CM ਮਾਨ ਦੀ Video Row Live Updates : ਸ੍ਰੀ ਅਕਾਲ ਤਖਤ ਸਾਹਿਬ ਨੇ CM ਭਗਵੰਤ ਸਿੰਘ ਨੂੰ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਦਿੱਤਾ ਕਰਾਰ, ਪੰਜਾਬ ਕੈਬਨਿਟ ਸਮੇਤ ਸਾਰੇ ਸਿੱਖ ਵਿਧਾਇਕ ਤਲਬ

CM Mann Video Row Live Updates : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargajj) ਨੇ ਦੱਸਿਆ ਹੈ ਕਿ ਇਹ ਲੈਬ ਰਿਪੋਰਟ ਬਿਆਨ ਕਰਦੀ ਹੈ ਵੀਡੀਓ ਵਿੱਚ ਕਿਸੇ ਪ੍ਰਕਾਰ ਦੀ ਕੋਈ ਛੇੜਛਾੜ ਨਹੀਂ ਸੀ।

By  KRISHAN KUMAR SHARMA June 15th 2026 01:17 PM -- Updated: June 15th 2026 06:45 PM

Jun 15, 2026 06:45 PM

Jun 15, 2026 05:23 PM

ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ ਖਤਮ Sri Akal Takht Sahib ਦੀ ਫ਼ਸੀਲ ਤੋਂ ਇਤਿਹਾਸਕ ਫੈਸਲਾ | Punjabi News

CM Mann Video Row Live Updates : 

Jun 15, 2026 05:22 PM

ਮੁੱਖ ਮੰਤਰੀ ਭਗਵੰਤ ਸਿੰਘ ਨੂੰ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਕਰਾਰ; ਪੜ੍ਹੋ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀ ਕਿਹਾ

CM Mann Video Row Live Updates : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 15 ਜੂਨ 2026 (1 ਹਾੜ, ਨਾਨਕਸ਼ਾਹੀ ਸੰਮਤ 557) ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੁੜੇ ਕੁਝ ਮਾਮਲਿਆਂ 'ਤੇ ਵਿਸਥਾਰ ਨਾਲ ਵਿਚਾਰ ਕੀਤਾ ਗਿਆ ਹੈ।

ਜਥੇਦਾਰ ਸਾਹਿਬ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਮਤਾ ਪਾਸ ਕਰਕੇ ਉਨ੍ਹਾਂ ਸਾਰੇ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਨ੍ਹਾਂ ਨੇ ਇਸ ਕਾਨੂੰਨ ਦੇ ਹੱਕ ਵਿੱਚ ਦਸਤਖ਼ਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੁਮਾਇੰਦਿਆਂ ਨੂੰ ਪੰਥ ਸਾਹਮਣੇ ਆਪਣਾ ਪੱਖ ਸਪੱਸ਼ਟ ਕਰਨਾ ਹੋਵੇਗਾ।

ਜਥੇਦਾਰ ਗੜਗੱਜ ਨੇ ਕਿਹਾ ਕਿ ਇਕੱਤਰਤਾ ਵਿੱਚ ਮੁੱਖ ਮੰਤਰੀ ਵੱਲੋਂ ਗੁਰਦੁਆਰਿਆਂ ਦੀਆਂ ਗੋਲਕਾਂ ਬਾਰੇ ਕੀਤੀਆਂ ਗਈਆਂ ਟਿੱਪਣੀਆਂ 'ਤੇ ਵੀ ਗੰਭੀਰ ਚਿੰਤਾ ਜਤਾਈ ਗਈ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੀ ਮਰਿਆਦਾ ਅਤੇ ਸਤਿਕਾਰ ਸਿੱਖ ਕੌਮ ਲਈ ਸਰਵੋਪਰੀ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੀ ਹੈ।

ਉਨ੍ਹਾਂ ਇੱਕ ਵਿਵਾਦਤ ਵੀਡੀਓ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀਡੀਓ ਨੂੰ ਏਆਈ (AI) ਨਾਲ ਤਿਆਰ ਦੱਸਿਆ ਗਿਆ ਸੀ। ਜਥੇਦਾਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 27 ਜਨਵਰੀ ਨੂੰ ਇਸ ਸਬੰਧੀ ਲਿਖਤੀ ਰੂਪ ਵਿੱਚ ਜਾਣਕਾਰੀ ਅਤੇ ਮਾਨਤਾ ਪ੍ਰਾਪਤ ਲੈਬਾਂ ਦੇ ਵੇਰਵੇ ਮੰਗੇ ਗਏ ਸਨ, ਪਰ ਕੋਈ ਜਵਾਬ ਨਹੀਂ ਮਿਲਿਆ।

ਉਨ੍ਹਾਂ ਦਾਅਵਾ ਕੀਤਾ ਕਿ ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਪਣੇ ਪੱਧਰ 'ਤੇ ਜਾਂਚ ਕਰਵਾਈ ਗਈ, ਜਿਸ ਦੀ ਰਿਪੋਰਟ ਅਨੁਸਾਰ ਵੀਡੀਓ ਵਿੱਚ ਨਾ ਕੋਈ ਛੇੜਛਾੜ ਹੋਣ ਅਤੇ ਨਾ ਹੀ ਏਆਈ ਦੀ ਵਰਤੋਂ ਹੋਣ ਦੀ ਗੱਲ ਸਾਹਮਣੇ ਆਈ।

ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜ ਸਿੰਘ ਸਾਹਿਬਾਨ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਨ ਤੋਂ ਬਾਅਦ ਇਹ ਰਾਏ ਪ੍ਰਗਟ ਕੀਤੀ ਕਿ ਮੁੱਖ ਮੰਤਰੀ ਵੱਲੋਂ ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗਲਤ ਜਾਣਕਾਰੀ ਦਿੱਤੀ ਗਈ। ਇਸ ਆਧਾਰ 'ਤੇ ਇਕੱਤਰਤਾ ਵੱਲੋਂ ਮਤਾ ਪਾਸ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ "ਗੁਰੂ ਦੋਖੀ" ਅਤੇ "ਖਾਲਸਾ ਪੰਥ ਵਿਰੋਧੀ" ਕਰਾਰ ਦਿੱਤਾ ਗਿਆ ਅਤੇ ਖਾਲਸਾ ਪੰਥ (ਸਿੱਖ ਸੰਗਤ) ਨੂੰ ਭਗਵੰਤ ਸਿੰਘ ਨੂੰ ਮੂੰਹ ਨਾ ਲਾਉਣ ਦੀ ਅਪੀਲ ਕੀਤੀ ਗਈ।

ਉਨ੍ਹਾਂ ਕਿਹਾ ਕਿ ਸਿੱਖ ਪੰਥ ਨਾਲ ਜੁੜੇ ਮਸਲਿਆਂ 'ਤੇ ਪੰਥਕ ਮਰਿਆਦਾ ਅਤੇ ਸੰਸਥਾਵਾਂ ਦੀ ਸਰਬਉੱਚਤਾ ਨੂੰ ਕਾਇਮ ਰੱਖਣਾ ਹਰ ਸਿੱਖ ਦਾ ਫ਼ਰਜ਼ ਹੈ।

Jun 15, 2026 05:00 PM

ਸ੍ਰੀ ਅਕਾਲ ਤਖਤ ਸਾਹਿਬ ਨੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਦਿੱਤਾ ਕਰਾਰ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਖਾਲਸਾ ਪੰਥ ਨੂੰ ਭਗਵੰਤ ਮਾਨ ਨੂੰ ਮੂੰਹ ਨਾ ਲਾਉਣ ਲਈ ਕਿਹਾ

Jun 15, 2026 04:50 PM

CM Mann Video Row Live Updates : ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸੁਣਾਇਆ ਗਿਆ ਵੱਡਾ ਫੈਸਲਾ

CM Mann Video Row Live Updates : ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸੁਣਾਇਆ ਗਿਆ ਵੱਡਾ ਫੈਸਲਾ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਬੇਅਦਬੀ ਵਿਰੋਧੀ ਕਾਨੂੰਨ 'ਤੇ ਦਸਤਖਤ ਕਰਨ ਵਾਲੇ ਪੰਜਾਬ ਕੈਬਨਿਟ ਦੇ ਸਾਰੇ ਸਿੱਖ ਵਿਧਾਇਕਾਂ ਨੂੰ ਕੀਤਾ ਗਿਆ ਤਲਬ

Jun 15, 2026 04:47 PM

ਸਿੱਖ, ਪੰਥ, ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਸਰਬਉੱਚਤਾ ਨਾਲ ਕੋਈ ਸਮਝੌਤਾ ਨਹੀਂ ਕਰ ਸਕਦਾ : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

CM Mann Video Row Live Updates : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਇਤਿਹਾਸ ਸ਼ਹਾਦਤਾਂ, ਕੁਰਬਾਨੀਆਂ ਅਤੇ ਸੰਘਰਸ਼ਾਂ ਨਾਲ ਭਰਿਆ ਹੋਇਆ ਹੈ। ਗੁਰੂ ਅਰਜਨ ਦੇਵ ਜੀ ਦੀ ਸ਼ਾਂਤਮਈ ਸ਼ਹਾਦਤ ਤੋਂ ਲੈ ਕੇ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ, ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸਾ ਪੰਥ ਦੀ ਸਾਜਨਾ, ਚਾਰ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ, ਛੋਟੇ ਅਤੇ ਵੱਡੇ ਘੱਲੂਘਾਰੇ, ਅੰਗਰੇਜ਼ੀ ਹਕੂਮਤ ਖ਼ਿਲਾਫ਼ ਲੜਾਈਆਂ ਅਤੇ 1984 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਹਮਲੇ ਤੱਕ ਦਾ ਇਤਿਹਾਸ ਇਹ ਦਰਸਾਉਂਦਾ ਹੈ ਕਿ ਸਿੱਖ ਕੌਮ ਨੇ ਹਮੇਸ਼ਾ ਆਪਣੇ ਧਾਰਮਿਕ ਅਸੂਲਾਂ ਅਤੇ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਸਿੱਖ, ਪੰਥ, ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਸਰਬਉੱਚਤਾ ਨਾਲ ਕੋਈ ਸਮਝੌਤਾ ਨਹੀਂ ਕਰ ਸਕਦਾ। ਇਸ ਦੀ ਰੱਖਿਆ ਲਈ ਸਿੱਖ ਆਪਣਾ ਸਿਰ ਕੁਰਬਾਨ ਕਰ ਸਕਦੇ ਹਨ, ਪਰ ਕਿਸੇ ਵੀ ਸਰਕਾਰ ਜਾਂ ਤਾਕਤ ਵੱਲੋਂ ਇਸ ਸੰਸਥਾ ਨੂੰ ਚੁਣੌਤੀ ਦੇਣਾ ਪੰਥ ਲਈ ਕਦੇ ਵੀ ਪ੍ਰਵਾਨ ਨਹੀਂ ਹੋਵੇਗਾ।

