Punjab CM Bhagwant Mann: CM ਮਾਨ ਨੇ ਅਫ਼ਸਰਾਂ ਨਾਲ ਕੀਤੀ ਮੀਟਿੰਗ, ਨੁਕਸਾਨੀ ਫਸਲਾਂ ਦੇ ਮੁਆਵਜ਼ੇ ’ਚ ਕੀਤਾ ਵਾਧਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਫਸਰਾਂ ਦੇ ਨਾਲ ਮੀਟਿੰਗ ਖ਼ਤਮ ਹੋ ਗਈ ਹੈ। ਇਸ ਮੀਟਿੰਗ ਦੌਰਾਨ ਸੀਐੱਮ ਭਗਵੰਤ ਮਾਨ ਨੇ ਖਰਾਬ ਫਸਲਾਂ ਦੇ ਮੁਆਵਜ਼ੇ ਨੂੰ ਲੈ ਕੇ ਚਰਚਾ ਕੀਤੀ ਗਈ।

By  Aarti March 27th 2023 11:15 AM -- Updated: March 27th 2023 01:00 PM

Punjab CM Bhagwant Mann:  ਬੇਮੌਸਮੀ ਮੀਂਹ ਅਤੇ ਤੂਫਾਨ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ ਜਿਸ ਦੇ ਚੱਲਦੇ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਫ਼ਸਲ ਦੇ ਖ਼ਰਾਬੇ ਲਈ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਉੱਥੇ ਹੀ ਦੂਜੇ ਪਾਸੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਫਸਰਾਂ ਦੇ ਨਾਲ ਮੀਟਿੰਗ ਵੀ ਕੀਤੀ। 


ਦੱਸ ਦਈਏ ਕਿ ਸੀਐੱਮ ਭਗਵੰਤ ਮਾਨ ਵੱਲੋਂ ਮੀਟਿੰਗ ’ਚ ਖਰਾਬ ਫਸਲਾਂ ਦੇ ਮੁਆਵਜ਼ੇ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਨੁਕਸਾਨੀ ਫਸਲਾਂ ਦੇ ਮੁਆਵਜ਼ੇ ’ਚ ਵਾਧਾ ਕੀਤਾ ਗਿਆ ਹੈ। 

ਨੁਕਸਾਨੀ ਫਸਲਾਂ ਦੇ ਮੁਆਵਜ਼ੇ ’ਚ ਕੀਤਾ ਵਾਧਾ

ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਫਸਲ ’ਚ ਨੁਕਸਾਨ 75 ਫੀਸਦ ਤੋਂ ਜਿਆਦਾ ਹੁੰਦਾ ਹੈ ਤਾਂ ਸਰਕਾਰ ਵੱਲੋਂ ਕਿਸਾਨਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਲ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਪਰ ਜੇਕਰ ਫਸਲ ਦਾ ਨੁਕਸਾਨ 33 ਤੋਂ 75 ਫੀਸਦ ਤੱਕ ਦਾ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲੇਗਾ। 

ਦੱਸ ਦਈਏ ਕਿ ਬੀਤੇ ਦਿਨ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਵੀ ਕੀਤਾ ਸੀ ਜਿਸ ਚ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਵਿੱਚ ਜਿੱਥੇ ਵੀ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਫਸਲਾਂ, ਬਾਗਾਂ ਅਤੇ ਘਰਾਂ ਦਾ ਨੁਕਸਾਨ ਹੋਇਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ।

ਇਹ ਵੀ ਪੜ੍ਹੋ: Latifpura House Demolition Protest: ਕਰਤਾਰਪੁਰ ਦੇ ਆਪ ਵਿਧਾਇਕ ਬਲਕਾਰ ਸਿੰਘ ਦੇ ਘਰ ਦਾ ਘਿਰਾਓ ਕਰਨਗੀਆਂ ਕਿਸਾਨ ਜਥੇਬੰਦੀਆਂ

Related Post