CM Mann Order : ਰਿਸ਼ਤੇਦਾਰਾਂ ਤੇ ਨਜ਼ਦੀਕੀ ਦੀ ਥਾਂ ਚੰਗੇ ਅਕਸ ਵਾਲਿਆਂ ਨੂੰ ਲਗਾਇਆ ਜਾਵੇ PA- ਸੀਐੱਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਕੁਝ ਆਗੂਆਂ ਦੇ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚ ਘਿਰ ਜਾਣ ਤੋਂ ਬਾਅਦ ਵੱਡੇ ਨਿਰਦੇਸ਼ ਜਾਰੀ ਕੀਤੇ ਗਏ ਹਨ।

By  Aarti February 23rd 2023 05:08 PM

CM Mann Order To Ministers and MLAs: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਕੁਝ ਆਗੂਆਂ ਦੇ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚ ਘਿਰ ਜਾਣ ਤੋਂ ਬਾਅਦ ਵੱਡੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ। 

ਸੀਐੱਮ ਭਗਵੰਤ ਮਾਨ ਨੇ ਆਪਣੇ ਆਦੇਸ਼ਾਂ ’ਚ ਮੰਤਰੀਆਂ ਅਤੇ ਵਿਧਾਇਕਾਂ ਨੂੰ ਸਖ਼ਤ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਰਿਸ਼ਤੇਦਾਰਾਂ ਤੇ ਨਜ਼ਦੀਕੀ ਨੂੰ ਪੀਏ ਨਾ ਲਗਾਇਆ ਜਾਵੇ। ਇਸਦੀ ਥਾਂ ਚੰਗੇ ਅਕਸ ਵਾਲਿਆਂ ਨੂੰ ਪੀਏ ਲਗਾਇਆ ਜਾਵੇ। ਇਸ ਤੋਂ ਇਲਾਵਾ ਖ਼ਰਾਬ ਅਕਸ ਵਾਲੇ ਨੂੰ ਪੀਏ ਦੇ ਅਹੁਦੇ ਤੋਂ ਹਟਾ ਦਿੱਤਾ ਜਾਵੇ। ਸੀਐੱਮ ਮਾਨ ਨੇ ਇਹ ਵੀ ਕਿਹਾ ਕਿ ਹੈ ਕਿ ਜੇਕਰ ਕਿਸੇ ਸਰਕਾਰੀ ਕੰਮ ਤੋਂ ਅਧਿਕਾਰੀ ਦੇ ਨਾਲ ਗੱਲ ਕਰਨੀ ਹੈ ਤਾਂ ਉਸ ਨਾਲ ਖੁਦ ਗੱਲ ਕੀਤੀ ਜਾਵੇ। 

ਨਾਲ ਹੀ ਸੀਐੱਮ ਮਾਨ ਨੇ ਟਵੀਟ ਵੀ ਕੀਤਾ ਹੈ। ਜਿਸ ’ਚ ਉਨ੍ਹਾਂ ਨੇ ਕਿਹਾ ਕਿ ਰਿਸ਼ਵਤਖ਼ੋਰੀ ਭਾਂਵੇ ਕਿਸੇ ਨੇ ਵੀ ਕੀਤੀ ਹੋਵੇ ਭਾਵੇਂ ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ। ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ,ਪਿਆਰ ਅਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਹਨ। ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ। ਕਾਨੂੰਨ ਸਭ ਲਈ ਬਰਾਬਰ ਹੈ।

ਕਾਬਿਲੇਗੌਰ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ (vigilance bureau punjab) ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਿਤ ਰਤਨ ਕੋਟਫੱਤਾ (AAP MLA Amit Rattan Kotfatta) ਖਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਹੈ। ਕੁਝ ਦਿਨ ਪਹਿਲਾਂ ਉਸ ਦਾ ਕਥਿਤ ਪ੍ਰਾਈਵੇਟ ਪੀਏ ਰਸ਼ਿਮ ਗਰਗ (PA Rashim Garg) ਬਠਿੰਡਾ ਵਿਚ 4 ਲੱਖ ਰੁਪਏ ਦੀ ਰਿਸ਼ਵਤ (bribery case) ਲੈਂਦੇ ਫੜਿਆ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਦੀ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਈ ਹੈ। 

ਇਹ ਵੀ ਪੜ੍ਹੋ: ਗਵਰਨਰ ਨੇ ਬਜਟ ਸੈਸ਼ਨ ਦੀ ਪ੍ਰਵਾਨਗੀ ਦੇਣ ਤੋਂ ਕੀਤਾ ਮਨ੍ਹਾ 

Related Post