ਗਿਆਨੀ ਗੜਗੱਜ ਨੇ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਨਾਲ ਸਬੰਧਤ ਕਾਨੂੰਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਨਾ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਨਾ ਹੀ ਪੰਥ ਦੀਆਂ ਹੋਰ ਧਾਰਮਿਕ ਸੰਸਥਾਵਾਂ ਅਤੇ ਸੰਪਰਦਾਵਾਂ ਨਾਲ ਕੋਈ ਸਲਾਹ-ਮਸ਼ਵਰਾ ਕੀਤਾ ਗਿਆ।

ਉਨ੍ਹਾਂ ਕਿਹਾ ਕਿ 6 ਅਪ੍ਰੈਲ 2026 ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ ਪੰਥਕ ਇਕੱਤਰਤਾ ਦੌਰਾਨ ਸਰਬਸੰਮਤੀ ਨਾਲ ਇਹ ਮਤਾ ਪਾਸ ਕੀਤਾ ਗਿਆ ਸੀ ਕਿ ਪੰਥ ਦੀ ਸਹਿਮਤੀ ਤੋਂ ਬਿਨਾਂ ਕੋਈ ਵੀ ਅਜਿਹਾ ਕਾਨੂੰਨ ਮਨਜ਼ੂਰ ਨਹੀਂ ਕੀਤਾ ਜਾਵੇਗਾ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ 11 ਅਪ੍ਰੈਲ ਨੂੰ ਕੈਬਨਿਟ ਵਿੱਚ ਇਸ ਨੂੰ ਮਨਜ਼ੂਰੀ ਦਿੱਤੀ ਅਤੇ 13 ਅਪ੍ਰੈਲ 2026 ਨੂੰ ਪੰਜਾਬ ਵਿਧਾਨ ਸਭਾ ਵਿੱਚ ਪਾਸ ਕਰਵਾ ਦਿੱਤਾ, ਜਿਸ ਤੋਂ ਬਾਅਦ ਇਸ ਨੂੰ ਰਾਜਪਾਲ ਦੀ ਮਨਜ਼ੂਰੀ ਲਈ ਭੇਜਿਆ ਗਿਆ।

ਉਨ੍ਹਾਂ ਕਿਹਾ ਕਿ ਪੰਥਕ ਮਾਮਲਿਆਂ ਵਿੱਚ ਸਿੱਖ ਸੰਸਥਾਵਾਂ ਦੀ ਰਾਇ ਨੂੰ ਨਜ਼ਰਅੰਦਾਜ਼ ਕਰਨਾ ਠੀਕ ਨਹੀਂ ਹੈ ਅਤੇ ਅਜਿਹੇ ਮਸਲਿਆਂ 'ਤੇ ਸਿੱਖ ਪੰਥ ਦੀ ਭਾਵਨਾ ਅਤੇ ਮਰਜ਼ੀ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।

ਅਪਡੇਟ ਜਾਰੀ....

Jun 15, 2026 04:42 PM

ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਸੁਣਾ ਰਹੇ ਫੈਸਲਾ

Jun 15, 2026 04:35 PM

CM Mann Video Row Live Updates : ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ ਖਤਮ

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਸਿੰਘ ਸਾਹਿਬਾਨ

ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੰਬੋਧਨ ਕਰਨਗੇ ਗਿਆਨੀ ਕੁਲਦੀਪ ਸਿੰਘ ਗੜਗੱਜ

ਚੰਦ ਪਲਾਂ ਚ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੰਬੋਧਨ ਕਰਨਗੇ ਗਿਆਨੀ ਗੜਗੱਜ

Jun 15, 2026 03:41 PM

CM Mann Video Row Live Updates : ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ਼ੁਰੂ

ਇਕੱਤਰਤਾ ਵਿੱਚ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ, ਗਿਆਨੀ ਅਮਰਜੀਤ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗਿਆਨੀ ਪਰਵਿੰਦਰ ਪਾਲ ਸਿੰਘ ਬੁੱਟਰ, ਗਿਆਨੀ ਕੇਵਲ ਸਿੰਘ ਸ਼ਾਮਲ ਹਨ।

Jun 15, 2026 03:33 PM

Sacrilege Law ਅਤੇ ਕਥਿਤ Viral Video ਵਧਾਏਗੀ CM Bhagwant Mann ਦੀਆਂ ਮੁਸ਼ਕਿਲਾਂ ! | Punjabi News

Jun 15, 2026 03:26 PM

CM Mann Video Row Live Updates : ਪੰਜ ਮਿੰਟ 'ਚ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੁਣਾਇਆ ਜਾਵੇਗਾ ਵੱਡਾ ਫੈਸਲਾ


