ਵਾਰਿਸ ਪੰਜਾਬ ਜਥੇਬੰਦੀ ਦਾ ਨਾਂਅ ਲਏ ਬਗੈਰ CM ਮਾਨ ਦਾ ਪੰਜਾਬੀਆਂ ਨੂੰ ਪਹਿਲਾ ਸੰਬੋਧਨ
'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਸਸਪੈਂਸ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਹਾਲ ਹੀ 'ਚ ਪੰਜਾਬ ਪੁਲਿਸ ਦੀਆਂ ਕਾਰਵਾਈਆਂ ਤੋਂ ਬਾਅਦ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦਾ ਨਾਂਅ ਲਏ ਬੇਗੈਰ 'ਵਾਰਿਸ ਪੰਜਾਬ ਦੇ' ਜਥੇਬੰਦੀ 'ਤੇ ਨਿਸ਼ਾਨਾ ਸਾਧਿਆ ਹੈ।

ਚੰਡੀਗੜ੍ਹ: 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਸਸਪੈਂਸ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਹਾਲ ਹੀ 'ਚ ਪੰਜਾਬ ਪੁਲਿਸ ਦੀਆਂ ਕਾਰਵਾਈਆਂ ਤੋਂ ਬਾਅਦ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦਾ ਨਾਂਅ ਲਏ ਬੇਗੈਰ 'ਵਾਰਿਸ ਪੰਜਾਬ ਦੇ' ਜਥੇਬੰਦੀ 'ਤੇ ਨਿਸ਼ਾਨਾ ਸਾਧਿਆ ਹੈ।
CM ਮਾਨ ਨੇ ਸੂਬਾ ਵਾਸੀਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹਾਲ ਹੀ ਦੇ ਪੁਲਿਸ ਅਪ੍ਰੇਸ਼ਨ 'ਤੇ ਲੋਕਾਂ ਦੇ ਸਾਥ ਲਈ ਪੰਜਾਬੀਆਂ ਸ਼ੁਕਰਾਨਾ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਾਰੇ ਇਸ ਵੇਲੇ ਪੁਲਿਸ ਗ੍ਰਿਫ਼ਤ 'ਚ ਹਨ ਅਤੇ ਨਫ਼ਰਤ ਫੈਲਾਉਣ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ।
ਉਨ੍ਹਾਂ ਆਪਣੀ ਸਰਕਾਰ ਦਾ ਨਾਅਰਾ ਲਾਉਂਦਿਆਂ ਕਿਹਾ ਕਿ 'ਆਪ' ਸਰਕਾਰ ਦਾ ਮੰਤਵ ਸਾਰਿਆਂ ਦੀ ਸੁਰੱਖਿਆ ਅਤੇ ਤਰੱਕੀ ਹੈ। ਹੈਰਾਨੀ ਦੀ ਗੱਲ ਇਹ ਰਹੀ ਕਿ ਪੰਜਾਬੀ ਭਾਸ਼ਾ ਦਾ ਦਾਅਵਾ ਠੋਕਣ ਵਾਲੇ ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਹਿੰਦੀ 'ਚ ਸੰਬੋਧਨ ਕੀਤਾ।
ਇਸਦੇ ਨਾਲ ਹੀ ਜਿੱਥੇ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ 4 ਸਮਰਥਕਾਂ 'ਤੇ NSA ਲਾਇਆ ਗਿਆ ਸੀ, ਉੱਥੇ ਹੀ ਅੰਮ੍ਰਿਤਪਾਲ 'ਤੇ ਵੀ NSA ਲਾ ਦਿੱਤਾ ਗਿਆ ਹੈ।
ਇਸਦੇ ਨਾਲ ਹੀ ਪੰਜਾਬ-ਹਰਿਆਣਾ HC 'ਚ ਅੰਮ੍ਰਿਤਪਾਲ ਦੀ ਹੈਬੀਅਸ ਕਾਰਪਸ ਪਟੀਸ਼ਨ 'ਤੇ ਕਾਰਵਾਈ ਦੌਰਾਨ ਕੋਰਟ ਨੇ ਸਰਕਾਰ ਨੂੰ ਝਾੜ ਲੈ ਹੈ। ਉਨ੍ਹਾਂ ਸਰਕਾਰ ਨੂੰ ਪੁੱਛਿਆ ਕਿ ਜੇਕਰ ਪੂਰਾ ਪਰਿਵਾਰ ਗ੍ਰਿਫ਼ਤ 'ਚ ਹੈ ਤਾਂ ਅੰਮ੍ਰਿਤਪਾਲ ਕਿੱਥੇ ਹੈ। ਕੋਰਟ ਨੇ ਇਸਨੂੰ ਇੰਟੈਲੀਜੈਂਸ ਫੇਲੀਅਰ ਦਾ ਮਾਮਲਾ ਦੱਸਿਆ ਹੈ।