CM Mann Comments on Amritpal Singh: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਢਾਲ ਲੈਣ ਵਾਲੇ ਪੰਜਾਬ ਦੇ ਵਾਰਿਸ ਨਹੀਂ ਹੋ ਸਕਦੇ-CM ਮਾਨ
ਅਜਨਾਲਾ ਕਾਂਡ ਦੇ ਦਿਨਾਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾਂ ਬਿਆਨ ਸਾਹਮਣੇ ਆਇਆ ਹੈ। ਆਪਣੇ ਟਵੀਟ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਨਾਂ ਕਿਸੇ ਦਾ ਨਾਂ ਲਏ ਵਾਰਿਸ ਪੰਜਾਬ ਦੇ ਜਥੇਬੰਦੀ ’ਤੇ ਹਮਲਾ ਕੀਤਾ ਹੈ।

CM Mann Comments on Amritpal Singh: ਅਜਨਾਲਾ ਕਾਂਡ ਦੇ ਦਿਨਾਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾਂ ਬਿਆਨ ਸਾਹਮਣੇ ਆਇਆ ਹੈ। ਆਪਣੇ ਟਵੀਟ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਨਾਂ ਕਿਸੇ ਦਾ ਨਾਂ ਲਏ ਵਾਰਿਸ ਪੰਜਾਬ ਦੇ ਜਥੇਬੰਦੀ ’ਤੇ ਹਮਲਾ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ "ਵਾਰਿਸ" ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ।
ਇਸ ਤੋਂ ਇਲਾਵਾ ਕੁਝ ਸਮਾਂ ਪਹਿਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਦੋਂ ਅਜਨਾਲਾ ਕਾਂਡ ਬਾਰੇ ਪੁੱਛਿਆ ਗਿਆ ਸੀ ਤਾਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਚ ਕਾਨੂੰਨ ਵਿਵਸਥਾ ਕੰਟਰੋਲ ’ਚ ਹੈ। ਪੰਜਾਬ ਪੁਲਿਸ ਸਮਰੱਥ ਹੈ।
ਇਸ ਤੋਂ ਪਹਿਲਾਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇੰਸਟਾਗ੍ਰਾਮ ਅਕਾਊਂਟ ਬੈਨ ਕਰ ਦਿੱਤਾ ਗਿਆ। ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ਦਾ ਟਵਿੱਟਰ ਅਕਾਉਂਟ ਨੂੰ ਬੈਨ ਕਰ ਦਿੱਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਅਜਨਾਲਾ ’ਚ 'ਵਾਰਿਸ ਪੰਜਾਬ ਦੇ' ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਹਜ਼ਾਰਾਂ ਸਮਰਥਕਾਂ ਅਤੇ ਪੁਲਿਸ ਵਿਚਾਲੇ ਹੰਗਾਮਾ ਹੋਇਆ ਸੀ। ਸਮਰਥਕਾਂ ਵੱਲੋਂ ਲਗਾਤਾਰ ਭਾਈ ਤੂਫਾਨ ਨੂੰ ਜਲਦ ਤੋਂ ਜਲਦ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਵੱਡੀ ਗਿਣਤੀ ’ਚ ਸਮਰਥਕਾਂ ਨੇ ਅਜਨਾਲਾ ਥਾਣੇ ’ਤੇ ਕਬਜ਼ਾ ਵੀ ਕਰ ਲਿਆ ਸੀ। ਇਸ ਦੌਰਾਨ ਦੋਹਾਂ ਵਿਚਾਲੇ ਕਾਫੀ ਹੰਗਾਮਾ ਹੋਇਆ ਜਿਸ ਕਾਰਨ ਕਈ ਪੁਲਿਸ ਮੁਲਾਜ਼ਮ ਜ਼ਖਮੀ ਵੀ ਹੋਏ।
ਇਹ ਵੀ ਪੜ੍ਹੋ: Mangat Rai Bansal taken hostage : ਸਾਬਕਾ ਵਿਧਾਇਕ ਨੂੰ ਬਦਮਾਸ਼ਾਂ ਨੇ ਬਣਾਇਆ ਬੰਧਕ, 50 ਲੱਖ ਦੀ ਮੰਗੀ ਫਿਰੌਤੀ