CM Mann Warn Farmers : ਹੁਣ ਧਰਨਾ-ਪ੍ਰਦਰਸ਼ਨ ਕਰਨ ਵਾਲਿਆਂ ਦੀ ਨਹੀਂ ਖ਼ੈਰ! CM ਮਾਨ ਨੇ ਕਿਸਾਨਾਂ ਨੂੰ ਦਿੱਤੀ ਸਿੱਧੀ ਚੇਤਾਵਨੀ
Kisan Protest : ਮੁੱਖ ਮੰਤਰੀ ਭਗਵੰਤ ਮਾਨ ਨੇ ਅਜਿਹਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਸੜਕਾਂ ਜਾਮ, ਰੇਲਾਂ ਰੋਕਣਾ, ਧਰਨੇ ਜਾਂ ਹੜਤਾਲਾਂ ਆਮ ਲੋਕਾਂ ਖਿਲਾਫ਼ ਮੰਨੀਆਂ ਜਾਣਗੀਆਂ, ਜਿਸ ਲਈ ਧਰਨਾਕਾਰੀਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
CM Mann Warn Farmers : ਪੰਜਾਬ ਵਿੱਚ ਸਰਕਾਰ ਖਿਲਾਫ਼ ਹੁਣ ਧਰਨਾ-ਪ੍ਰਦਰਸ਼ਨ ਕਰਨ ਵਾਲਿਆਂ ਦੀ ਖੈਰ ਨਹੀਂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅਜਿਹਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਸੜਕਾਂ ਜਾਮ, ਰੇਲਾਂ ਰੋਕਣਾ, ਧਰਨੇ ਜਾਂ ਹੜਤਾਲਾਂ ਆਮ ਲੋਕਾਂ ਖਿਲਾਫ਼ ਮੰਨੀਆਂ ਜਾਣਗੀਆਂ, ਜਿਸ ਲਈ ਧਰਨਾਕਾਰੀਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਚੇਤਾਵਨੀ ਸੰਯੁਕਤ ਕਿਸਾਨ ਮੋਰਚੇ ਵੱਲੋਂ 7 ਮਈ ਨੂੰ ਕੀਤੇ ਜਾ ਰਹੇ ਚੱਕਾ ਜਾਮ ਦੇ ਐਲਾਨ ਦੇ ਮੱਦੇਨਜ਼ਰ ਦਿੱਤੇ ਹਨ।
ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ 'ਐਕਸ' 'ਤੇ ਲਿਖਿਆ, ''ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ,ਧਰਨੇ ਜਾਂ ਹੜਤਾਲਾਂ ..ਪਬਲਿਕ ਦੇ ਵਿਰੁੱਧ ਮੰਨੇ ਜਾਣਗੇ..ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਧਿਆਨ ਦੇਣ..ਵਿਰੋਧ ਕਰਨ ਦੇ ਹੋਰ ਵੀ ਤਰੀਕੇ ਹਨ ਸਿਰਫ਼ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ ..ਵਰਨਾ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ.. ਪੰਜਾਬ ਦੇ ਮਿਹਨਤੀ ਲੋਕਾਂ ਦੇ ਹਿੱਤ ਚ ਜਾਰੀ…''

ਦੱਸ ਦਈਏ ਕਿ ਅੱਜ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨੇ 6 ਮਈ ਨੂੰ ਸ਼ੰਭੂ ਪੁਲਿਸ ਸਟੇਸ਼ਨ ਦੇ ਬਾਹਰ 'ਜ਼ਬਰਦਸਤੀ ਵਿਰੋਧੀ ਧਰਨਾ' ਦਾ ਸੱਦਾ ਦਿੱਤਾ ਸੀ। ਪਰ ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਪੁਲਿਸ ਸਟੇਸ਼ਨ ਦੀ ਘੇਰਾਬੰਦੀ ਤੋਂ ਪਹਿਲਾਂ ਪੁਲਿਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਪੁਲਿਸ ਨੇ ਡੱਲੇਵਾਲ ਦੇ ਪੁੱਤਰ ਨੂੰ ਵੀ ਡਿਟੇਨ ਕਰਕੇ ਥਾਣੇ ਲੈ ਕੇ ਚੱਲੀ ਗਈ ਹੈ। ਇਨ੍ਹਾਂ ਹੀ ਨਹੀਂ ਪੁਲਿਸ ਨੇ ਗੁਰਦਾਸਪੁਰ, ਅੰਮ੍ਰਿਤਸਰ, ਬਟਾਲਾ ਜਲੰਧਰ ਮੁਕਤਸਰ ਅਤੇ ਫਰੀਦਕੋਟ ’ਚ ਛਾਪਿਆ ਵੀ ਮਾਰਿਆ ਹੈ। ਨਾਲ ਹੀ ਕਿਸਾਨ ਆਗੂ ਬਲਵੰਤ ਸਿੰਘ ਅਤੇ ਬੀਕੇਯੂ ਸਿੱਧੂਪੁਰ ਦੇ ਸੂਬਾ ਪ੍ਰਧਾਨ ਕਾਕਾ ਸਿੰਘ ਕੋਟੜਾ ਨੂੰ ਡਿਟੇ ਕੀਤਾ ਗਿਆ ਹੈ।
ਖਬਰ ਅਪਡੇਟ ਜਾਰੀ...