AAP ਇਕੱਲਿਆਂ ਲੜੇਗੀ ਪੰਜਾਬ 'ਚ ਲੋਕ ਸਭਾ, ਕਾਂਗਰਸ ਨਾਲ ਗਠਜੋੜ ਦੇ ਆਸਾਰ ਖਤਮ!

By  KRISHAN KUMAR SHARMA January 24th 2024 01:36 PM

ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਇੰਡੀਆ ਗਠਜੋੜ ਨੂੰ ਲੈ ਕੇ ਪੰਜਾਬ ਤੋਂ ਵੱਡੀ ਖ਼ਬਰ ਹੈ। ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆ ਰਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਹੋਣ ਵਾਲੇ ਗਠਜੋੜ ਦੇ ਆਸਾਰ ਗਠਜੋੜ ਤੋਂ ਪਹਿਲਾਂ ਹੀ ਲਗਭਗ ਖਤਮ ਹੋ ਗਏ ਹਨ। 

ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਪੰਜਾਬ ਵਿੱਚ 13 ਸੀਟਾਂ 'ਤੇ ਇਕੱਲਿਆਂ ਹੀ ਚੋਣਾਂ ਲੜ ਸਕਦੀ ਹੈ, ਜਿਸ ਲਈ ਉਸ ਨੇ 40 ਆਪ ਉਮੀਦਵਾਰਾਂ ਦੇ ਨਾਂ ਸ਼ਾਰਟਲਿਸਟ ਕੀਤੇ ਹਨ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਪਿਛਲੇ ਦਿਨੀ ਹੋਈ ਮੀਟਿੰਗ ਵਿੱਚ ਹਰੀ ਝੰਡੀ ਦੇ ਦਿੱਤੀ ਹੈ। ਦੱਸ ਦਈਏ ਕਿ ਇਸ ਮੀਟਿੰਗ ਵਿੱਚ ਸੰਦੀਪ ਪਾਠਕ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।

ਆਮ ਆਦਮੀ ਪਾਰਟੀ ਵੱਲੋਂ ਕੁੱਲ 40 ਉਮੀਦਵਾਰਾਂ ਦੇ ਨਾਂ ਸ਼ਾਰਟਲਿਸਟ ਕੀਤੇ ਗਏ ਹਨ, ਜਿਸ ਵਿੱਚ ਜਲੰਧਰ ਲਈ ਮੈਂਬਰ ਪਾਰਲੀਮੈਂਟ ਹੀ ਪਾਰਟੀ ਦੀ ਟਿਕਟ 'ਤੇ ਚੋਣ ਲੜਨਗੇ, ਜਦਕਿ 39 ਉਮੀਦਵਾਰ ਹੋਰ ਹਨ। ਜਿਨ੍ਹਾਂ ਬਾਰੇ ਛੇਤੀ ਹੀ ਅਧਿਕਾਰਤ ਐਲਾਨ ਹੋ ਸਕਦਾ ਹੈ।

ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਨੇ ਹਰ ਇੱਕ ਲੋਕ ਸਭਾ ਸੀਟ ਲਈ 3 ਉਮੀਦਵਾਰਾਂ ਦੀ ਚੋਣ ਕੀਤੀ ਹੈ, ਜਿਨ੍ਹਾਂ ਦੇ ਨਾਂਵਾਂ 'ਤੇ ਪਾਰਟੀ ਵੱਲੋਂ ਸਰਵੇ ਵੀ ਕਰਵਾਇਆ ਜਾਵੇਗਾ ਅਤੇ ਲੋਕਾਂ ਦੀ ਪਸੰਦ ਵਾਲੇ ਉਮੀਦਵਾਰ ਨੂੰ ਹੀ ਟਿਕਟ ਦਿੱਤੀ ਜਾਣ ਦੇ ਆਸਾਰ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪਾਰਟੀ ਵੱਲੋਂ ਕੁੱਝ ਮੰਤਰੀਆਂ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਲੋਕ ਸਭਾ ਚੋਣਾਂ ਵਿੱਚ ਉਤਾਰਿਆ ਜਾ ਸਕਦਾ ਹੈ। ਚੋਣਾਂ ਵਿੱਚ ਨੌਜਵਾਨਾਂ ਤੇ ਔਰਤਾਂ ਨੂੰ ਵਿਸ਼ੇਸ਼ ਮਹੱਤਵ ਦਿੱਤਾ ਜਾਵੇਗਾ।

ਕਾਂਗਰਸ ਨੇ ਵੀ ਖਿੱਚੀ ਤਿਆਰੀ

ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਖਿੱਚੀ ਤਿਆਰੀ ਨੂੰ ਵੇਖ ਕੇ ਕਾਂਗਰਸ ਨੇ ਵੀ ਉਮੀਦਵਾਰਾਂ ਦੀ ਭਾਲ ਅਰੰਭ ਦਿੱਤੀ ਹੈ। ਕਾਂਗਰਸ ਹਾਈਕਮਾਨ ਵੱਲੋਂ ਲੋਕ ਸਭਾ ਚੋਣ ਲਈ 27 ਮੈਂਬਰੀ ਪੰਜਾਬ ਚੋਣ ਕਮੇਟੀ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਇਸਤੋਂ ਇਲਾਵਾ ਪੰਜਾਬ 'ਚ ਪਾਰਟੀ ਦੇ ਸੀਨੀਅਰ ਅਗੂਆਂ ਵੱਲੋਂ ਤਿੰਨ ਦਿਨਾਂ ਵਿੱਚ 6 ਲੋਕ ਸਭਾ ਹਲਕਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ, ਜਿਸ ਨੂੰ ਲੈ ਕੇ ਹੁਸ਼ਿਆਰਪੁਰ ਤੇ ਜਲੰਧਰ 'ਚ ਵੀ ਮੀਟਿੰਗ ਰੱਖੀ ਗਈ ਹੈ।

Related Post