Colonel Bath Case : ਇੰਸਪੈਕਟਰ ਰੋਣੀ ਦੀਆਂ ਵਧੀਆਂ ਮੁਸ਼ਕਿਲਾਂ! ਇੱਕ ਹੋਰ ਜੱਜ ਨੇ ਸੁਣਵਾਈ ਤੋਂ ਕੀਤਾ ਇਨਕਾਰ

Colonel Bath Case : ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਟਿਆਲਾ ਵਿੱਚ ਹੋਈ ਕੁੱਟਮਾਰ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਮੁਅੱਤਲ ਇੰਸਪੈਕਟਰ ਰੋਣੀ ਸਿੰਘ ਦੀਆਂ ਮੁਸ਼ਕਿਲਾਂ ਘੱਟ ਨਹੀਂ ਰਹੀਆਂ ਹਨ। ਹੁਣ ਇੱਕ ਹੋਰ ਜੱਜ ਰੋਣੀ ਸਿੰਘ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ।

By  KRISHAN KUMAR SHARMA May 1st 2025 10:34 AM -- Updated: May 1st 2025 10:44 AM
Colonel Bath Case : ਇੰਸਪੈਕਟਰ ਰੋਣੀ ਦੀਆਂ ਵਧੀਆਂ ਮੁਸ਼ਕਿਲਾਂ! ਇੱਕ ਹੋਰ ਜੱਜ ਨੇ ਸੁਣਵਾਈ ਤੋਂ ਕੀਤਾ ਇਨਕਾਰ

Colonel Bath Assault Case : ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਟਿਆਲਾ ਵਿੱਚ ਹੋਈ ਕੁੱਟਮਾਰ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਮੁਅੱਤਲ ਇੰਸਪੈਕਟਰ ਰੋਣੀ ਸਿੰਘ ਦੀਆਂ ਮੁਸ਼ਕਿਲਾਂ ਘੱਟ ਨਹੀਂ ਰਹੀਆਂ ਹਨ। ਹੁਣ ਇੱਕ ਹੋਰ ਜੱਜ ਰੋਣੀ ਸਿੰਘ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਨਤੀਜੇ ਵੱਜੋਂ ਅਜੇ ਉਸ ਨੂੰ ਕੋਈ ਰਾਹਤ ਨਹੀਂ ਮਿਲੇਗੀ।

ਮੁਲਜ਼ਮ ਇੰਸਪੈਕਟਰ ਰੌਣੀ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਇਹ ਮੁੜ ਝਟਕਾ ਲੱਗਾ ਹੈ। ਦੋ ਦਿਨ ਪਹਿਲਾਂ ਵੀ ਇੰਸਪੈਕਟਰ ਰੌਣੀ ਸਿੰਘ ਦੀ ਜ਼ਮਾਨਤ ਅਰਜ਼ੀ 'ਤੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਨੇ ਸੁਣਵਾਈ ਤੋਂ ਇਨਕਾਰ ਕਰਦਿਆਂ ਇਸ ਨੂੰ ਸੁਣਵਾਈ ਲਈ ਕਿਸੇ ਹੋਰ ਬੈਂਚ ਨੂੰ ਭੇਜ ਦਿੱਤਾ ਸੀ।

ਅੱਜ (ਵੀਰਵਾਰ) ਨੂੰ ਇੱਕ ਵਾਰ ਮੁੜ ਇੰਸਪੈਕਟਰ ਨੂੰ ਹਾਈਕੋਰਟ ਤੋਂ ਝਟਕਾ ਲੱਗਿਆ ਹੈ ਅਤੇ ਜਸਟਿਸ ਸੁਖਵਿੰਦਰ ਕੌਰ ਦੇ ਬੈਂਚ ਨੇ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਤੋਂ ਇਨਕਾਰ ਕਰਦਿਆਂ ਇਸ ਨੂੰ ਮੁੜ ਇੱਕ ਹੋਰ ਬੈਂਚ ਕੋਲ ਰੈਫਰ ਕਰ ਦਿੱਤਾ ਹੈ।

ਦੱਸ ਦਈਏ ਕਿ ਕਰਨਲ ਬਾਠ ਮਾਮਲੇ ਵਿੱਚ ਇੰਸਪੈਕਟਰ ਰੋਨੀ ਸਿੰਘ ਅਤੇ ਚਾਰ ਹੋਰ ਇੰਸਪੈਕਟਰ ਦੋਸ਼ੀ ਹਨ। ਇਸਤੋਂ ਪਹਿਲਾਂ 11 ਅਪ੍ਰੈਲ ਨੂੰ ਪਟਿਆਲਾ ਦੀ ਅਦਾਲਤ ਨੇ ਉਸਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ।

ਨਵੀਂ ਦਿੱਲੀ ਵਿੱਚ ਤਾਇਨਾਤ ਹੈ ਬਾਠ

ਜ਼ਿਕਰਯੋਗ ਹੈ ਕਿ ਕਰਨਲ ਪੁਸ਼ਪਿੰਦਰ ਬਾਠ ਇਸ ਸਮੇਂ ਨਵੀਂ ਦਿੱਲੀ ਸਥਿਤ ਫੌਜ ਹੈੱਡਕੁਆਰਟਰ ਵਿੱਚ ਤਾਇਨਾਤ ਹਨ। ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ 13 ਮਾਰਚ ਦੀ ਰਾਤ ਨੂੰ, ਪੰਜਾਬ ਪੁਲਿਸ ਦੇ ਚਾਰ ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਅਤੇ ਉਨ੍ਹਾਂ ਦੇ ਹਥਿਆਰਬੰਦ ਮਾਤਹਿਤ ਕਰਮਚਾਰੀਆਂ ਨੇ ਬਿਨਾਂ ਕਿਸੇ ਭੜਕਾਹਟ ਦੇ ਉਸ ਅਤੇ ਉਸਦੇ ਪੁੱਤਰ 'ਤੇ ਹਮਲਾ ਕਰ ਦਿੱਤਾ।

ਖਬਰ ਅਪਡੇਟ ਜਾਰੀ...

Related Post