CM Mann Warning Revenue Officers : ਹੜਤਾਲੀ ਤਹਿਸੀਲਦਾਰਾਂ ਨੂੰ ਸੀਐੱਮ ਭਗਵੰਤ ਮਾਨ ਦੀ ਚਿਤਾਵਨੀ , ਕਿਹਾ- ਛੁੱਟੀ ਤੋਂ ਬਾਅਦ...

ਦੂਜੇ ਪਾਸੇ ਰਾਜਪੁਰਾ ਤਹਿਸੀਲ ਕੰਪਲੈਕਸ ਵਿੱਚ ਸਨਾਟਾ ਛਾਇਆ ਹੋਇਆ ਹੈ ਲੋਕ ਪਰੇਸ਼ਾਨ ਹੋ ਰਹੇ ਹਨ ਅਤੇ ਮੰਗ ਕਰ ਰਹੇ ਹਨ ਕਿ ਤਹਿਸੀਲਦਾਰਾਂ ਦਾ ਮਸਲਾ ਜਲਦੀ ਹੱਲ ਕੀਤਾ ਜਾਵੇ

By  Aarti March 4th 2025 01:05 PM

ਪੰਜਾਬ ’ਚ ਅੱਜ ਵੀ ਪੰਜਾਬ ਦੇ ਤਹਿਸੀਲਦਾਰਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦੇ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਹੁਣ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਹੜਤਾਲੀ ਤਹਿਸੀਲਦਾਰਾਂ ਨੂੰ ਚਿਤਾਵਨੀ ਦੇ ਦਿੱਤੀ ਹੈ। 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲੀਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਤਹਿਸੀਲਦਾਰ ਆਪਣੇ ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ 'ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖਤ ਖਿਲਾਫ ਹੈ। ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਦੇ ਕੰਮ ਨਾ ਰੁਕਣ। ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ਪਰ ਛੁੱਟੀ ਤੋੰ ਬਾਅਦ ਕਦੋੰ ਜਾਂ ਕਿੱਥੇ ਜੁਆਇਨ ਕਰਵਾਉਣਾ ਹੈ ਇਹ ਲੋਕ ਫੈਸਲਾ ਕਰਨਗੇ।

ਦੂਜੇ ਪਾਸੇ ਰਾਜਪੁਰਾ ਤਹਿਸੀਲ ਕੰਪਲੈਕਸ ਵਿੱਚ ਸਨਾਟਾ ਛਾਇਆ ਹੋਇਆ ਹੈ ਲੋਕ ਪਰੇਸ਼ਾਨ ਹੋ ਰਹੇ ਹਨ ਅਤੇ ਮੰਗ ਕਰ ਰਹੇ ਹਨ ਕਿ ਤਹਿਸੀਲਦਾਰਾਂ ਦਾ ਮਸਲਾ ਜਲਦੀ ਹੱਲ ਕੀਤਾ ਜਾਵੇ ਕਿਉਂਕਿ ਪਹਿਲੀਆਂ ਸਰਕਾਰਾਂ ਨੇ ਲੋਕਾਂ ਨੂੰ ਹੈਰਾਨ ਕੀਤਾ ਹੈ ਅਤੇ ਹੁਣ ਵਾਲੀ ਸਰਕਾਰ ਵੀ ਪਰੇਸ਼ਾਨ ਕਰ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹਦੇ ਨਾਲੋਂ ਤਾਂ ਪਹਿਲੀਆਂ ਸਰਕਾਰਾਂ ਹੀ ਚੰਗੀਆਂ ਸਨ। 

ਇਹ ਵੀ ਪੜ੍ਹੋ : Punjab Police Arrest Farmers Live Updates : ਸੀਐੱਮ ਮਾਨ ਦੀ ਧਮਕੀ ਮਗਰੋਂ ਕਿਸਾਨਾਂ ਨੂੰ ਅੱਧੀ ਰਾਤ ਨੂੰ ਹੀ ਪੁਲਿਸ ਨੇ ਚੁੱਕਿਆਂ , ਜਾਣੋ ਹੁਣ ਤੱਕ ਦੇ ਹਾਲਾਤ

Related Post