Punjab Cabinet meeting : 24 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ

Punjab Cabinet meeting : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 24 ਸਤੰਬਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਸੱਦੀ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਿਵਾਸ ਸਥਾਨ ‘ਤੇ ਹੋਵੇਗੀ। ਮੀਟਿੰਗ 24 ਸਤੰਬਰ ਨੂੰ ਦੁਪਹਿਰ 12:00 ਵਜੇ ਹੋਵੇਗੀ ,ਜਿਸ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ

By  Shanker Badra September 22nd 2025 08:51 PM

Punjab Cabinet meeting : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 24 ਸਤੰਬਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਸੱਦੀ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਿਵਾਸ ਸਥਾਨ ‘ਤੇ ਹੋਵੇਗੀ। ਮੀਟਿੰਗ 24 ਸਤੰਬਰ ਨੂੰ ਦੁਪਹਿਰ 12:00 ਵਜੇ ਹੋਵੇਗੀ ,ਜਿਸ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। 

ਫਿਲਹਾਲ ਇਸ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਇਹ ਅਹਿਮ ਮੀਟਿੰਗ ਹੈ। ਵਿਧਾਨ ਸਭਾ 'ਚ ਹੋਣ ਵਾਲੀਆਂ ਸੋਧਾਂ ਨੂੰ ਲੈ ਕੇ ਕੈਬਨਿਟ 'ਚ ਪ੍ਰਵਾਨਗੀ ਦਿੱਤੀ ਜਾਵੇਗੀ। ਇਸ ਲਈ ਵਿਧਾਨ ਸਭਾ ਇਜਲਾਸ ਤੋਂ ਪਹਿਲਾਂ ਸੱਦੀ ਗਈ ਇਹ ਮੀਟਿੰਗ ਕਾਫ਼ੀ ਅਹਿਮ ਹੋਵੇਗੀ।

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਆਏ ਹੜ੍ਹਾਂ ਦੇ ਮਸਲੇ 'ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਸੱਦਿਆ ਗਿਆ ਹੈ। ਇਹ ਸੈਸ਼ਨ 26 ਸਤੰਬਰ ਤੋਂ 29 ਸਤੰਬਰ ਤਕ ਹੋਵੇਗਾ। ਇਸ ਸੈਸ਼ਨ ਦੌਰਾਨ ‘ਜਿਸ ਦਾ ਖੇਤ, ਉਸ ਦੀ ਰੇਤ’ ਬਾਰੇ ਐਕਟ ਲਿਆਂਦਾ ਜਾਵੇਗਾ। ਇਸ ਤੋਂ ਇਲਾਵਾ ਹੋਰ ਵੀ ਕਈ ਫ਼ੈਸਲੇ ਲਏ ਜਾਣ ਦੀ ਚਰਚਾ ਹੈ। ਇਸ ਦੌਰਾਨ ਕਈ ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਵੀ ਹੈ।


Related Post