Bathinda: ਅਧਿਕਾਰੀ ਕੋਲੋਂ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ’ਚ ਕਮਿਸ਼ਨ ਫ਼ਾਰ ਏਅਰ ਕੁਆਲਿਟੀ ਮੈਨੇਜਮੈਂਟ ਨੇ ਦਿੱਤੇ ਇਹ ਹੁਕਮ

ਕਮਿਸ਼ਨ ਫ਼ਾਰ ਏਅਰ ਕੁਆਲਿਟੀ ਮੈਨੇਜਮੈਂਟ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖੀ ਹੈ ਜਿਸ ’ਚ ਉਨ੍ਹਾਂ ਨੇ ਕਿਸਾਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਲਈ ਕਿਹਾ ਹੈ।

By  Aarti November 7th 2023 11:32 AM -- Updated: November 7th 2023 12:37 PM

Bathinda: ਬਠਿੰਡਾ ’ਚ ਅਧਿਕਾਰੀ ਤੋਂ ਪਰਾਲੀ ਨੂੰ ਅੱਗ ਲਗਵਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਦੱਸ ਦਈਏ ਕਿ ਕਮਿਸ਼ਨ ਫ਼ਾਰ ਏਅਰ ਕੁਆਲਿਟੀ ਮੈਨੇਜਮੈਂਟ ਵੱਲੋਂ ਪੰਜਾਬ ਸਰਕਾਰ ਨੂੰ ਚਿੱਠੀ ਲਿਖੀ ਗਈ ਹੈ। ਜਿਸ ’ਚ ਉਨ੍ਹਾਂ ਨੇ ਅਧਿਕਾਰੀ ਤੋਂ ਪਰਾਲੀ ਨੂੰ ਅੱਗ ਲਗਵਾਉਣ ਵਾਲੇ ਕਿਸਾਨਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਲਈ ਕਿਹਾ ਹੈ। 

ਚਿੱਠੀ ’ਚ ਜਿੱਥੇ ਕਿਸਾਨਾਂ ਖਿਲਾਫ ਕਾਰਵਾਈ ਕਰਨ ਦੀ ਗੱਲ ਕੀਤੀ ਗਈ ਹੈ ਉੱਥੇ ਹੀ ਦੂਜੇ ਪਾਸੇ ਸੁਪਰੀਮ ਕੋਰਟ ਅਤੇ ਐਨਜੀਟੀ ਦੇ ਆਦੇਸ਼ ਦਾ ਵੀ ਜ਼ਿਕਰ ਕੀਤਾ ਗਿਆ ਹੈ। ਦੱਸ ਦਈਏ ਕਿ ਬਠਿੰਡਾ ਦੇ ਕਿਸਾਨਾਂ ’ਤੇ ਪਹਿਲਾਂ ਹੀ ਪਰਚਾ ਦਰਜ ਕੀਤਾ ਗਿਆ ਸੀ ਪਰ ਹੁਣ ਕਿਸਾਨਾਂ ਨੂੰ ਭਾਰੀ ਮੁਸਿਬਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਦੂਜੇ ਪਾਸੇ ਪ੍ਰਸ਼ਾਸਨਿਕ ਅਧਿਕਾਰੀ ਤੋਂ ਪਰਾਲੀ ਨੂੰ ਅੱਗ ਲਗਵਾਉਣ ਦੇ ਮਾਮਲੇ ’ਚ ਬਠਿੰਡਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਗਈ ਹੈ। ਦੱਸ ਦਈਏ ਕਿ ਬਠਿੰਡਾ ਪੁਲਿਸ ਨੇ ਦੇਰ ਰਾਤ ਦੋ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਤੋਂ ਬਾਅਦ ਇਨ੍ਹਾਂ ਕਿਸਾਨਾਂ ਦੀ ਹਿਮਾਇਤ ’ਤੇ ਆਏ ਕਰੀਬ ਤਿੰਨ ਦਰਜਨ ਧਰਨਾਕਾਰੀਆਂ ਨੂੰ ਪੁਲਿਸ ਨੇ ਦੇਰ ਰਾਤ ਹਿਰਾਸਤ ’ਚ ਲਿਆ ਗਿਆ ਹੈ। 

ਇਹ ਵੀ ਪੜ੍ਹੋ: Minister Meet Hayer Marriage: ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ

Related Post