ਪੱਲੇਦਾਰੀ ਦਾ ਕੰਮ ਕਰਨ ਵਾਲੇ ਕੌਮੀ ਹਾਕੀ ਖਿਡਾਰੀ ਨੂੰ ਮਿਲੇ ਸੀਐਮ ਮਾਨ, ਨੌਕਰੀ ਦੇਣ ਦਾ ਕੀਤਾ ਐਲਾਨ

ਕੌਮੀ ਹਾਕੀ ਖਿਡਾਰੀ ਪਰਮਜੀਤ ਸਿੰਘ ਦੀ ਖਬਰ ਨਸ਼ਰ ਹੋਣ ਤੋਂ ਬਾਅਦ ਸੁੱਤੀ ਪਈ ਪੰਜਾਬ ਸਰਕਾਰ ਜਾਗ ਉੱਠੀ ਹੈ। ਜੀ ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰੀ ਨਾਲ ਮੁਲਾਕਾਤ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਨੈਸ਼ਨਲ ਹਾਕੀ ਖਿਡਾਰੀ ਪਰਮਜੀਤ ਸਿੰਘ ਨੂੰ ਨੌਕਰੀ ਦੇਣ ਦਾ ਐਲਾਨ ਵੀ ਕੀਤਾ।

By  Aarti February 2nd 2023 04:45 PM

ਚੰਡੀਗੜ੍ਹ: ਕੌਮੀ ਹਾਕੀ ਖਿਡਾਰੀ ਪਰਮਜੀਤ ਸਿੰਘ ਦੀ ਖਬਰ ਨਸ਼ਰ ਹੋਣ ਤੋਂ ਬਾਅਦ ਸੁੱਤੀ ਪਈ ਪੰਜਾਬ ਸਰਕਾਰ ਜਾਗ ਉੱਠੀ ਹੈ। ਜੀ ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰੀ ਨਾਲ ਮੁਲਾਕਾਤ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਨੈਸ਼ਨਲ ਹਾਕੀ ਖਿਡਾਰੀ ਪਰਮਜੀਤ ਸਿੰਘ ਨੂੰ ਨੌਕਰੀ ਦੇਣ ਦਾ ਐਲਾਨ ਵੀ ਕੀਤਾ। ਇਸ ਸਬੰਧੀ ਸੀਐੱਮ ਭਗਵੰਤ ਮਾਨ ਨੇ ਟਵੀਟ ਵੀ ਕੀਤਾ ਹੈ। 


ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਨੈਸ਼ਨਲ ਹਾਕੀ ਖਿਡਾਰੀ ਪਰਮਜੀਤ ਸਿੰਘ,ਜੋ ਸਰਕਾਰਾਂ ਦੀ ਅਣਗਹਿਲੀ ਦਾ ਸ਼ਿਕਾਰ ਹਨ ਤੇ ਹੁਣ ਮਜ਼ਦੂਰੀ ਕਰਕੇ ਗੁਜ਼ਾਰਾ ਕਰ ਰਹੇ ਹਨ। ਪਰਮਜੀਤ ਨੂੰ ਮਿਲਣ ਲਈ ਸੱਦਿਆ ਤੇ ਹਾਕੀ ਦੇ ਕੋਚ ਵਜੋਂ ਭਰਤੀ ਕਰਨ ਦਾ ਭਰੋਸਾ ਦਿੱਤਾ। ਜਲਦ ਹੀ ਕਾਗਜ਼ੀ ਕੰਮ ਪੂਰਾ ਕਰਕੇ ਨੌਕਰੀ ਦੇਵਾਂਗੇ। ਖਿਡਾਰੀਆਂ ਦਾ ਮਾਣ-ਸਨਮਾਨ ਕਰਨਾ ਸਾਡਾ ਫ਼ਰਜ਼ ਹੈ। 

ਦੱਸ ਦਈਏ ਕਿ ਪਰਮਜੀਤ ਸਿੰਘ ਕਿਸੇ ਸਮੇਂ ਆਪਣੀ ਖੇਡ ਨਾਲ ਦੇਸ਼ ਦਾ ਮਾਣ ਵਧਾਇਆ ਸੀ ਪਰ ਹੁਣ ਉਹ ਆਪਣੇ ਘਰ ਦਾ ਗੁਜਾਰਾ ਕਰਨ ਦੇ ਲਈ ਪੱਲੇਦਾਰੀ ਕਰ ਰਹੇ ਹਨ। ਪਰ ਹੁਣ ਸਰਕਾਰ ਵੱਲੋਂ ਉਨ੍ਹਾਂ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਡਾਕਟਰ 'ਤੇ ਹੋਏ ਹਮਲੇ ਦੀ ਵਿਧਾਇਕ ਅਜੀਤਪਾਲ ਕੋਹਲੀ ਨੇ ਕੀਤੀ ਨਿਖੇਧੀ, ਜਾਣੋ ਕੀ ਕਿਹਾ

Related Post