Tarn Taran by-election : ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਨੇ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਇੰਚਾਰਜ ਕੀਤਾ ਨਿਯੁਕਤ
Tarn Taran by-election : ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਵੀ ਐਕਟਿਵ ਹੋ ਗਈ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਜਨਰਲ ਸਕੱਤਰ ਭੁਪੇਸ਼ ਬਘੇਲ ਨੇ ਤਰਨਤਾਰਨ ਵਿੱਚ ਹੋਣ ਵਾਲੀ ਉਪ ਚੋਣ ਲਈ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ (Sukhbinder Singh Sukh Sarkaria) ਨੂੰ ਇੰਚਾਰਜ ਨਿਯੁਕਤ ਕੀਤਾ ਹੈ। ਇਹ ਫੈਸਲਾ ਤੁਰੰਤ ਲਾਗੂ ਹੋਵੇਗਾ
Tarn Taran by-election : ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਵੀ ਐਕਟਿਵ ਹੋ ਗਈ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਜਨਰਲ ਸਕੱਤਰ ਭੁਪੇਸ਼ ਬਘੇਲ ਨੇ ਤਰਨਤਾਰਨ ਵਿੱਚ ਹੋਣ ਵਾਲੀ ਉਪ ਚੋਣ ਲਈ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ (Sukhbinder Singh Sukh Sarkaria) ਨੂੰ ਇੰਚਾਰਜ ਨਿਯੁਕਤ ਕੀਤਾ ਹੈ। ਇਹ ਫੈਸਲਾ ਤੁਰੰਤ ਲਾਗੂ ਹੋਵੇਗਾ।
ਇਹ ਫੈਸਲਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲਿਆ ਗਿਆ। ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ ) ਕੈਪਟਨ ਸੰਦੀਪ ਸਿੰਘ ਸੰਧੂ ਨੇ ਸੁੱਖ ਸਰਕਾਰੀਆ ਨੂੰ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਪੱਤਰ ਜਾਰੀ ਕੀਤਾ ਹੈ।
ਭਾਰਤੀ ਜਨਤਾ ਪਾਰਟੀ ਨੇ ਤਰਨਤਾਰਨ ਵਿਧਾਨ ਸਭਾ ਉਪ ਚੋਣ ਲਈ ਪਹਿਲਾਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ। ਪਾਰਟੀ ਨੇ ਸਾਬਕਾ ਮੰਤਰੀ ਸੁਰਜੀਤ ਜਿਆਣੀ ਨੂੰ ਇੰਚਾਰਜ ਨਿਯੁਕਤ ਕੀਤਾ ਸੀ। ਜਦੋਂ ਕਿ ਸਾਬਕਾ ਸੀ.ਪੀ.ਏ. ਕੇ.ਡੀ. ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਸੀ।
ਉਮੀਦਵਾਰਾਂ ਦਾ ਐਲਾਨ
ਤਰਨਤਾਰਨ ਜ਼ਿਮਨੀ ਚੋਣ ਲਈ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨ ਗਿਆ ਸੀ, ਉੱਥੇ ਹੀ ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ। ਇਸ ਚੋਣ 'ਚ ਕਾਂਗਰਸ ਤੇ 'ਆਪ' ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਾ ਬਾਕੀ ਹੈ।
ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਹੇ ਡਾ. ਕਸ਼ਮੀਰ ਸਿੰਘ ਸੋਹਲ ਦਾ ਤਿੰਨ ਮਹੀਨੇ ਪਹਿਲਾਂ ਦੇਹਾਂਤ ਹੋ ਗਿਆ ਸੀ। ਉਹ ਕੈਂਸਰ ਨਾਲ ਜੂਝ ਰਹੇ ਸਨ। ਇਸ ਤੋਂ ਬਾਅਦ ਤਰਨਤਾਰਨ ਸੀਟ ਖਾਲੀ ਹੋ ਗਈ, ਜਿਸ ਕਾਰਨ ਉਪ ਚੋਣ ਹੋਣੀ ਹੈ।