Jun 15, 2026 02:19 PM

CM Mann ਦੀ ਵੀਡੀਓ 'ਤੇ ਆਈ Lab Report, ਦੇਖੋ ਕੌਣ ਕੀ ਕਹਿ ਰਿਹਾ | Punjabi News | Giani Kuldeep Singh Gargaj

(CM Mann Video Row Live Updates)

Jun 15, 2026 02:18 PM

CM Mann ਦੀ ਵੀਡੀਓ ਬਾਰੇ ਆ ਗਈ ਲੈਬਾਂ ਦੀ ਰਿਪੋਰਟ, ਜਥੇਦਾਰ Kuldeep Singh Gargaj ਨੇ ਕਰ'ਤਾ ਚੈਲੰਜ

CM Mann Video Row Live Updates

Jun 15, 2026 02:17 PM

ਮੁੱਖ ਮੰਤਰੀ ਮਾਨ ਨੇ ਜਾਂਚ ਲਈ ਲੈਬੋਰਟਰੀਆਂ ਦੇ ਨਾਮ ਅੱਜ ਤੱਕ ਨਹੀਂ ਸੁਝਾਏ : ਜਥੇਦਾਰ ਸਾਹਿਬ

CM Mann Video Row Live Updates : ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਫੋਰੈਂਸਿਕ ਲੈਬੋਰੇਟਰੀਆਂ ਦੇ ਨਾਮ ਸੁਝਾਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭੇਜਿਆ ਗਿਆ ਪੱਤਰ। ਪਰੰਤੂ ਅੱਜ ਤੱਕ ਉਨ੍ਹਾਂ ਵੱਲੋਂ ਇੱਕ ਵੀ ਲੈਬ ਦਾ ਨਾਮ ਨਹੀਂ ਸੁਝਾਇਆ ਗਿਆ, ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਪੱਧਰ ਉੱਤੇ ਭਾਰਤ ਸਰਕਾਰ ਦੀਆਂ ਮਾਨਤਾ ਪ੍ਰਾਪਤ ਦੋ ਫੋਰੈਂਸਿਕ ਜਾਂਚ ਏਜੰਸੀਆਂ ਪਾਸੋਂ ਜਾਂਚ ਕਰਵਾਈ, ਜਿਨ੍ਹਾਂ ਦੋਵਾਂ ਦੀ ਰਿਪੋਰਟਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਇਤਰਾਜ਼ਯੋਗ ਵੀਡੀਓ ਸਹੀ ਪਾਈ ਗਈ ਹੈ।

Jun 15, 2026 02:13 PM

Big Breaking - ਸੀਐਮ ਭਗਵੰਤ ਮਾਨ ਦੀ ਕਥਿਤ ਵੀਡੀਓ ਦੀ ਫੋਰੈਂਸਿਕ ਰਿਪੋਰਟ ਕੀ ਕਹਿੰਦੀ ਹੈ...ਵੇਖੋ ਤੇ ਖੁਦ ਪੜ੍ਹੋ

CM Mann Video Row Live Updates

ਜਨਰੇਟਿਵ AI ਸਮੱਗਰੀ ਹੋਣ ਦੇ ਕੋਈ ਫੋਰੈਂਸਿਕ ਸੰਕੇਤ ਨਹੀਂ ਮਿਲੇ

ਵੀਡੀਓ ਵਿੱਚ ਮੌਜੂਦਾ ਜਨਰੇਟਿਵ AI ਤਕਨਾਲੋਜੀ ਨਾਲ ਜੁੜੇ ਆਮ ਦ੍ਰਿਸ਼ਟੀਗਤ ਨਿਸ਼ਾਨ, ਜਿਵੇਂ ਕਿ ਕਿਨਾਰਿਆਂ ਦਾ ਵਿਗੜਨਾ (edge-warping), ਸਮੇਂ ਦੇ ਨਾਲ ਚਿੱਤਰਾਂ ਦਾ ਬਦਲਣਾ (temporal morphing), ਭੌਤਿਕ ਵਸਤੂਆਂ ਦਾ ਇੱਕ-ਦੂਜੇ ਵਿੱਚ ਘੁਸਣਾ (physical clipping), ਟੈਕਸਚਰ ਦਾ ਫੈਲਣਾ (texture bleeding) ਜਾਂ ਸਰੀਰਕ ਬਣਤਰਾਂ ਵਿੱਚ ਗੜਬੜ (anatomical inconsistencies), ਨਹੀਂ ਪਾਏ ਗਏ।

ਵਿਹਾਰਕ ਅਤੇ ਵਾਤਾਵਰਣਕ ਹਕੀਕਤਪੂਰਨਤਾ ਬਹੁਤ ਉੱਚ ਪੱਧਰ ਦੀ ਪਾਈ ਗਈ:

ਵਿਸ਼ੇ, ਰੋਸ਼ਨੀ ਦੇ ਸਰੋਤਾਂ, ਪਰਛਾਵਿਆਂ ਅਤੇ ਭੌਤਿਕ ਵਸਤੂਆਂ ਦਰਮਿਆਨ ਹੋਣ ਵਾਲੀਆਂ ਕ੍ਰਿਆਵਾਂ ਅਸਲ ਦੁਨੀਆ ਦੇ ਭੌਤਿਕ ਅਤੇ ਪ੍ਰਕਾਸ਼ਕੀ ਨਿਯਮਾਂ ਦੇ ਅਨੁਕੂਲ ਹਨ।

