Punjab Flood Update : ਮੀਂਹ ਕਾਰਨ ਹੋਏ ਭਾਰੀ ਨੁਕਸਾਨ ਮਗਰੋਂ ਜਾਗੀ ਮਾਨ ਸਰਕਾਰ ! CM ਮਾਨ ਨੇ ਹੜ੍ਹ ਪ੍ਰਬੰਧਨ ਲਈ ਬਣਾਈ ਇੱਕ ਕਮੇਟੀ
ਹਾਲਾਂਕਿ ਹੁਣ ਮਾਨ ਸਰਕਾਰ ਮੀਂਹ ਕਾਰਨ ਹੋਏ ਭਾਰੀ ਨੁਕਸਾਨ ਮਗਰੋਂ ਜਾਗ ਗਈ ਹੈ। ਪੰਜਾਬ ’ਚ ਹੜ੍ਹ ਪ੍ਰਬੰਧਨ ਲਈ ਸੀਐੱਮ ਭਗਵੰਤ ਮਾਨ ਨੇ ਇੱਕ ਕਮੇਟੀ ਬਣਾਈ ਗਈ ਹੈ। ਜਿਸ ’ਚ ਕਈ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।
Punjab Flood Update : ਪੰਜਾਬ ’ਚ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ ਇੰਨ੍ਹਾਂ ਹੀ ਨਹੀਂ ਕਈ ਪਿੰਡ ਇਸ ਪਾਣੀ ’ਚ ਡੁੱਬ ਗਏ ਹਨ। ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਆਪਣੇ ਘਰਾਂ ਨੂੰ ਛੱਡ ਕੇ ਜਾਣ ਤੋਂ ਮਜ਼ਬੂਰ ਹੋ ਗਏ ਹਨ। ਪਰ ਮਾਨ ਸਰਕਾਰ ਅਜੇ ਤੱਕ ਸੁੱਤੀ ਪਈ ਹੈ। ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਪੰਜਾਬ ’ਚ ਅਜਿਹੇ ਹਾਲਾਤ ਬਣੇ ਹੋਏ ਹਨ ਤੇ ਪੰਜਾਬ ਦੇ ਸੀਐੱਮ ਭਗਵੰਤ ਮਾਨ ਚੇੱਨਈ ਦੌਰੇ ’ਤੇ ਗਏ ਹਨ ਜਿਸ ਕਾਰਨ ਉਹ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਏ ਹਨ।
ਹਾਲਾਂਕਿ ਹੁਣ ਮਾਨ ਸਰਕਾਰ ਮੀਂਹ ਕਾਰਨ ਹੋਏ ਭਾਰੀ ਨੁਕਸਾਨ ਮਗਰੋਂ ਜਾਗ ਗਈ ਹੈ। ਪੰਜਾਬ ’ਚ ਹੜ੍ਹ ਪ੍ਰਬੰਧਨ ਲਈ ਸੀਐੱਮ ਭਗਵੰਤ ਮਾਨ ਨੇ ਇੱਕ ਕਮੇਟੀ ਬਣਾਈ ਗਈ ਹੈ। ਜਿਸ ’ਚ ਕਈ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਦੱਸ ਦਈਏ ਕਿ ਪੰਜਾਬ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆਂ ਅਤੇ ਬਰਿੰਦਰ ਕੁਮਾਰ ਗੋਇਲ ਹੜ੍ਹਾਂ ਦੀ ਸਥਿਤੀ ਦੀ ਨਿਗਰਾਨੀ ਕਰਨਗੇ। ਇਸ ਤੋਂ ਇਲਾਵਾ ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆਂ ਨੂੰ ਕਪੂਰਥਲਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਦਕਿ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈ.ਟੀ.ਓ ਤਰਨਤਾਰਨ ਦੀ ਨਿਗਰਾਨੀ ਕਰਨਗੇ। ਡਾ. ਬਲਜੀਤ ਕੌਰ ਅਤੇ ਤਰੁਣਪ੍ਰੀਤ ਸਿੰਘ ਸੋਂਧ ਨੂੰ ਫਾਜ਼ਿਲਕਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।