ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਗਤਕਾ ਮੁਕਾਬਲਿਆਂ ਦੀ ਸ਼ੁਰੂਆਤ
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁੱਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਬੁੱਢਾ ਦਲ ਵੱਲੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਦੋ ਸੌ ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਮੌਕੇ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਅੱਜ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲਿਆਂ ਦੀ ਅਰੰਭਤਾ ਖਾਲਸਾਈ ਸ਼ਾਨੋ-ਸ਼ੋਕਤ ਨਾਲ ਹੋਈ।

ਅੰਮ੍ਰਿਤਸਰ: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁੱਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਬੁੱਢਾ ਦਲ ਵੱਲੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਦੋ ਸੌ ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਮੌਕੇ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਅੱਜ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲਿਆਂ ਦੀ ਅਰੰਭਤਾ ਖਾਲਸਾਈ ਸ਼ਾਨੋ-ਸ਼ੋਕਤ ਨਾਲ ਹੋਈ। ਜਿਸਦੀ ਸ਼ੁਰੂਆਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਬਾਬਾ ਗੱਜਣ ਸਿੰਘ ਵੱਲੋਂ ਕਰਵਾਈ ਗਈ।
ਇਹ ਵੀ ਪੜ੍ਹੋ: Murder Case: ਜ਼ੀਰਕਪੁਰ 'ਚ ਖ਼ੌਫ਼ਨਾਕ ਵਾਰਦਾਤ, ਨੌਜਵਾਨ ਦਾ ਚਾਕੂਆਂ ਨਾਲ ਕਤਲ
ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਅਤੇ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜਥੇਦਾਰ ਸ੍ਰੀ ਅਨੰਦਪੁਰ ਸਾਹਿਬ ਤੇ ਹੋਰ ਸ਼ਖਸ਼ੀਅਤਾਂ ਨੇ ਗਤਕਾ ਮੁਕਾਬਲਿਆਂ ਦੀ ਰਸਮੀ ਸ਼ੁਰੂਆਤ ਕਰਵਾਈ। ਸਿੱਖ ਪ੍ਰੰਪਰਾਵਾਂ ਨੂੰ ਰੂਪਮਾਨ ਕਰਦੀ ਇਸ ਜੰਗਜੂ ਕਲਾ ਪ੍ਰਤੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਸੀ। ਗਤਕਾ ਮੁਕਾਬਲਿਆਂ ਵਿੱਚ ਦਸ਼ਮੇਸ਼ ਤਰਨਾ ਦਲ ਬਾਬਾ ਜੀਵਨ ਸਿੰਘ ਗਤਕਾ ਅਖਾੜਾ ਸੁਲਤਾਨਵਿੰਡ, ਲਾਡਲੀਆਂ ਫੌਜਾਂ ਗੱਤਕਾ ਅਖਾੜਾ, ਸੰਪਰਦਾਇ ਬਾਬਾ ਬਿਧੀ ਚੰਦ ਗਤਕਾ ਅਖਾੜਾ, ਭੁਜੰਗ ਫੌਜ ਗਤਕਾ ਅਖਾੜਾ, ਅਮਰ ਖਾਲਸਾ ਗਤਕਾ ਅਖਾੜਾ, ਪੰਥ ਅਕਾਲੀ ਗਤਕਾ ਅਖਾੜਾ, ਪੰਥ ਖਾਲਸਾ ਗਤਕਾ ਅਖਾੜਾ, ਤਵ ਪ੍ਰਸਾਦਿ ਗਤਕਾ ਅਖਾੜਾ ਆਦਿ 20 ਟੀਮਾਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਟੀਮਾਂ ਨੂੰ ਸਮਾਪਤੀ ਸਮੇਂ ਵਿਸ਼ੇਸ਼ ਮੈਡਲ ਸਨਮਾਨ ਦੇ ਕੇ ਨਿਵਾਜਿਆ ਗਿਆ। ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਗਤਕਾ ਗੁਰੂ ਸਾਹਿਬ ਵੱਲੋਂ ਬਖਸ਼ੀ ਜੰਗਜੂ ਕਲਾ ਹੈ ਅਤੇ ਗੁਰੂ ਸਾਹਿਬ ਵੱਲੋਂ ਬਖਸ਼ੀ ਗਤਕੇ ਦੀ ਇਸ ਸ਼ਸ਼ਤਰ ਕਲਾ ਨੂੰ ਉਹ ਲੋਕ ਹੀ ਅਪਨਾਉਣ ਜੋ ਸਿੱਖੀ ਸਰੂਪ ਵਿਚ ਪ੍ਰਪੱਕ ਹਨ।
ਇਹ ਵੀ ਪੜ੍ਹੋ: Congress Party Protest: ਪੰਜਾਬ ਕਾਂਗਰਸ ਪ੍ਰਧਾਨ ਦੀ ਅਗਵਾਈ ਹੇਠ ਕਾਂਗਰਸ ਦਾ 'ਚੱਲੋਂ ਰਾਜਭਵਨ' ਮਾਰਚ
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਹੋਲੇ ਮਹੱਲੇ ਸਮੇਂ ਅਤੇ ਵਿਸ਼ੇਸ਼ ਪੁਰਬਾਂ ਸਮੇਂ ਪਿਛਲੇ 15 ਸਾਲਾਂ ਤੋਂ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲਾ ਕਰਵਾਏ ਜਾ ਰਹੇ ਹਨ, ਤੇ ਇਸ ਸਾਲ ਦੇ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲੇ 12 ਮਾਰਚ 2023 ਨੂੰ ਸ਼ੁਰੂ ਹੋ ਚੁਕੇ ਹਨ।