ਪੁਸ਼ਟੀਕਰਨ ਨਾਲ ਸੰਬੰਧਿਤ ਸੀਮਾਵਾਂ:

ਕੋਈ ਵੀ ਮੈਟਾਡੇਟਾ, ਤਕਨੀਕੀ ਨਿਸ਼ਾਨ ਜਾਂ ਦ੍ਰਿਸ਼ਟੀਗਤ ਸੰਕੇਤ ਨਹੀਂ ਮਿਲੇ ਜੋ ਇਹ ਦਰਸਾਉਣ ਕਿ ਵੀਡੀਓ ਕਿਸੇ ਖਾਸ AI ਪਲੇਟਫਾਰਮ ਦੁਆਰਾ ਤਿਆਰ ਕੀਤੀ ਗਈ ਹੈ। ਹਾਲਾਂਕਿ, ਕਿਉਂਕਿ ਮੈਟਾਡੇਟਾ ਮਿਟਾਇਆ ਜਾਂ ਹਟਾਇਆ ਗਿਆ ਹੈ (ਸੰਭਵਤ: ਟ੍ਰਾਂਸਫਰ ਜਾਂ ਕੰਪ੍ਰੈਸ਼ਨ ਦੌਰਾਨ), ਇਸ ਲਈ ਸਿਰਫ਼ ਸਾਫਟਵੇਅਰ ਜਾਂਚ ਦੇ ਆਧਾਰ 'ਤੇ ਦੁਨੀਆ ਭਰ ਦੇ ਸਾਰੇ ਤੀਜੇ ਪੱਖ ਦੇ AI ਐਡਿਟਿੰਗ ਸਾਫਟਵੇਅਰਾਂ ਦੀ ਵਰਤੋਂ ਨੂੰ ਪੂਰੀ ਤਰ੍ਹਾਂ ਨਕਾਰਿਆ ਨਹੀਂ ਜਾ ਸਕਦਾ।

ਅੰਤਿਮ ਨਤੀਜਾ

ਜਾਂਚ ਅਨੁਸਾਰ ਇਹ ਵੀਡੀਓ ਇੱਕ ਆਮ ਡਿਜ਼ੀਟਲ ਕੈਮਰੇ ਜਾਂ ਡਿਵਾਈਸ ਨਾਲ ਰਿਕਾਰਡ ਕੀਤੀ ਗਈ ਵੀਡੀਓ ਨਾਲ ਮੇਲ ਖਾਂਦੀ ਹੈ। ਜਾਂਚ ਦੌਰਾਨ ਵੀਡੀਓ ਵਿੱਚ ਕਿਸੇ ਵੀ ਤਰ੍ਹਾਂ ਦੀ ਕ੍ਰਿਤ੍ਰਿਮ (Synthetic) ਤਿਆਰੀ ਜਾਂ ਮਹੱਤਵਪੂਰਨ ਛੇੜਛਾੜ ਦੇ ਕੋਈ ਦ੍ਰਿਸ਼ਟੀਗਤ ਜਾਂ ਫੋਰੈਂਸਿਕ ਸਬੂਤ ਨਹੀਂ ਮਿਲੇ। ਇਸ ਲਈ ਜਾਂਚ ਵਿੱਚ ਅਜਿਹਾ ਕੋਈ ਸੰਕੇਤ ਸਾਹਮਣੇ ਨਹੀਂ ਆਇਆ, ਜੋ ਵੀਡੀਓ ਦੇ AI ਰਾਹੀਂ ਬਣਾਏ ਜਾਂ ਨਕਲੀ ਹੋਣ ਦੀ ਪੁਸ਼ਟੀ ਕਰੇ।

ਪੂਰੀ ਰਿਪੋਰਟ ਵੇਖਣ ਲਈ ਕਰੋ ਕਲਿੱਕ....

Jun 15, 2026 01:55 PM

Big Breaking - ਸ੍ਰੀ ਅਕਾਲ ਤਖਤ ਸਾਹਿਬ ਵਿਖੇ 2:30 ਵਜੇ ਸੱਦੀ ਗਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ

CM Mann Video Row Live Updates : ਸ੍ਰੀ ਅਕਾਲ ਤਖਤ ਸਾਹਿਬ 'ਤੇ ਪੰਜ ਸਿੰਘ ਸਾਹਿਬ ਦੀ ਹੰਗਾਮੀ ਮੀਟਿੰਗ ਸੱਦੀ ਗਈ ਸੀ ਹੈ। ਇਹ ਮੀਟਿੰਗ 2.30 ਵਜੇ ਦੇ ਕਰੀਬ ਸ਼ੁਰੂ ਹੋਵੇਗੀ। ਜਾਣਕਾਰੀ ਅਨੁਸਾਰ, ਮੀਟਿੰਗ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਹੋਣ ਵਾਲੀ ਮੀਟਿੰਗ 'ਚ ਭਗਵੰਤ ਮਾਨ ਦੀ ਵਾਇਰਲ ਵੀਡੀਓ, ਬੇਅਦਬੀ ਕਾਨੂੰਨ ਅਤੇ ਭਾਈ ਰਾਜੋਆਣਾ ਸਬੰਧੀ ਹੋਣਗੀਆਂ ਵਿਚਾਰਾਂ। ਉਪਰੰਤ, ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਵੱਡਾ ਫੈਸਲਾ ਸੁਣਾਇਆ ਜਾ ਸਕਦਾ ਹੈ।

