ਸਰਕਾਰ ਵੱਲੋਂ ਠੇਕੇ ਤੇ ਕੰਮ ਕਰਨ ਵਾਲੀ ਕੰਪਨੀ ਦਾ ਕੀਤਾ ਜਾਵੇ ਨਾਮ ਜਨਤਕ : ਐਡਵੋਕੇਟ ਅਮਰਦੀਪ ਸਿੰਘ ਧਾਰਨੀ
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਸਰਕਾਰ ਵੱਲੋਂ ਠੇਕੇ ਤੇ ਕੰਮ ਕਰਨ ਵਾਲੀ ਕੰਪਨੀ ਦਾ ਨਾਮ ਜਨਤਕ ਕੀਤਾ ਜਾਵੇ। ਪੰਜਾਬ ਵਿੱਚ ਆ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਲੋਕਾਂ ਨੂੰ ਲੁਭਾਉਣ ਲਈ ਸਰਕਾਰ ਬਹੁਤ ਹੱਥਕੰਡੇ ਅਪਣਾ ਰਹੀ ਹੈ।
Advocate Amardeep Singh Dharni News : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਰਾਜ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਕੀਤੇ ਜਾ ਰਹੇ ਮੁਫਤ ਇਲਾਜ ਲਈ ਮੁੱਖ ਮੰਤਰੀ ਸਿਹਤ ਕਾਰਡ ਦੇ ਤਹਿਤ ਕੀਤੇ ਜਾਣ ਵਾਲੇ ਸਿਹਤ ਬੀਮੇ ਵੱਡੇ ਸਵਾਲ ਖੜੇ ਕੀਤੇ ਹਨ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਸਰਕਾਰ ਵੱਲੋਂ ਠੇਕੇ ਤੇ ਕੰਮ ਕਰਨ ਵਾਲੀ ਕੰਪਨੀ ਦਾ ਨਾਮ ਜਨਤਕ ਕੀਤਾ ਜਾਵੇ। ਪੰਜਾਬ ਵਿੱਚ ਆ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਲੋਕਾਂ ਨੂੰ ਲੁਭਾਉਣ ਲਈ ਸਰਕਾਰ ਬਹੁਤ ਹੱਥਕੰਡੇ ਅਪਣਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਸਰਕਾਰ ਪਹਿਲਾ ਹੀ ਲੋਕਾਂ ਤੋਂ ਪੈਸੇ ਇਕੱਠੇ ਕਰਨ ਤੱਕ ਉੱਤਰ ਚੁੱਕੀ ਹੈ ਤੇ ਦੂਜੇ ਪਾਸੇ ਰਾਜ ਵਿੱਚ ਹੋਣ ਜਾ ਤਰਨ ਤਾਰਨ ਵਿੱਚ ਜਿਮਨੀ ਚੋਣਾਂ ਨੂੰ ਲੈ ਕੇ ਲੋਕਾਂ ਨੂੰ ਲੁਭਾਉਣ ਲਈ ਅਜਿਹੇ ਹੱਥ ਕੰਡੇ ਅਪਣਾਉਣ ਤੱਕ ਉਤਰ ਚੁੱਕੀ ਹੈ।
ਐਡਵੋਕੇਟ ਧਾਰਨੀ ਨੇ ਕਿਹਾ ਕਿ ਬੀਮਾ ਕਰਾਉਣ ਲਈ ਕਿਸ ਕੰਪਨੀ ਨੂੰ ਅਧਿਕਾਰਤ ਤੌਰ ਤੇ ਠੇਕਾ ਦਿੱਤਾ ਗਿਆ ਹੈ ਉਸ ਦਾ ਨਾਮ ਅਜੇ ਤੱਕ ਜਨਤਕ ਨਹੀਂ ਕੀਤਾ ਗਿਆ ਤੇ ਇਸ ਬੀਮੇ ਲਈ ਸਰਕਾਰ ਕੋਲ ਪੈਸੇ ਕਿੱਥੋਂ ਆਉਣਗੇ ਕੇਵਲ ਲੋਕਾਂ ਨੂੰ ਲਭਾਉਣ ਤੇ ਗੁਮਰਾਹ ਕਰਨ ਸਰਕਾਰ ਵੱਲੋਂ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਜਿਸ ਤੋਂ ਜਨਤਾ ਵੀ ਪੂਰੀ ਤਰ੍ਹਾਂ ਜਾਣੂ ਹੈ।
ਇਹ ਵੀ ਪੜ੍ਹੋ : Chandigarh Hotel Firing News : ਚੰਡੀਗੜ੍ਹ ਦੇ ਮਸ਼ਹੂਰ ਹੋਟਲ ’ਤੇ ਫਾਇਰਿੰਗ; ਮੁਲਜ਼ਮਾਂ ਨੇ ਪਹਿਲਾਂ ਮੁਹਾਲੀ ’ਚ ਜਿੰਮ ਮਾਲਕ ’ਤੇ ਕੀਤਾ ਫਾਇਰਿੰਗ