CM Bhagwant Mann: ਮੁੱਖ ਮੰਤਰੀ ਮਾਨ ਭਲਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਲ

ਪੰਜਾਬ ਦੇ ਪੰਜ ਵਾਰ ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਵੀਰਵਾਰ ਨੂੰ ਪਿੰਡ ਬਾਦਲ ਵਿਖੇ ਹੋਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਚੰਡੀਗੜ੍ਹ ਤੋਂ ਬਾਦਲ ਪਿੰਡ ਲਿਜਾਈ ਜਾ ਰਹੀ ਹੈ। ਪਿੰਡ ਦੇ ਸ਼ਮਸ਼ਾਨਘਾਟ 'ਚ ਜਗ੍ਹਾ ਦੀ ਘਾਟ ਕਾਰਨ ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਬਾਗ ਵਿੱਚ ਹੀ ਕੀਤਾ ਜਾਵੇਗਾ।

By  Ramandeep Kaur April 26th 2023 04:00 PM -- Updated: April 26th 2023 04:04 PM

ਚੰਡੀਗੜ੍ਹ: ਪੰਜਾਬ ਦੇ ਪੰਜ ਵਾਰ ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਵੀਰਵਾਰ ਨੂੰ ਪਿੰਡ ਬਾਦਲ ਵਿਖੇ ਹੋਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਚੰਡੀਗੜ੍ਹ ਤੋਂ ਬਾਦਲ ਪਿੰਡ ਲਿਜਾਈ ਜਾ ਰਹੀ ਹੈ। ਪਿੰਡ ਦੇ ਸ਼ਮਸ਼ਾਨਘਾਟ 'ਚ ਜਗ੍ਹਾ ਦੀ ਘਾਟ ਕਾਰਨ ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਬਾਗ ਵਿੱਚ ਹੀ ਕੀਤਾ ਜਾਵੇਗਾ। ਜਿਸ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਪਹੁੰਚਣਗੇ। 

ਦੱਸ ਦਈਏ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੋ ਲੰਬੇ ਸਮੇਂ ਤੋਂ ਬਿਮਾਰ ਸਨ, ਉਨ੍ਹਾਂ ਦਾ 95 ਸਾਲ ਦੀ ਉਮਰ 'ਚ ਮੁਹਾਲੀ ਦੇ ਫੋਰਟਿਸ ਹਸਪਤਾਲ 'ਚ ਦੇਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪਾਰਟੀ ਦਫ਼ਤਰ ਲਿਆਂਦਾ ਗਿਆ। ਜਿੱਥੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ, ਓਮ ਪ੍ਰਕਾਸ਼ ਚੌਟਾਲਾ, ਰਜਿੰਦਰ ਕੌਰ ਭੱਠਲ ਸਮੇਤ ਕਈ ਦਿੱਗਜ ਆਗੂ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ।

ਉਥੇ ਹੀ ਸੀਐਮ ਮਾਨ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ  ਰਾਜਨੀਤੀ ਖੇਤਰ 'ਚ "ਸਾਡੇ ਵਿਚਾਰਕ ਮੱਤਭੇਦ ਬਹੁਤ ਹੋ ਸਕਦੇ ਨੇ, ਵਿਚਾਰਕ ਤੌਰ 'ਤੇ ਸਾਡੀ ਸੋਚ ਹੋਰ ਹੋ ਸਕਦੀ ਹੈ, ਪਰ ਕਿਸੇ ਇਨਸਾਨ ਦਾ ਦੁਨੀਆਂ ਤੋਂ ਚਲੇ ਜਾਣਾ ਦੁਖਦਾਇਕ ਹੁੰਦਾ, ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ"।



ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਿੰਡ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਐਕਸ ਗ੍ਰੇਸੀਆਂ ਗ੍ਰਾਂਟ 1 ਕਰੋੜ ਦਾ ਚੈਕ ਭੇਂਟ ਕੀਤਾ ਗਿਆ ਹੈ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਪਰਿਵਾਰ ਦੀਆਂ ਮੰਗਾਂ ਮੰਨਦੇ ਹੋਏ ਪਿੰਡ ਦੇ ਅੰਦਰ ਸ਼ਹੀਦ ਦੇ ਨਾਮ ਦਾ ਸਟੇਡੀਅਮ ,ਧਰਮਸ਼ਾਲਾ ,ਗੇਟ ਅਤੇ ਸਰਕਾਰੀ ਸਕੂਲ ਦਾ ਤੇ ਪਿੰਡ ਦੀ ਸੜਕ ਦਾ ਨਾਮ ਸ਼ਹੀਦ ਦੇ ਨਾਮ ਤੇ ਰੱਖਣ ਦਾ ਐਲਾਨ ਕੀਤਾ। ਇਸ ਉੱਤੇ ਕਰੀਬ 74 ਲੱਖ ਰੁਪਏ ਦਾ ਐਸਟੀਮੇਟ ਤਿਆਰ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਸ਼ਹੀਦ ਸਾਡੇ ਦੇਸ ਦਾ ਸਰਮਾਇਆ ਹੁੰਦੇ ਹਨ ਅਤੇ ਇਹਨਾਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਪੰਜਾਬ ਸਰਕਾਰ ਹਮੇਸ਼ਾ ਖੜੀ ਰਹੇਗੀ।

Related Post