Jun 15, 2026 01:48 PM

ਪੰਜਾਬ ਸਰਕਾਰ ਦੇ ਬੇਅਦਬੀ ਵਿਰੋਧੀ ਕਾਨੂੰਨ ਖਿਲਾਫ਼ ਵੀ ਕੀਤੀ ਜਾ ਰਹੀ ਚਰਚਾ

CM Mann Video Row Live Updates : ਦੱਸ ਦਈਏ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜਾਗਤ ਜੋਤ ਸੁਰੱਖਿਆ ਐਕਟ 2026 ਦੀਆਂ ਇਤਰਾਜ਼ਯੋਗ ਮਦਾਂ ਦੇ ਮਾਮਲੇ 'ਤੇ ਵੀ ਸਿੱਖ ਜਥੇਬੰਦੀਆਂ ਵੱਲੋਂ ਚਰਚਾ ਕੀਤੀ ਜਾ ਰਹੀ ਹੈ।

Jun 15, 2026 01:45 PM

CM Mann ਦੀ ਵੀਡੀਓ ਬਾਰੇ ਆ ਗਈ ਲੈਬਾਂ ਦੀ ਰਿਪੋਰਟ, ਜਥੇਦਾਰ Kuldeep Singh Gargaj ਨੇ ਕਰ'ਤਾ ਚੈਲੰਜ

CM Mann Video Row Live Updates

Jun 15, 2026 01:43 PM

ਵੀਡੀਓ ਨੂੰ ਲੈ ਕੇ ਕਈ ਜਾਂਚ ਰਿਪੋਰਟਾਂ ਆ ਚੁੱਕੀਆਂ ਹਨ : ਜਥੇਦਾਰ ਕੁਲਦੀਪ ਸਿੰਘ ਗੜਗੱਜ

CM Mann Video Row Live Updates : ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਸਾਹਿਬ ਦੀ ਤਸਵੀਰ ਉੱਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਰਾਬ ਦੇ ਗਿਲਾਸ ਵਿਚੋਂ ਸ਼ਰਾਬ ਦੇ ਛਿੱਟੇ ਮਾਰਨ ਸਬੰਧੀ ਵਾਇਰਲ ਹੋਈ ਵੀਡੀਓ ਬਾਰੇ ਕਈ ਲੈਬਾਂ ਦੀਆਂ ਰਿਪੋਰਟਾਂ ਆ ਚੁੱਕੀਆਂ ਹਨ, ਜਿਨ੍ਹਾਂ ਵਿੱਚ ਇਸ ਵੀਡੀਓ ਨੂੰ ਸਹੀ ਦੱਸਿਆ ਗਿਆ ਹੈ ਅਤੇ ਇਸ ਮਾਮਲੇ ’ਤੇ ਚਰਚਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੀਡੀਓ ਦੀ ਜਾਂਚ ਹੋ ਚੁੱਕੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਵੀ ਪਹੁੰਚਿਆ ਸੀ। ਦੋਸ਼ ਲਗਾਇਆ ਗਿਆ ਸੀ ਕਿ ਉਹ ਗੁਰੂ ਸਾਹਿਬਾਨ ਦੀ ਤਸਵੀਰ ਦੇ ਸਾਹਮਣੇ ਸ਼ਰਾਬ ਦਾ ਗਿਲਾਸ ਫੜੇ ਹੋਏ ਨਜ਼ਰ ਆ ਰਹੇ ਹਨ ਅਤੇ ਗਿਲਾਸ ਵਿਚੋਂ ਸ਼ਰਾਬ ਦੇ ਛਿੱਟੇ ਤਸਵੀਰ ਉੱਤੇ ਪੈਂਦੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਲੈਬ ਦੀ ਰਿਪੋਰਟ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਚੁੱਕੀ ਹੈ, ਜਿਸ ’ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਲੈਬ ਰਿਪੋਰਟ ਅਨੁਸਾਰ ਇਹ ਵੀਡੀਓ ਨਾ ਤਾਂ AI ਰਾਹੀਂ ਬਣਾਈ ਗਈ ਹੈ ਅਤੇ ਨਾ ਹੀ ਇਸ ਨਾਲ ਕੋਈ ਐਡਿਟਿੰਗ ਜਾਂ ਛੇੜਛਾੜ ਕੀਤੀ ਗਈ ਹੈ, ਸਗੋਂ ਇਸ ਨੂੰ ਅਸਲੀ ਵੀਡੀਓ ਦੱਸਿਆ ਗਿਆ ਹੈ।

Jun 15, 2026 01:41 PM

CM Mann Video Row Live Updates : ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੁਣਾਇਆ ਜਾਵੇਗਾ ਸਖਤ ਫੈਸਲਾ

