ਭਗਵੰਤ ਮਾਨ, ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਹੈ, ਪੰਜਾਬ ਦੇ ਪਿੰਡਾਂ ਚ ਪੋਸਟਰਾਂ ਰਾਹੀਂ ਮੁੱਖ ਮੰਤਰੀ ਦਾ ਵਿਰੋਧ ਸ਼ੁਰੂ

CM Mann Viral Video Case : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਥਿਤ ਵੀਡੀਓ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਣਾਏ ਗਏ ਹੁਕਮ ਨੂੰ ਲਾਗੂ ਕਰਾਉਣ ਲਈ ਪਿੰਡਾਂ ਦੇ ਗੁਰਦੁਆਰਾ ਸਾਹਿਬਾਨਾਂ ਵਿੱਚ ਪੋਸਟਰ ਲਗਾਏ ਜਾ ਰਹੇ ਹਨ।

By  KRISHAN KUMAR SHARMA June 22nd 2026 04:15 PM -- Updated: June 22nd 2026 04:18 PM

CM Mann Viral Video Case : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਥਿਤ ਵੀਡੀਓ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਣਾਏ ਗਏ ਹੁਕਮ ਨੂੰ ਲਾਗੂ ਕਰਾਉਣ ਲਈ ਪਿੰਡਾਂ ਦੇ ਗੁਰਦੁਆਰਾ ਸਾਹਿਬਾਨਾਂ ਵਿੱਚ ਪੋਸਟਰ ਲਗਾਏ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੋਸਟਰ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਬਠਿੰਡਾ ਤੇ ਅੰਮ੍ਰਿਤਸਰ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਪੋਸਟਰ ਲਗਾਏ ਗਏ ਹਨ।

ਕਿਉਂ ਕੀਤਾ ਜਾ ਰਿਹਾ ਵਿਰੋਧ ?

ਬਠਿੰਡਾ (Bathinda) ਦੇ ਵਿਧਾਨ ਸਭਾ ਹਲਕਾ ਮੌੜ ਦੇ ਵੱਖ ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬਾਨਾਂ ਵਿੱਚ ਮੁੱਖ ਮੰਤਰੀ ਦੇ ਖਿਲਾਫ ਬੋਰਡ ਲਗਾਏ ਗਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦੇ ਲਗਾਏ ਗਏ ਬੋਰਡਾਂ ਵਿੱਚ ਮੁੱਖ ਮੰਤਰੀ ਨੂੰ ਪੰਥਕ ਦੋਖੀ ਦੱਸਿਆ ਗਿਆ ਹੈ।

ਵੀਡੀਓ ਸਬੰਧੀ ਕਰਵਾਈ ਗਈ ਜਾਂਚ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਸਵਾਲ ਚੁੱਕਦੇ ਹੋਏ ਕਿਹਾ ਕਿ  ਉਸ ਸਬੰਧੀ ਵੀ ਜਲਦ ਖੁਲਾਸਾ ਹੋਵੇਗਾ ਕਿ ਜੋ ਮੁੱਖ ਮੰਤਰੀ ਵੱਲੋਂ ਆਪਣੀ ਵੀਡੀਓ ਦੀ ਜਾਂਚ ਕਰਵਾਈ ਗਈ ਹੈ ਉਹ ਪੈਸੇ ਦੇ ਕਰਵਾਈ ਗਈ ਹੈ ਅਤੇ ਝੂਠੀ ਰਿਪੋਰਟ ਤਿਆਰ ਕਰਵਾਈ ਗਈ ਹੈ।

ਬੋਰਡ ਲਗਾਉਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਜਨਮੇਜਾ ਸਿੰਘ ਸੇਖੋ ਨੇ ਕਿਹਾ ਕਿ ਮੁੱਖ ਮੰਤਰੀ ਦੀ ਇਸ ਵੀਡੀਓ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ, ਜਿਹਦੇ ਚਲਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਂਚ ਤੋਂ ਬਾਅਦ ਹੀ ਇਹ ਸੱਤ ਫੈਸਲਾ ਲਿਆ ਗਿਆ ਹੈ। ਇਸ ਕਾਰਨ ਸੰਗਤਾਂ ਵਿੱਚ ਵੀ ਭਾਰੀ ਰੋਸ ਮੁੱਖ ਮੰਤਰੀ ਪ੍ਰਤੀ ਦੇਖਣ ਨੂੰ ਮਿਲ ਰਿਹਾ ਹੈ ਜਿਸ ਕਰਕੇ ਮੁੱਖ ਮੰਤਰੀ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੇ ਪੁੱਜ ਕੇ ਇਸ ਦੀ ਮਾਫੀ ਮੰਗਣੀ ਚਾਹੀਦੀ ਹੈ। ਉਧਰੋਂ ਦੂਜੇ ਪਾਸੇ ਸੰਗਤਾਂ ਨੇ ਵੀ ਮੁੱਖ ਮੰਤਰੀ ਦੀ ਇਸ ਵੀਡੀਓ ਤੇ ਤਿੱਖੀ ਪ੍ਰਤੀ ਕਰਿਆ ਜਾਹਿਰ ਕੀਤੀ ਹੈ। 

ਦੱਸਣਾ ਬਣਦਾ ਹੈ ਕਿ ਅੱਜ ਵਿਧਾਨ ਸਭਾ ਹਲਕਾ ਮੌੜ ਦੇ ਅੱਧਾ ਦਰਜਨ ਪਿੰਡਾਂ ਦੇ ਗੁਰਦੁਆਰਾ ਸਾਹਿਬਾਨਾਂ ਵਿੱਚ ਬੋਰਡ ਲਗਾਏ ਗਏ, ਜਿਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਅਕਾਲੀ ਵਰਕਰ ਆਗੂ ਮੌਜੂਦ ਸਨ।

ਉਧਰ, ਅੰਮ੍ਰਿਤਸਰ ਦੇ ਛੇਹਰਟਾ ਵਿੱਚ ਵੀ ਗੁਰਦੁਆਰਾ ਸਾਹਿਬ ਦੇ ਬਾਹਰ ਅਜਿਹੇ ਪੋਸਟਰ ਲਗਾ ਕੇ ਰੋਸ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨੂੰ ਲਾਗੂ ਕਰਵਾਇਆ ਜਾ ਰਿਹਾ ਹੈ।

Related Post