ਠੰਢ ਤੋਂ ਅਜੇ ਨਹੀਂ ਮਿਲੇਗੀ ਰਾਹਤ, ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਹੋਰ ਛਿੜੇਗਾ ਕਾਂਬਾ

ਮੌਸਮ ਵਿਭਾਗ ਵੱਲੋਂ ਦਿੱਲੀ ਸਣੇ ਪੂਰੇ ਉੱਤਰ ਭਾਰਤ ’ਚ ਕੜਾਕੇ ਦੀ ਠੰਢ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਜਿਸ ਤੋਂ ਬਾਅਦ ਪੰਜਾਬ, ਹਰਿਆਣਾ, ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ ’ਚ ਮੁੜ ਤੋਂ ਕੜਾਕੇ ਦੀ ਠੰਢ ਪੈਣ ਵਾਲੀ ਹੈ।

By  Aarti January 15th 2023 10:03 AM

Punjab Weather Update: ਪਹਾੜੀ ਇਲਾਕਿਆਂ ’ਚ ਹੋ ਰਹੀ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ ’ਚ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦਈਏ ਕਿ ਪੂਰੇ ਉੱਤਰ ਭਾਰਤ ’ਚ ਕੜਾਕੇ ਦੀ ਠੰਢ ਦੇ ਕਾਰਨ ਜਨਜੀਵਨ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ ਪਿਆ ਹੈ। ਮੌਸਮ ਵਿਭਾਗ ਵੱਲੋਂ ਦਿੱਲੀ ਸਣੇ ਪੂਰੇ ਉੱਤਰ ਭਾਰਤ ’ਚ ਕੜਾਕੇ ਦੀ ਠੰਢ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਜਿਸ ਤੋਂ ਬਾਅਦ ਪੰਜਾਬ, ਹਰਿਆਣਾ, ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ ’ਚ ਮੁੜ ਤੋਂ ਕੜਾਕੇ ਦੀ ਠੰਢ ਪੈਣ ਵਾਲੀ ਹੈ।

ਮੌਸਮ ਵਿਭਾਗ ਮੁਤਾਬਿਕ ਸੀਤ ਲਹਿਰ ਮੁੜ ਪਰਤੇਗੀ, ਜੋ ਕਿ 20 ਜਨਵਰੀ ਤੱਕ ਜਾਰੀ ਰਹੇਗੀ। ਨਾਲ ਹੀ ਕਈ ਸੂਬਿਆਂ ਚ ਸੰਘਣੀ ਧੁੰਦ ਵੀ ਲੋਕਾਂ ਨੂੰ ਕਾਫੀ ਪਰੇਸ਼ਾਨ ਕਰ ਸਕਦੀ ਹੈ। ਆਉਣ ਵਾਲੇ ਤਿੰਨ ਤੋਂ ਚਾਰ ਦਿਨ ਲੋਕਾਂ ਨੂੰ ਧੁੰਦ ਤੇ ਸੀਤ ਲਹਿਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਰ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ ਮੌਸਮ ਵਿਭਾਗ ਨੇ ਇਸ ਤੋਂ ਬਾਅਦ ਪੰਜਾਬ ’ਚ ਮੌਸਮ ਸਾਫ ਹੋ ਜਾਣ ਦੀ ਵੀ ਸੰਭਾਵਨਾ ਜਤਾਈ ਹੈ।

ਉੱਥੇ ਹੀ ਦੂਜੇ ਪਾਸੇ ਪਹਾੜੀ ਇਲਾਕਿਆਂ ’ਚ ਹੋ ਰਹੀ ਬਰਫਬਾਰੀ ਉੱਥੇ ਦੇ ਲੋਕਾਂ ਨੂੰ ਵੀ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਹਿਮਾਚਲ ’ਚ 276 ਸੜਕਾਂ ਬੰਦ ਹਨ, ਜਿਸ ਕਾਰਨ ਕਈ ਪੇਂਡੂ ਖੇਤਰਾਂ ਦਾ ਸੰਪਰਕ ਟੁੱਟ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਆਉਣ ਜਾਣ ਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ: ਹਸਪਤਾਲ 'ਚ ਫਾਇਰਿੰਗ, ਡਾਕਟਰ ਗੰਭੀਰ ਰੂਪ 'ਚ ਜ਼ਖ਼ਮੀ

Related Post