ਲੈਬ ਰਿਪੋਰਟ ਆਉਣ ਪਿੱਛੋਂ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਮੁਸ਼ਕਿਲਾਂ ਵਿੱਚ ਵੀ ਵਾਧਾ ਹੁੰਦਾ ਵਿਖਾਈ ਦੇ ਰਿਹਾ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਅੱਜ ਸਮੂੰਹ ਸਿੱਖ ਪੰਥ ਦੀਆਂ ਜਥੇਬੰਦੀਆਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਲੈਬ ਰਿਪੋਰਟ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇ ਪੰਥ ਦਾ ਆਦੇਸ਼ ਹੋਇਆ ਤਾਂ ਅੱਜ ਹੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਕੀਤੀ ਜਾਵੇਗੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸਖਤ ਫੈਸਲਾ ਸੁਣਾਇਆ ਜਾਵੇਗਾ।

Jun 15, 2026 01:37 PM

CM Mann Video Row Live Updates : ਵਿਵਾਦਤ ਵੀਡੀਓ ਨੂੰ ਲੈ ਕੇ ਪਹਿਲਾਂ ਕੀਤਾ ਗਿਆ ਸੀ ਤਲਬ

ਦੱਸ ਦਈਏ ਕਿ ਪਹਿਲਾਂ ਇਸੇ ਮਹੀਨੇ ਇਸ ਮਾਮਲੇ ਵਿੱਚ ਜਨਵਰੀ ਮਹੀਨੇ ਸੀਐਮ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਤਲਬ ਵੀ ਕੀਤਾ ਗਿਆ ਸੀ।

ਸੀਐਮ ਨੂੰ ਤਲਬ ਕਰਨ ਦੌਰਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਸੀ ਕਿ ਮੁੱਖ ਮੰਤਰੀ ਦੀਆਂ ਕਈ ਵੀਡੀਓਜ਼ ਨੂੰ ਲੈ ਕੇ ਉਨ੍ਹਾਂ ਕੋਲ ਸ਼ਿਕਾਇਤਾਂ ਵੀ ਪੁੱਜੀਆਂ ਹਨ, ਜੋ ਕਿ ਕਈ ਵੱਡੇ-ਵੱਡੇ ਲੋਕਾਂ ਵੱਲੋਂ ਕੀਤੀਆਂ ਗਈਆਂ ਹਨ।

ਇਨ੍ਹਾਂ ਵੀਡੀਓਜ਼ ਵਿੱਚ ਕਥਿਤ ਤੌਰ 'ਤੇ ਭਗਵੰਤ ਮਾਨ ਦੇ ਸ਼ਰਾਬ ਪੀਣ ਅਤੇ 10 ਗੁਰੂ ਸਾਹਿਬਾਨ ਦੀਆਂ ਤਸਵੀਰਾਂ 'ਤੇ ਦਾਰੂ ਦੇ ਛਿੱਟੇ ਮਾਰਨ ਦੇ ਦ੍ਰਿਸ਼ ਵਿਖਾਈ ਦਿੱਤੇ ਹਨ। ਨਾਲ ਹੀ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ 'ਤੇ ਵੀ ਕੋਝੀ ਹਰਕਤ ਕੀਤੀ ਗਈ। ਇਹ ਅਤਿ ਘਟੀਆ ਕਾਰਵਾਈ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਹਮਲਾ ਹੈ। ਉਨ੍ਹਾਂ ਕਿਹਾ ਸੀ ਕਿ ਇਹ ਜੋ ਵੀ ਵੀਡੀਓਜ਼ ਹਨ, ਇਨ੍ਹਾਂ ਦੀ ਸਖਤ ਤੋਂ ਸਖਤ ਜਾਂਚ ਕੀਤੀ ਜਾਵੇਗੀ ਅਤੇ ਸਖਤ ਕਾਰਵਾਈ ਕਰਾਂਗੇ।

Jun 15, 2026 01:33 PM

ਵੀਡੀਓ ਨਾ ਤਾਂ AI ਰਾਹੀਂ ਬਣੀ, ਨਾ ਹੀ ਕੋਈ ਐਡਿਟਿੰਗ ਜਾਂ ਛੇੜਛਾੜ ਹੋਈ : ਜਥੇਦਾਰ ਕੁਲਦੀਪ ਸਿੰਘ ਗੜਗੱਜ

CM ਮਾਨ ਦੀ Video Row Live Updates : ਗੁਰੂ ਸਾਹਿਬ ਦੀ ਤਸਵੀਰ 'ਤੇ ਕਥਿਤ ਤੌਰ 'ਤੇ ਸ਼ਰਾਬ ਦੇ ਛਿੱਟੇ ਮਾਰਨ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਨੇ ਕਿਹਾ ਹੈ ਕਿ ਲੈਬ ਰਿਪੋਰਟ ਉਨ੍ਹਾਂ ਕੋਲ ਪਹੁੰਚ ਚੁੱਕੀ ਹੈ ਅਤੇ ਪਹਿਲਾਂ ਵੀ ਵੀਡੀਓ ਨੂੰ ਲੈ ਕੇ ਕਈ ਜਾਂਚ ਰਿਪੋਰਟਾਂ ਆ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਵੀਡੀਓ ਨਾ ਤਾਂ AI ਰਾਹੀਂ ਬਣੀ, ਨਾ ਹੀ ਕੋਈ ਐਡਿਟਿੰਗ ਜਾਂ ਛੇੜਛਾੜ ਹੋਈ ਹੋਈ।

