ਗੁ: ਸੁਲਤਾਨਪੁਰ ਲੋਧੀ ਫਾਇਰਿੰਗ ਮਾਮਲੇ ਚ ਮੁੱਖ ਮੰਤਰੀ ਮਾਨ ਜ਼ਿੰਮੇਵਾਰ ਕਰਾਰ
Sultanpur Lodhi Firing Case: ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ (Gurdwara Sri Akal Bunga Sahib) 'ਚ ਪਿਛਲੇ ਦਿਨੀ ਵਾਪਰੀ ਫਾਇਰਿੰਗ ਦੀ ਘਟਨਾ 'ਚ ਐਸਜੀਪੀਸੀ (SGPC) ਦੀ ਜਾਂਚ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ (CMBhagwantMann) ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਘਟਨਾ ਦੀ ਜਾਂਚ ਸ਼੍ਰੋਮਣੀ ਕਮੇਟੀ ਦੀ ਪੰਜ ਮੈਂਬਰੀ ਜਾਂਚ ਕਮੇਟੀ ਨੇ ਕੀਤੀ ਹੈ, ਜਿਸ ਨੇ ਸੀਐਮ ਨੂੰ ਸਿੱਧੇ ਤੌਰ 'ਤੇ ਗੋਲੀ ਕਾਂਡ ਲਈ ਜ਼ਿੰਮੇਵਾਰ ਕਰਾਰ ਦਿੱਤਾ ਹੈ।
ਐਡਵੋਕੇਟ ਨਾਮੀ ਨੇ ਜਨਤਕ ਕੀਤੀ ਰਿਪੋਰਟ
ਇਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਜਾਂਚ ਕਮੇਟੀ ਦੀ ਰਿਪੋਰਟ ਜਨਤਕ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ। ਇਸ ਲਈ ਗੁਰਦੁਆਰਾ ਅਕਾਲ ਬੁੰਗਾ ਸਾਹਿਬ 'ਚ ਪੁਲਿਸ ਵਲੋਂ ਜੁੱਤੀਆਂ ਸਣੇ ਦਾਖ਼ਲ ਹੋ ਕੇ ਮਰਿਆਦਾ ਭੰਗ ਕਰਨਾ ਅਤੇ ਬਿਨਾਂ ਕਾਰਨ ਹਥਿਆਰਾਂ ਨਾਲ ਗੋਲੀ ਚਲਾਉਣਾ, ਸਿੱਧੇ ਤੌਰ ’ਤੇ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ।
ਸੁਲਤਾਨਪੁਰ ਲੋਧੀ ਫਾਇਰਿੰਗ ਮਾਮਲੇ 'ਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰੈੱਸ ਕਾਨਫ਼ਰੰਸਸੁਲਤਾਨਪੁਰ ਲੋਧੀ ਫਾਇਰਿੰਗ ਮਾਮਲੇ 'ਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰੈੱਸ ਕਾਨਫ਼ਰੰਸ #Punjab #Sikh #SGPC #HarjinderSinghDhami #SultanpurLodhi #Firing #GurdwaraSahib #CMBhagwantMann #PunjabPolice #PTCNews
Posted by PTC News on Sunday, January 7, 2024
ਪ੍ਰਧਾਨ ਧਾਮੀ ਨੇ ਕਿਹਾ ਕਿ ਮਾਮਲੇ ਦੀ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪ ਦਿੱਤੀ ਗਈ ਹੈ, ਜਿਸ 'ਤੇ ਕਾਰਵਾਈ ਦਾ ਫੈਸਲਾ ਹੁਣ ਵਿਚਾਰ ਵਟਾਂਦਰੇ ਉਪਰੰਤ ਲਿਆ ਜਾਵੇਗਾ। ਹਾਲਾਂਕਿ ਸੰਗਤਾਂ ਦੀ ਜਾਣਕਾਰੀ ਲਈ ਇਹ ਰਿਪੋਰਟ ਜਨਤਕ ਕੀਤੀ ਗਈ ਹੈ।
ਇਸ ਕਾਰਨ ਹੋਇਆ ਸੀ ਸਾਰਾ ਵਿਵਾਦ
ਦੱਸ ਦਈਏ ਕਿ ਪੁਲਿਸ ਮੁਤਾਬਕ ਇਹ ਝੜਪ ਗੁਰਦੁਆਰੇ ਦੀ ਸਾਂਭ-ਸੰਭਾਲ 'ਤੇ ਆਪਣਾ ਅਧਿਕਾਰ ਜਤਾਉਣ ਨੂੰ ਲੈ ਕੇ ਸ਼ੁਰੂ ਹੋਈ ਸੀ। ਬਾਬਾ ਬੁੱਢਾ ਦੱਲ ਤੋਂ ਵਰਸਾਏ ਬਾਬਾ ਮਾਨ ਸਿੰਘ ਦੀ ਜਥੇਬੰਦੀ ਅਤੇ ਬਾਬਾ ਬਲਬੀਰ ਸਿੰਘ ਦੀ ਜਥੇਬੰਦੀ ਵਿਚਾਲੇ ਪਹਿਲਾਂ ਸਾਂਭ ਸੰਭਾਲ ਨੂੰ ਲੈ ਕੇ ਇਹ ਝਗੜਾ ਸ਼ੁਰੂ ਹੋਇਆ ਸੀ। ਪੁਲਿਸ ਵੱਲੋਂ ਪਹਿਲਾਂ ਲੰਘੇ ਦਿਨ ਗੁਰਦੁਆਰਾ ਅਕਾਲ ਬੁੰਗਾ ਦਾਖਲ ਹੋ ਆਰੋਪੀਆਂ ਕੋਲੋਂ ਗੁਰਦੁਆਰਾ ਖਾਲੀ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਤੋਂ ਬਾਅਦ 23 ਨਵੰਬਰ ਤੜਕਸਾਰ ਪੁਲਿਸ ਅਤੇ ਨਿਹੰਗ ਜਥੇਬੰਦੀ ਵਿਚਕਾਰ ਖੂਨੀ ਝੜਪ ਹੋਈ ਸੀ। ਪੁਲਿਸ ਵੱਲੋਂ ਇਸ ਦੌਰਾਨ ਹਥਿਆਰ ਲੈ ਕੇ ਗੁਰਦੁਆਰਾ ਸਾਹਿਬ 'ਚ ਪ੍ਰਵੇਸ਼ ਕੀਤਾ ਗਿਆ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ ਸਨ। ਮਾਮਲਾ ਇਸ ਹੱਦ ਤੱਕ ਵਿਗੜ ਗਿਆ ਕਿ ਦੋਵੇਂ ਪਾਸੇ ਤੋਂ ਗੋਲੀਬਾਰੀ ਸ਼ੁਰੂ ਹੋ ਗਈ, ਜਿਸ 'ਚ ਗੋਲੀ ਲੱਗਣ ਨਾਲ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ, ਜਦਕਿ ਡੀ.ਐੱਸ.ਪੀ ਸਮੇਤ 10 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਉਪਰੰਤ ਮਾਮਲੇ ਵਿੱਚ ਪੁਲਿਸ ਨੇ ਪੁੱਛਗਿੱਛ ਲਈ 10 ਨਿਹੰਗਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ।