Sri Hazur Sahib ਵਿਖੇ ਸ਼ਤਾਬਦੀ ਸਮਾਗਮਾਂ ‘ਚ CM ਸੈਣੀ ਹੋਣਗੇ ਸ਼ਾਮਲ, ਦਮਦਮੀ ਟਕਸਾਲ ਮੁਖੀ ਸੰਤ ਗਿ.ਹਰਨਾਮ ਸਿੰਘ ਖਾਲਸਾ ਵੱਲੋਂ ਸੱਦਾ

ਮੁੱਖ ਮੰਤਰੀ ਸੈਣੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਇਹ ਸੱਦਾ ਪ੍ਰਵਾਨ ਕੀਤਾ ਤੇ 25 ਜਨਵਰੀ ਨੂੰ ਸ਼ਤਾਬਦੀ ਸਮਾਗਮਾਂ ‘ਚ ਸ਼ਾਮਿਲ ਹੋਣ ਲਈ ਤਖਤ ਸ੍ਰੀ ਹਜ਼ੂਰ ਸਾਹਿਬ ਪੁੱਜਣ ਦੀ ਆਪਣੀ ਸਹਿਮਤੀ ਜ਼ਾਹਿਰ ਕੀਤੀ।

By  Aarti January 12th 2026 03:46 PM

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਵਿਸ਼ੇਸ਼ ਸਹਿਯੋਗ ਨਾਲ ਦਮਦਮੀ ਟਕਸਾਲ ਮੁਖੀ  ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਪ੍ਰਧਾਨ ਸੰਤ ਸਮਾਜ ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ  ਸੰਤ ਗਿਆਨੀ ਕੁਲਵੰਤ ਸਿੰਘ ਦੀ ਅਗਵਾਈ ਹੇਠ 24 ਤੇ 25 ਜਨਵਰੀ  ਨੂੰ ਤਖਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ‘ਹਿੰਦ ਦੀ ਚਾਦਰ’ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਵਿਸ਼ਾਲ ਪੱਧਰ ‘ਤੇ ਮਨਾਈ ਜਾ ਰਹੀ ਹੈ,ਜਿਸ ਵਿੱਚ ਦੇਸ਼ ਵਿਦੇਸ਼ ਤੋਂ ਬਹੁਤ ਸਾਰੀਆਂ ਪ੍ਰਮੁੱਖ ਧਾਰਮਿਕ,ਰਾਜਨੀਤਿਕ ਤੇ ਸਮਾਜਿਕ ਸ਼ਖਸ਼ੀਅਤਾਂ ਹਾਜ਼ਰੀ ਭਰ ਰਹੀਆਂ ਹਨ।

ਇਸ ਦੇ ਚੱਲਦੇ ਸਿੱਖ ਭਾਈਚਾਰੇ ਦੇ ਇੱਕ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ  ਮੁੱਖ ਮੰਤਰੀ ਦੇਵੇਂਦਰ ਫੜਨਵੀਸ ਤੇ ਸ਼ਹੀਦੀ ਸ਼ਤਾਬਦੀ ਸਮਾਗਮ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵੱਲੋਂ ਦੋ ਦਿਨਾਂ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਸ਼ਾਮਿਲ ਹੋਣ ਦਾ ਭੇਜਿਆ ਗਿਆ ਸੁਨੇਹਾ ਭਰਿਆ ਸੱਦਾ-ਪੱਤਰ ਭੇਂਟ ਕੀਤਾ।

ਮੁੱਖ ਮੰਤਰੀ ਸੈਣੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਇਹ ਸੱਦਾ ਪ੍ਰਵਾਨ ਕੀਤਾ ਅਤੇ 25 ਜਨਵਰੀ ਨੂੰ ਸ਼ਤਾਬਦੀ ਸਮਾਗਮਾਂ ‘ਚ ਸ਼ਾਮਿਲ ਹੋਣ ਲਈ ਤਖਤ ਸ੍ਰੀ ਹਜ਼ੂਰ ਸਾਹਿਬ ਪੁੱਜਣ ਦੀ ਆਪਣੀ ਸਹਿਮਤੀ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਧਰਮ ਤੇ ਸੱਚ ਦੀ ਖਾਤਿਰ ਆਪਣਾ ਸੀਸ ਨੌਸ਼ਾਵਰ ਕਰਨ ਵਾਲੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮ ‘ਚ ਉਹ ਜ਼ਰੂਰ ਸਾਮਿਲ ਹੋਣਗੇ।

ਇਸ ਮੌਕੇ ਸ਼ਹੀਦੀ ਸ਼ਤਾਬਦੀ ਸਮਾਗਮ ਲਈ ਬਣੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਸਿੱਧੂ,ਸੈਕਟਰੀ ਸੁਖਵਿੰਦਰ ਸਿੰਘ ਸੋਨੂੰ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਪੋਕਸਮੈਨ ਭਾਈ ਕੰਵਲਜੀਤ ਸਿੰਘ ਅਜਰਾਨਾ,ਚੀਫ ਖਾਲਸਾ ਦੀਵਾਨ ਦੇ ਮੈਂਬਰ ਭਾਈ ਹਰਸ਼ਦੀਪ ਸਿੰਘ ਰੰਧਾਵਾ ਤੇ ਡਾ.ਅਵਤਾਰ ਸਿੰਘ ਬੁੱਟਰ ਆਦਿ ਵਫਦ ‘ਚ ਸ਼ਾਮਲ ਸਨ।

ਇਹ ਵੀ ਪੜ੍ਹੋ : ''ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਨਾ ਕਰੋ...'', ਮਾਨਿਕ ਗੋਇਲ ਤੇ ਹੋਰਾਂ ਖਿਲਾਫ਼ FIR ਮਾਮਲੇ 'ਚ ਮਾਨ ਸਰਕਾਰ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜਾਂਚ 'ਤੇ ਲਾਈ ਰੋਕ

Related Post