਘਾਟਨ ਮੌਕੇ ਦਿੱਤਾ। ਹਰਿਆਣਾ ਸਰਕਾਰ ਨੇ ਇਸ ਸਾਲ ਗੰਨੇ ਦਾ ਰੇਟ 415 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਹੈ। ਪੰਜਾਬ ਨੇ ਹਰਿਆਣਾ ਤੋਂ ਅੱਗੇ ਵਧਦੇ ਹੋਏ 1 ਰੁਪਏ ਵੱਧ ਕੀਮਤ ਨਿਰਧਾਰਤ ਕਰਕੇ ਕਿਸਾਨਾਂ ਨੂੰ ਬਿਹਤਰ ਸਹਾਇਤਾ ਪ੍ਰਦਾਨ ਕਰਨ ਦੇ ਆਪਣੇ ਇਰਾਦੇ ਦਾ ਸੰਕੇਤ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੁਆਰਾ ਨਿਰਧਾਰਤ ਇਹ ਰੇਟ ਦੇਸ਼ ਵਿੱਚ ਸਭ ਤੋਂ ਵੱਧ ਹੈ। ਇਸ ਐਲਾਨ ਨੂੰ ਗੰਨੇ ਦੇ ਪਿੜਾਈ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਕਿਸਾਨਾਂ ਲਈ ਇੱਕ ਸਕਾਰਾਤਮਕ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ। ਉਮੀਦ ਹੈ ਕਿ ਵਧੀ ਹੋਈ ਦਰ ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਕਰੇਗੀ ਅਤੇ ਸੂਬੇ ਵਿੱਚ ਗੰਨੇ ਦੀ ਖੇਤੀ ਨੂੰ ਉਤਸ਼ਾਹਿਤ ਕਰੇਗੀ।

ਦੱਸ ਦਈਏ ਕਿ ਗੰਨੇ ਦਾ ਭਾਅ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਰੋਪੜ ਵਿਖੇ ਸ਼ੂਗਰ ਕੇਨ ਕੰਟਰੋਲ ਬੋਰਡ ਦੀ ਮੀਟਿੰਗ ਵਿੱਚ ਤੈਅ ਕੀਤਾ ਗਿਆ ਸੀ। ਕਿਸਾਨਾਂ ਵੱਲੋਂ ਗੰਨੇ ਦਾ ਉਤਪਾਦਨ ਖਰਚਾ ਦੱਸਦੇ ਹੋਏ ਮੀਟਿੰਗ ਵਿੱਚ 525 ਰੁਪਏ ਕੁਇੰਟਲ ਭਾਅ ਦੀ ਮੰਗ ਕੀਤੀ ਗਈ ਸੀ, ਪਰੰਤੂ ਸਰਕਾਰ ਨੇ ਸਿਰਫ਼ 15 ਰੁਪਏ ਗੰਨੇ ਦਾ ਭਾਅ ਵਧਾਇਆ ਹੈ।

Related Post