Sri Anandpur Sahib News : CM ਭਗਵੰਤ ਮਾਨ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨਣ ਤੋਂ ਮੁੱਕਰੇ : ਜਥੇਦਾਰ ਹਵਾਰਾ ਕਮੇਟੀ
Sri Anandpur Sahib News : ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ 'ਤੇ ਆਰੋਪ ਲਾਇਆ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨਣ ਦੇ ਕੀਤੇ ਵਾਅਦੇ ਤੋਂ ਮੁੱਕਰ ਗਏ ਹਨ। ਸਾਡੇ ਤਿੰਨ ਸਾਲ ਤੋਂ ਕੁੰਭਕਰਨ ਦੀ ਨੀਂਦ ਵਿੱਚ ਸੁੱਤੀ ਸਰਕਾਰ ਨੂੰ ਜਗਾਉਣ ਲਈ ਅੱਜ ਪੰਜਾਬ ਵਾਸੀ ਮੀਡੀਆ ਦਾ ਸਹਾਰਾ ਲੈ ਰਹੇ ਹਨ

Sri Anandpur Sahib News : ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ 'ਤੇ ਆਰੋਪ ਲਾਇਆ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨਣ ਦੇ ਕੀਤੇ ਵਾਅਦੇ ਤੋਂ ਮੁੱਕਰ ਗਏ ਹਨ। ਸਾਡੇ ਤਿੰਨ ਸਾਲ ਤੋਂ ਕੁੰਭਕਰਨ ਦੀ ਨੀਂਦ ਵਿੱਚ ਸੁੱਤੀ ਸਰਕਾਰ ਨੂੰ ਜਗਾਉਣ ਲਈ ਅੱਜ ਪੰਜਾਬ ਵਾਸੀ ਮੀਡੀਆ ਦਾ ਸਹਾਰਾ ਲੈ ਰਹੇ ਹਨ।
ਪੰਜਾਬ ਦੇ ਵੋਟਰ ਆਪ ਨੂੰ 92 ਸੀਟਾਂ ਜਿਤਾਉਣ ਦੇ ਬਾਅਦ ਠੱਗਿਆ ਮਹਿਸੂਸ ਕਰ ਰਹੇ ਹਨ। ਸ੍ਰੀ ਅਨੰਦਪੁਰ ਸਾਹਿਬ ਨੂੰ ਵਸਾਉਣ ਵਾਲੇ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਤਾਬਦੀ ਮਨਾਉਣ ਲਈ ਜੰਗੀ ਪੱਧਰ ਤੇ ਤਿਆਰੀਆਂ ਹਰ ਪਾਸੇ ਹੋ ਰਹੀਆਂ ਹਨ। ਪਰ ਇਸ ਸ਼ਹਿਰ ਨੂੰ ਸਿੱਖ ਮਰਿਆਦਾ ਅਨੁਸਾਰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਵੱਲ ਸਰਕਾਰਾਂ ਦਾ ਕੋਈ ਧਿਆਨ ਨਹੀਂ ਹੈ।
ਹਵਾਰਾ ਕਮੇਟੀ ਨੇ ਕਿਹਾ ਸ੍ਰੀ ਅਨੰਦਪੁਰ ਸਾਹਿਬ ਆਮ ਸ਼ਹਿਰ ਨਹੀਂ ਹੈ, ਇਸਨੇ ਹਿੰਦੁਸਤਾਨ ਨੂੰ ਜੁਲਮੀ ਮੁਗਲ ਹਕੂਮਤ ਤੋਂ ਨਿਜਾਤ ਦਿਵਾਈ ਹੈ ਪਰ ਬਦਕਿਸਮਤੀ ਨਾਲ ਭਾਰਤ ਦੇ ਬਹੁਤ ਸਾਰੇ ਸ਼ਹਿਰ ਬਿਨਾਂ ਮੰਗੇ ਪਵਿੱਤਰ ਸ਼ਹਿਰ ਐਲਾਨ ਦਿੱਤੇ ਗਏ ਪਰ ਸ੍ਰੀ ਅਨੰਦਪੁਰ ਸਾਹਿਬ ਦੀ ਕਿਸੇ ਨੇ ਸਾਰ ਨਹੀ ਲਈ। ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਦਿੱਤੀ ਸ਼ਹਾਦਤ ਸਿਖਰ ਦੀ ਉਦਾਹਰਣ ਹੈ ਪਰ ਕੇਂਦਰ ਅਤੇ ਪੰਜਾਬ ਸਰਕਾਰ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾ ਨੂੰ ਰਿਹਾ ਨਾ ਕਰਕੇ ਗੁਰੂ ਸਾਹਿਬ ਦੀ ਸ਼ਤਾਬਦੀ ਮਨਾਉਣ ਦਾ ਢੰਗ ਕਰ ਰਹੀਆਂ ਹਨ ,ਜਿਸਨੂੰ ਬਰਦਾਸਤ ਨਹੀਂ ਕੀਤਾ ਜਾ ਸਕਦਾ।
ਹਵਾਰਾ ਕਮੇਟੀ ਦੇ ਪ੍ਰੋਫੈਸਰ ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ, ਬੇਅੰਤ ਸਿੰਘ ਰਾਤਾ ਬਲਬੀਰ ਸਿੰਘ ਜਨਰਲ ਸਬੇਗ ਸਿੰਘ, ਪੰਜ ਸਿੰਘਾਂ 'ਚ ਸਤਨਾਮ ਸਿੰਘ ਖੰਡਾ, ਐਡਵੋਕੇਟ ਜਸਬੀਰ ਸਿੰਘ ਜੰਮੂ ਅਤੇ ਰਘਬੀਰ ਸਿੰਘ ਭੁੱਚਰ ਨੇ ਕਿਹਾ ਆ ਜੇਕਰ ਦੇ ਦਹਾਕਿਆਂ ਤੋਂ ਵੱਧ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਅਤੇ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨਣ ਦਾ ਨੋਟੀਫ਼ਿਕੇਸ਼ਨ ਜਾਰੀ ਨਹੀਂ ਹੁੰਦਾ ਤਾਂ ਆਪ ਅਤੇ ਭਾਜਪਾ ਸਰਕਾਰਾਂ ਨੂੰ ਸ਼ਤਾਬਦੀਆਂ ਮਨਾਉਣ ਦਾ ਕੋਈ ਹੱਕ ਨਹੀਂ। ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਹੋਇਆ ਸੀ ਅਤੇ ਉੱਥੇ ਸਥਿਤ ਸ੍ਰੀ ਹਰਿਮੰਦਰ ਸਾਹਿਬ ਸਾਰੀ ਮਨੁੱਖਤਾ ਨੂੰ ਇਲਾਹੀ ਸੰਦੇਸ਼ ਦੇਂਦਾ ਹੈ ,ਜਿਸ ਵੱਲ ਸਰਕਾਰ ਦਾ ਧਿਆਨ ਨਹੀਂ ਹੈ।