Jun 15, 2026 01:31 PM

Bhagwant Mann ਦੀ ਕਥਿਤ ਵੀਡੀਓ 'ਤੇ Jathedar Kuldeep Singh Gargaj ਦਾ ਵੱਡਾ ਬਿਆਨ | Punjabi News

CM Mann Video Row : ਮੁੱਖ ਮੰਤਰੀ ਭਗਵੰਤ ਮਾਨ ਦਾ ਕਥਿਤ ਵੀਡੀਓ ਵਿਵਾਦ ਮਾਮਲੇ ਵਿੱਚ ਮੁਸ਼ਕਿਲਾਂ ਵਿੱਚ ਵਾਧਾ ਹੁੰਦਾ ਵਿਖਾਈ ਦੇ ਰਿਹਾ ਹੈ। ਗੁਰੂ ਸਾਹਿਬ ਦੇ ਅਪਮਾਨ ਨੂੰ ਲੈ ਕੇ ਕਥਿਤ ਵੀਡੀਓ ਬਾਰੇ ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib) ਵਿਖੇ ਲੈਬ ਰਿਪੋਰਟ ਪਹੁੰਚ ਚੁੱਕੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargajj) ਨੇ ਦੱਸਿਆ ਹੈ ਕਿ ਇਹ ਲੈਬ ਰਿਪੋਰਟ ਬਿਆਨ ਕਰਦੀ ਹੈ ਵੀਡੀਓ ਵਿੱਚ ਕਿਸੇ ਪ੍ਰਕਾਰ ਦੀ ਕੋਈ ਛੇੜਛਾੜ ਨਹੀਂ ਸੀ। 

ਸ੍ਰੀ ਗੁਰੂ ਗ੍ਰੰਥ ਸਾਹਿਬ ਜਾਗਤ ਜੋਤ ਸੁਰੱਖਿਆ ਐਕਟ-2026 ਦੀਆਂ ਤਿਆਰ ਕੀਤੀਆਂ ਗਈਆਂ ਇਤਰਾਜ਼ਯੋਗ ਮੱਦਾਂ ਨੂੰ ਲੈ ਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਅਹਿਮ ਮੀਟਿੰਗ ਸੱਦੀ ਗਈ। ਮੀਟਿੰਗ ਸਵੇਰੇ ਕਰੀਬ 11 ਵਜੇ ਹੋਈ, ਜਿਸ ਵਿੱਚ ਸਮੁੱਚੀਆਂ ਸਿੱਖ ਜਥੇਬੰਦੀਆਂ, ਕਾਰ ਸੇਵਾ ਸੰਪਰਦਾਵਾਂ, ਟਕਸਾਲਾਂ, ਫੈਡਰੇਸ਼ਨਾਂ, ਸਿੱਖ ਵਿਦਵਾਨਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਕੌਮ ਨਾਲ ਜੁੜੇ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜਾਗਤ ਜੋਤ ਸੁਰੱਖਿਆ ਐਕਟ-2026 ਦੀਆਂ ਇਤਰਾਜ਼ਯੋਗ ਧਾਰਾਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਗੁਰੂ ਮਹਾਰਾਜ ਦੀ ਕਿਰਪਾ ਨਾਲ ਸਮੁੱਚਾ ਪੰਥ ਇਕਜੁੱਟ ਹੋ ਕੇ ਕੌਮ ਦੇ ਚੰਗੇ ਭਵਿੱਖ ਲਈ ਸਾਂਝੀ ਰਣਨੀਤੀ ਤਿਆਰ ਕੀਤੀ।

ਗਿਆਨੀ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ ਅਤੇ ਇਸ ਦੀ ਮਰਿਆਦਾ, ਸ਼ਾਨ ਅਤੇ ਸੁਤੰਤਰਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਾ ਕੋਈ ਪਹਿਲਾਂ ਅੜਿਆ ਹੈ ਅਤੇ ਨਾ ਹੀ ਕੋਈ ਇਸ ਦੀ ਮਰਿਆਦਾ ਨੂੰ ਝੁਕਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਗੁਰੂ ਸਾਹਿਬ ਦਾ ਸਦੀਵੀ ਤਖ਼ਤ ਹੈ ਅਤੇ ਇਸ ਦੇ ਸਨਮਾਨ ਦੀ ਰੱਖਿਆ ਲਈ ਪੂਰਾ ਪੰਥ ਹਮੇਸ਼ਾ ਇੱਕਜੁੱਟ ਰਹੇਗਾ।

ਅੰਤ ਵਿੱਚ ਉਨ੍ਹਾਂ ਸਮੁੱਚੀ ਸੰਗਤ ਨੂੰ ਪੰਥਕ ਏਕਤਾ ਬਣਾਈ ਰੱਖਣ ਅਤੇ ਕੌਮ ਦੇ ਹਿੱਤਾਂ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਖਬਰ ਅਪਡੇਟ ਜਾਰੀ...

Related Post