ਚੇਨਈ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ , ਵੱਡੇ ਸਨਅਤਕਾਰਾਂ ਨਾਲ ਕਰਨਗੇ ਮੁਲਾਕਾਤ

By  Aarti December 19th 2022 10:25 AM -- Updated: December 19th 2022 10:33 AM

CM Bhagwant Mann tours Chennai and Hyderabad: ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਨਿਵੇਸ਼ ਕਰਨ ਲਈ ਵੱਡੇ ਉਦਯੋਗਪਤੀਆਂ ਨੂੰ ਲੁਭਾਉਣ ਲਈ ਚੇਨਈ ਅਤੇ ਹੈਦਰਾਬਾਦ ਦੋ ਦਿਨੀਂ ਦੌਰੇ ’ਤੇ ਹਨ। ਇਸ ਦੌਰਾਨ ਉਹ ਉਦਯੋਗਪਤੀਆਂ ਨੂੰ ਫਰਵਰੀ ਵਿੱਚ ਹੋਣ ਵਾਲੇ ਇਨਵੇਸਟ ਪੰਜਾਬ ਸੰਮੇਲਨ (INVEST PUNJAB) ਲਈ ਵੀ ਸੱਦਾ ਦੇਣਗੇ। 

ਮੁੱਖ ਮੰਤਰੀ ਭਗਵੰਤ ਮਾਨ ਚੇਨਈ ਵਿਖੇ ਪਹੁੰਚ ਚੁੱਕੇ ਹਨ। 19 ਦਸਬੰਰ ਯਾਨੀ ਅੱਜ ਉਨ੍ਹਾਂ ਵੱਲੋਂ ਪ੍ਰਮੁੱਖ ਖੇਤਰਾਂ ਵਿੱਚ ਨਿਵੇਸ਼ ਅਤੇ ਰਣਨੀਤਕ ਗਠਜੋੜ ਲਈ ਵਪਾਰਕ ਵਫ਼ਦ ਅਤੇ ਪ੍ਰਮੁੱਖ ਕੰਪਨੀਆਂ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸੇ ਤਰ੍ਹਾਂ ਉਹ 20 ਦਸੰਬਰ ਨੂੰ ਹੈਦਰਾਬਾਦ ਵਿੱਚ ਉਦਯੋਗਪਤੀਆਂ ਨਾਲ ਗੱਲਬਾਤ ਕਰਨਗੇ। 

ਸੂਬਾ ਸਰਕਾਰ ਦੇ ਵੱਲੋਂ 23-24 ਫਰਵਰੀ ਨੂੰ ਮੁਹਾਲੀ ਵਿਖੇ ਕਰਵਾਈ ਜਾ ਰਹੀ ਨਿਵੇਸ਼ ਕਾਨਫਰੰਸ ਲਈ ਸਨਅਤਕਾਰਾਂ ਨੂੰ ਸੱਦਾ ਦੇਣਗੇ। ਇਸ ਦੌਰਾਨ ਭਗਵੰਤ ਮਾਨ ਨੇ ਸੂਬੇ ਨੂੰ ਸਨਅਤੀ ਹੱਬ ਵਜੋਂ ਵਿਕਸਤ ਕਰਨ ਦੀ ਆਪਣੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਪਰ ਇਨ੍ਹਾਂ ਦਾਅਵਿਆਂ ਵਿੱਚ ਕਿੰਨੀ ਸੱਚਾਈ ਹੋਵੇਗੀ ਇਹ ਆਉਣ ਵਾਲਾ ਸਮਾਂ ਹੀ ਦੱਸੇਗਾ। 

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਦੌਰੇ ਨਾਲ ਜਿੱਥੇ ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਹੋਰ ਤੇਜ਼ੀ ਆਵੇਗੀ, ਉੱਥੇ ਹੀ ਇਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਵੀ ਖੁੱਲ੍ਹਣਗੇ। ਪਰ ਉੱਥੇ ਹੀ ਦੂਜੇ ਪਾਸੇ ਬੀਤੇ ਕੁਝ ਦਿਨਾਂ ਤੋਂ ਸੂਬੇ ਵਿੱਚ ਕੱਚੇ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਖਿਲਾਫ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ’ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜੋ ਕਿ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਹੇ ਹਨ। 

ਇਹ ਵੀ ਪੜ੍ਹੋ: ਸੰਘਣੀ ਧੁੰਦ ਦੀ ਪਸਰੀ ਚਾਦਰ ਕਾਰਨ ਜਨਜੀਵਨ ਪ੍ਰਭਾਵਿਤ, ਤਾਪਮਾਨ ਡਿੱਗਣ ਕਾਰਨ ਵਧੀ ਠੰਢ

Related Post